ਚੰਡੀਗੜ੍ਹ, 12 ਜੁਲਾਈ : ਨਿਊਜ਼ਲਾਈਨ ਐਕਸਪ੍ਰੈਸ- ਪੰਜਾਬ ਸਰਕਾਰ ਨੇ ਸਰਕਾਰੀ ਬੱਸਾਂ ਤੋਂ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਹਟਾਉਣ ਦੇ ਹੁਕਮ ਵਾਪਸ ਲੈ ਲਏ ਹਨ। ਇਸ ਪਿੱਛੇ ਧਾਰਮਿਕ ਜਥੇਬੰਦੀਆਂ ਦੇ ਵਿਰੋਧ ਦਾ ਹਵਾਲਾ ਦਿੱਤਾ ਗਿਆ ਹੈ। ਬੀਜੇਪੀ ਨੇ ਤਿੱਖਾ ਵਿਰੋਧ ਕਰਦਿਆਂ ਕਿਹਾ ਕਿ ‘ਮੁੱਖ ਮੰਤਰੀ ਨੇ ਖਾਲਿਸਤਾਨੀਆਂ ਅੱਗੇ ਗੋਡੇ ਟੇਕੇ ਹਨ।’
ਪੰਜਾਬ ਸਰਕਾਰ ਵੱਲੋਂ ਸਰਕਾਰੀ ਬੱਸਾਂ ਲਈ ਇਹ ਨੋਟਿਸ ਜਾਰੀ ਕੀਤਾ ਗਿਆ ਸੀ। ਜਿਸ ਨੂੰ ਹਟਾਉਂਦੇ ਹੋਏ ਹੁਣ ਇੱਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਲਿਖਿਆ ਹੈ ਕਿ ਕੁੱਝ ਧਾਰਮਿਕ ਸੰਸਥਾਵਾਂ ਵੱਲੋਂ ਇਤਰਾਜ਼ ਜਤਾਉਣ ਕਰਕੇ ਇਹ ਨੋਟਿਸ ਵਾਪਸ ਲਿਆ ਗਿਆ ਹੈ।