???? ਵੀਰ ਹਕੀਕਤ ਰਾਏ ਸਕੂਲ ਵਿੱਚ ਪੰਜਾਬੀ ਸੱਭਿਆਚਾਰ ਚਾਰਟ ਮੁਕਾਬਲੇ ਕਰਵਾਏ
ਪਟਿਆਲਾ, 8 ਜੁਲਾਈ -ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੜ੍ਹਾਈ ਦੇ ਨਾਲ ਨਾਲ ਸਭਿਆਚਾਰਕ ਗਤੀਵਿਧੀਆਂ ਵਿੱਚ ਮੋਹਰੀ ਪਟਿਆਲਾ ਦੇ ਰਾਜਪੁਰਾ ਕਾਲੋਨੀ ਵਿਚ ਸਥਿਤ ਪ੍ਰਸਿੱਧ ਵੀਰ ਹਕੀਕਤ ਰਾਏ ਸਕੂਲ ਵਿਖੇ ਪ੍ਰਿੰਸੀਪਲ ਸਰਲਾ ਭਟਨਾਗਰ ਦੇ ਦਿਸ਼ਾ ਨਿਰਦੇਸ਼ਾਂ ਉਤੇ ਸਕੂਲੀ ਵਿਦਿਆਰਥੀਆਂ ਨੂੰ ਇਨ੍ਹਾਂ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਸ਼ਾਮਲ ਕੀਤਾ ਜਾਂਦਾ ਹੈ। ਇਸ ਦੌਰਾਨ ਬੱਚਿਆਂ ਨੂੰ ਇਨਾਮ ਦੇਣ ਦੇ ਨਾਲ ਨਾਲ ਉਨ੍ਹਾਂ ਨੂੰ ਪ੍ਰੋਤਸਾਹਿਤ ਵੀ ਕੀਤਾ ਜਾਂਦਾ ਹੈ।
ਇਸੇ ਲੜੀ ਤਹਿਤ ਬੀਤੇ ਦਿਨ ਸਕੂਲ ਵਿੱਚ ਪੰਜਾਬੀ ਸੱਭਿਆਚਾਰਕ ਚਾਰਟ ਬਣਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਬੜੇ ਚਾਅ ਨਾਲ ਭਾਗ ਲਿਆ। ਇਸ ਦੌਰਾਨ ਬੱਚਿਆਂ ਨੇ ਆਪਣੀ ਆਪਣੀ ਕਲਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਭਿਆਚਾਰ ਨਾਲ ਸੰਬੰਧਤ ਚਾਰਟ ਬਣਾਏ। ਇਸ ਮੌਕੇ ਸਕੂਲ ਪ੍ਰਿੰਸੀਪਲ ਅਤੇ ਹੋਰ ਅਧਿਆਪਕਾਂ ਨੇ ਬੱਚਿਆਂ ਦੀ ਸੋਚ ਅਤੇ ਉਨ੍ਹਾਂ ਦੀ ਕਲਾ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।
ਫੋਟੋ ਕੈਪਸਨ:
ਪੰਜਾਬੀ ਸਭਿਆਚਾਰਕ ਚਾਰਟ ਗਤੀਵਿਧੀ ਵਿਚ ਸ਼ਾਮਲ 7ਵੀਂ ਕਲਾਸ ਦੇ ਬੱਚੇ ਈਸ਼ਾ ਵਰਮਾ ਅਤੇ ਮਨਜਿੰਦਰ ਆਪਣੇ ਵਲੋਂ ਬਣਾਏ ਚਾਰਟ ਦਿਖਾਉਂਦੇ ਹੋਏ।