newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Accident ???? ਹਿਮਾਚਲ ਪ੍ਰਦੇਸ਼ ਦੇ ਕੁੱਲੂ ਇਲਾਕੇ ਵਿਚ ਵੱਡਾ ਬੱਸ ਹਾਦਸਾ ; ਬੱਸ ਡੂੰਘੀ ਖਾਈ ਵਿਚ ਡਿੱਗੀ; 12 ਸਵਾਰੀਆਂ ਦੀ ਮੌਤ

???? ਹਿਮਾਚਲ ਪ੍ਰਦੇਸ਼ ਦੇ ਕੁੱਲੂ ਇਲਾਕੇ ਵਿਚ ਵੱਡਾ ਬੱਸ ਹਾਦਸਾ ; ਬੱਸ ਡੂੰਘੀ ਖਾਈ ਵਿਚ ਡਿੱਗੀ; 12 ਸਵਾਰੀਆਂ ਦੀ ਮੌਤ

by Newslineexpres@1

???? ਹਿਮਾਚਲ ਪ੍ਰਦੇਸ਼ ਦੇ ਕੁੱਲੂ ਇਲਾਕੇ ਵਿਚ ਵੱਡਾ ਬੱਸ ਹਾਦਸਾ ; ਬੱਸ ਡੂੰਘੀ ਖਾਈ ਵਿਚ ਡਿੱਗੀ; 12 ਸਵਾਰੀਆਂ ਦੀ ਮੌਤ

ਕੁੱਲੂ, 4 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਹਿਮਾਚਲ ਪ੍ਰਦੇਸ਼ ਦੇ ਕੁੱਲੂ ਇਲਾਕੇ ਵਿਚ ਅੱਜ ਸਵੇਰੇ ਲਗਭਗ 8: 30 ਵਜੇ ਸਵਾਰੀਆਂ ਨਾਲ ਭਰੀ ਇੱਕ ਬੱਸ ਡੂੰਘੀ ਖਾਈ ਵਿਚ ਡਿੱਗ ਗਈ ਹੈ। ਬੱਸ ਵਿਚ ਲਗਭਗ 40 ਲੋਕ ਸਵਾਰ ਹੋਣ ਦੀ ਅਪੁਸ਼ਟ ਖਬਰ ਹੈ। ਸਥਾਨਕ ਡਿਪਟੀ ਕਮਿਸ਼ਨਰ ਨੇ 10 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ ਜਦਕਿ ਬਚਾਅ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਕਈ ਲੋਕਾਂ ਦੇ ਬੱਸ ਦੇ ਮਲਬੇ ਹੇਠਾਂ ਦੱਬੇ ਹੋਣ ਦੀ ਸੰਭਾਵਨਾ ਹੈ।
ਦੱਸਿਆ ਜਾ ਰਿਹਾ ਹੈ ਕਿ ਜ਼ਿਆਦਾਤਰ ਲੋਕ ਸਵੇਰ ਦੇ ਸਮੇਂ ਆਪਣੇ ਆਪਣੇ ਕੰਮਾਂ ਲਈ ਨਿੱਕਲੇ ਸਨ। ਕੁੱਝ ਸਕੂਲੀ ਬੱਚਿਆਂ ਦੇ ਵੀ ਜ਼ਖਮੀ ਹੋਣ ਦੀ ਸੰਭਾਵਨਾ ਹੈ। ਬੱਸ ਦੇ ਮਲਬੇ ਨੂੰ ਹਟਾਉਣ ਲਈ ਜੇਸੀਬੀ ਮਸ਼ੀਨਾਂ ਵੀ ਮੰਗਵਾਈਆਂ ਗਈਆਂ ਹਨ। ਕੁਝ ਲੋਕਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ ਜਦਕਿ ਬਾਕੀਆਂ ਦੇ ਬਚਾਅ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ।
ਬਾਕੀ ਪੂਰੀ ਤੇ ਸਹੀ ਖਬਰ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। *Newsline Express*

Related Articles

Leave a Comment