ਮੀਂਹ ‘ਚ ਸੜਕ ਬਣਾਉਣ ਵਾਲੇ ਮੁਲਾਜ਼ਮਾਂ ‘ਤੇ ਕਾਰਵਾਈ
ਹੁਸ਼ਿਆਰਪੁਰ, 10 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜੋ ਹਲਕਾ ਚੱਬੇਵਾਲ ਅਧੀਨ ਆਉਂਦੇ ਪਿੰਡ ਸ਼ੇਰਪੁਰ ਢੱਕੋਂ ਦੀ ਦੱਸੀ ਜਾ ਰਹੀ ਹੈ। ਇਥੇ ਠੇਕੇਦਾਰ ਦੇ ਕਰਮਚਾਰੀ ਮੀਂਹ ‘ਚ ਹੀ ਸੜਕ ਬਣਾ ਰਹੇ ਸਨ। ਇਸ ਨੂੰ ਲੈਕੇ ਵਿਰੋਧ ਵੀ ਹੋਇਆ ਪਰ ਉਹ ਸੜਕ ਬਣਾਉਂਦੇ ਗਏ। ਇਸ ਨੂੰ ਲੈਕੇ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਦੇ 3 ਇੰਜਨੀਅਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਇੱਕ ਵਰਕਰ ਨੇ ਉਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਮੁਅੱਤਲ ਕੀਤੇ ਇੰਜਨੀਅਰਾਂ ਵਿੱਚ ਐੱਸ.ਡੀ.ਓ. ਤਰਸੇਮ ਸਿੰਘ, ਜੇਈ ਵਿਪਨ ਕੁਮਾਰ, ਪ੍ਰਵੀਨ ਕੁਮਾਰ ਅਤੇ ਜਸਬੀਰ ਸਿੰਘ ਸ਼ਾਮਲ ਹਨ।