newslineexpres

Home Latest News ਸ੍ਰੀ ਲੰਕਾ – ਲੋਕਾਂ ਵਲੋਂ ਰਾਸ਼ਟਰਪਤੀ ਭਵਨ ਤੇ ਕਬਜ਼ਾ, ਰਾਜਪਕਸ਼ੇ ਘਰ ਛੱਡ ਕੇ ਭੱਜੇ

ਸ੍ਰੀ ਲੰਕਾ – ਲੋਕਾਂ ਵਲੋਂ ਰਾਸ਼ਟਰਪਤੀ ਭਵਨ ਤੇ ਕਬਜ਼ਾ, ਰਾਜਪਕਸ਼ੇ ਘਰ ਛੱਡ ਕੇ ਭੱਜੇ

by Newslineexpres@1

ਕੋਲੰਬੋ ਵਿੱਚ ਤਣਾਅ ਦੀ ਸਥਿਤੀ ਬਣੀ

ਕੋਲੰਬੋ, 9 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਸ਼੍ਰੀ ਲੰਕਾ ਦੀ ਰਾਜਧਾਨੀ ਕੋਲੰਬੋ ਵਿੱਚ ਸਰਕਾਰ ਵਿਰੋਧੀ ਮੁਜ਼ਾਹਰਾਕਾਰੀ ਰਾਸ਼ਟਰਪਤੀ ਗੋਟਾਬਾਇਆ ਰਾਜਪਕਸ਼ੇ ਦੀ ਸਰਕਾਰੀ ਰਿਹਾਇਸ਼ ਵਿੱਚ ਦਾਖਲ ਹੋ ਗਏ ਹਨ। ਇਸ ਤੋਂ ਬਾਦ ਉਨਾਂ ਦੀ ਸਵੀਮਿੰਗ ਪੂਲ ਵਿੱਚ ਨਹਾਉਂਦੇ ਵੀਡਿਓ ਵੀ ਵਾਇਰਲ ਹੋ ਰਹੀ ਹੈ।
ਰਿਪੋਰਟਾਂ ਮੁਤਾਬਕ ਰਾਸ਼ਟਰਪਤੀ ਰਾਜਪਕਸ਼ੇ ਸੁਰੱਖਿਅਤ ਥਾਂ ਉੱਤੇ ਚਲੇ ਗਏ ਹਨ। ਹਾਲਾਂਕਿ, ਰਾਸ਼ਟਰਪਤੀ ਕਿੱਥੇ ਹਨ, ਇਸ ਬਾਰੇ ਅਜੇ ਕੋਈ ਪੁਖ਼ਤਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਕੋਲੰਬੋ ਵਿੱਚ ਤਣਾਅ ਦੀ ਸਥਿਤੀ ਬਣੀ ਹੋਈ ਹੈ। ਮੁਜ਼ਾਹਕਾਰੀਆਂ ਨੂੰ ਰੋਕਣ ਲਈ ਫੌਜ ਤਾਇਨਾਤ ਕੀਤੀ ਗਈ ਹੈ। ਸ਼੍ਰੀ ਲੰਕਾ ਵਿੱਚ ਵਧਦੀਆਂ ਕੀਮਤਾਂ ਅਤੇ ਜ਼ਰੂਰੀ ਸਮਾਨ ਦੀ ਕਮੀ ਦੇ ਵਿਰੋਧ ਵਿੱਚ ਲੰਬੇ ਸਮੇਂ ਤੋਂ ਵਿਰੋਧ ਪ੍ਰਦਰਸ਼ਨ ਜਾਰੀ ਹੈ।

ਰਾਸ਼ਟਰਪਤੀ ਦੀ ਰਿਹਾਇਸ਼ ਵਿੱਚ ਸਵੀਮਿੰਗ ਪੂਲ ਵਿੱਚ ਨਹਾਉਂਦੇ ਪ੍ਰਦਰਸ਼ਕਾਰੀ


ਸੜਕਾਂ ਉੱਤੇ ਉੱਤਰੇ ਮੁਜ਼ਾਹਰਾਕਾਰੀਆਂ ਨੂੰ ਖਦੇੜਣ ਲਈ ਪੁਲਿਸ ਨੇ ਹੰਝੂ ਗੈਸ ਦੇ ਗੋਲੇ ਦਾਗੇ ਅਤੇ ਹਵਾ ਵਿੱਚ ਗੋਲੀਆਂ ਵੀ ਚਲਾਈਆਂ। ਮੁਜ਼ਾਹਰੇ ਵਿੱਚ ਹਿੱਸਾ ਲੈਣ ਲਈ ਦੇਸ਼ ਦੇ ਕਈ ਹਿੱਸਿਆਂ ਤੋਂ ਲੋਕ ਕੋਲੰਬੋ ਪਹੁੰਚੇ ਹਨ।
ਮੁਜ਼ਾਹਰਾਕਾਰੀ ਰਾਸ਼ਟਰਪਤੀ ਰਾਜਪਕਸ਼ੇ ਤੋਂ ਅਸਤੀਫ਼ਾ ਦੇਣ ਦੀ ਮੰਗ ਕਰ ਰਹੇ ਹਨ।

Related Articles

Leave a Comment