newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Latest News ???? ਪੰਜਾਬ ਸਰਕਾਰ ਵੱਲੋਂ ਖਾਲਿਸਤਾਨੀ ਅੱਤਵਾਦੀਆਂ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਜਗਤਾਰ ਸਿੰਘ ਹਵਾਰਾ ਦੇ ਪੋਸਟਰ ਲਗਾਉਣ ‘ਤੇ ਪਾਬੰਦੀ ਦੇ ਹੁਕਮ ਵਾਪਿਸ ਲੈਣ ਦੇ ਆਦੇਸ਼ਾਂ ਉਤੇ ਭੜਕੀ ਸ਼ਿਵ ਸੈਨਾ

???? ਪੰਜਾਬ ਸਰਕਾਰ ਵੱਲੋਂ ਖਾਲਿਸਤਾਨੀ ਅੱਤਵਾਦੀਆਂ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਜਗਤਾਰ ਸਿੰਘ ਹਵਾਰਾ ਦੇ ਪੋਸਟਰ ਲਗਾਉਣ ‘ਤੇ ਪਾਬੰਦੀ ਦੇ ਹੁਕਮ ਵਾਪਿਸ ਲੈਣ ਦੇ ਆਦੇਸ਼ਾਂ ਉਤੇ ਭੜਕੀ ਸ਼ਿਵ ਸੈਨਾ

by Newslineexpres@1

???? ਪੰਜਾਬ ਸਰਕਾਰ ਵੱਲੋਂ ਖਾਲਿਸਤਾਨੀ ਅੱਤਵਾਦੀਆਂ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਜਗਤਾਰ ਸਿੰਘ ਹਵਾਰਾ ਦੇ ਪੋਸਟਰ ਲਗਾਉਣ ‘ਤੇ ਪਾਬੰਦੀ ਦੇ ਹੁਕਮ ਵਾਪਿਸ ਲੈਣ ਦੇ ਆਦੇਸ਼ਾਂ ਉਤੇ ਭੜਕੀ ਸ਼ਿਵ ਸੈਨਾ

*???? ਆਮ ਲੋਕਾਂ ਨੇ ਵੀ ਕੀਤਾ ਫੈਸਲੇ ਦਾ ਵਿਰੋਧ*

*???? ਆਦੇਸ਼ ਵਾਪਸੀ ਦਾ ਸਰਕਾਰੀ ਫੈਸਲਾ ਲੋਕ ਹਿੱਤਾਂ ਦੇ ਵਿਰੁੱਧ ਅਤੇ ਡਰਪੋਕਾਂ ਵਾਲਾ : ਸ਼ਿਵ ਸੈਨਾ*

*???? ਜੇਕਰ ਕੇਂਦਰ ਸਰਕਾਰ ਨੇ ਸਮੇਂ ਸਿਰ ਪੰਜਾਬ ਵਿੱਚ ਦਖਲ ਨਾ ਦਿੱਤਾ ਤਾਂ ਪੰਜਾਬ ਦੇ ਹਾਲਾਤ ਬਹੁਤ ਖਰਾਬ ਹੋ ਸਕਦੇ ਹਨ : ਪਵਨ ਗੁਪਤਾ*

ਪਟਿਆਲਾ, 12 ਜੁਲਾਈ – ਅਸ਼ੋਕ ਵਰਮਾ/ ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –  ਪੰਜਾਬ ਸਰਕਾਰ ਵੱਲੋਂ ਖਾਲਿਸਤਾਨੀ ਅੱਤਵਾਦੀਆਂ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਜਗਤਾਰ ਸਿੰਘ ਹਵਾਰਾ ਦੇ ਪੋਸਟਰ ਲਗਾਉਣ ‘ਤੇ ਪਾਬੰਦੀ ਦੇ ਹੁਕਮ ਵਾਪਿਸ ਲੈਣ ਦੇ ਆਦੇਸ਼ਾਂ ਉਤੇ ਹਿੰਦੂ ਸਮਾਜ ਵਿਚ ਭਾਰੀ ਰੋਸ ਦੇਖਿਆ ਜਾ ਰਿਹਾ ਹੈ। ਹਰ ਪਾਸੇ ਸਰਕਾਰ ਦੇ ਵਿਰੁੱਧ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ ਅਤੇ ਪੰਜਾਬ ਸਰਕਾਰ ਨੂੰ ਡਰਪੋਕ ਸਰਕਾਰ ਤੱਕ ਕਿਹਾ ਜਾਣ ਲੱਗ ਪਿਆ ਹੈ। ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਅਤੇ ਤੇਜ਼ ਤਰਾਰ ਹਿੰਦੂ ਨੇਤਾ ਪਵਨ ਗੁਪਤਾ ਨੇ ਨਿਊਜ਼ਲਾਈਨ ਐਕਸਪ੍ਰੈਸ ਬਿਊਰੋ ਨਾਲ ਵਿਸ਼ੇਸ਼ ਤੌਰ ਉੱਤੇ ਗੱਲਬਾਤ ਕਰਦਿਆਂ ਉਕਤ ਵਿਚਾਰਾਂ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ  ਸਰਕਾਰ ਦੇ ਇੱਕ ਵੱਡੇ ਮੰਨੇ ਜਾਂਦੇ ਵਿਭਾਗ ਪੀ.ਆਰ.ਟੀ.ਸੀ ਨੇ ਕੁਝ ਕੱਟੜਪੰਥੀ ਸੰਗਠਨਾਂ ਦੇ ਦਬਾਅ ਹੇਠ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਜਗਤਾਰ ਸਿੰਘ ਹਵਾਰਾ ਦੀਆਂ ਫੋਟੋਆਂ ਹਟਾਉਣ ਦੇ ਹੁਕਮ ਵਾਪਸ ਲਏ ਹਨ, ਉਸ ਦੀ ਸ਼ਿਵ ਸੈਨਾ ਹਿੰਦੁਸਤਾਨ ਸਖ਼ਤ ਨਿਖੇਧੀ ਕਰਦੀ ਹੈ। ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਦੀ ਸਰਕਾਰ ਤੋਂ ਪੁੱਛਣਾ ਚਾਹੁੰਦੀ ਹੈ ਕਿ ਕੀ ਹੁਣ ਬੱਸਾਂ ਵਿੱਚ ਖਾਲਿਸਤਾਨੀ ਅੱਤਵਾਦੀਆਂ ਦੇ ਪੋਸਟਰ ਅਤੇ ਤਸਵੀਰਾਂ ਲਗਾਉਣ ਦੀ ਇਹ  ਸਿੱਧੀ ਇਜਾਜ਼ਤ ਨਹੀਂ ਦਿੱਤੀ ਗਈ ਹੈ? ਸ੍ਰੀ ਗੁਪਤਾ ਨੇ ਕਿਹਾ ਕਿ ਇਸ ਹੁਕਮ ਤੋਂ ਸਾਫ਼ ਪਤਾ ਜਾਪਦਾ ਹੈ ਕਿ ਪੰਜਾਬ ਦੇ 45% ਹਿੰਦੂਆਂ ਨੂੰ ਸ਼ਰੇਆਮ ਜ਼ਖਮੀ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਪੁਰਾਣੇ ਜ਼ਖਮਾਂ ਉੱਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ ਜੋਕਿ  ਕਿਸੇ ਵੀ ਸਰਕਾਰ ਨੂੰ, ਸਰਕਾਰੀ ਅਧਿਕਾਰੀਆਂ ਨੂੰ ਸ਼ੋਭਾ ਨਹੀਂ ਦਿੰਦਾ।
ਪਵਨ ਗੁਪਤਾ ਨੇ ਕਿਹਾ ਕਿ ਸਰਕਾਰ ਦੇ ਅਜਿਹੇ ਸਰਕਾਰੀ ਆਦੇਸ਼ਾਂ ਨਾਲ ਸਰਕਾਰਾਂ ਦੇ ਅਕਸ ਖ਼ਰਾਬ ਹੁੰਦੇ ਹਨ ਅਤੇ ਜਨਤਾ ਦਾ ਸਰਕਾਰਾਂ ਤੋਂ ਭਰੋਸਾ ਉੱਠਦਾ ਹੈ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਹਿੰਦੁਸਤਾਨ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰਦੀ ਹੈ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਹਨਾਂ ਪੋਸਟਰਾਂ ਦੀ ਥਾਂ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਕੁਰਬਾਨੀ ਦੇਣ ਵਾਲੇ ਪੰਜਾਬ ਦੇ ਸਾਬਕਾ ਅਮਰ ਸ਼ਹੀਦ ਮੁੱਖ ਮੰਤਰੀ ਸਰਦਾਰ ਬੇਅੰਤ ਸਿੰਘ, ਸ਼੍ਰੀ ਕੇ.ਪੀ.ਐਸ ਗਿੱਲ, ਸਾਬਕਾ ਡੀ.ਜੀ.ਪੀ. ਪੰਜਾਬ ਪੁਲਿਸ, ਭਾਰਤੀ ਫੌਜ ਦੇ ਸਾਬਕਾ ਜਨਰਲ ਸ੍ਰੀ ਵੈਦਿਆ ਦੇ ਪੋਸਟਰਾਂ ਨੂੰ ਲਗਵਾਉਣ ਦੇ ਹੁਕਮ ਜਾਰੀ ਕੀਤੇ ਜਾਣ ਤਾਂ ਜੋ ਪੰਜਾਬ ਦੀਆਂ ਬੱਸਾਂ ਵਿੱਚ ਸਫਰ ਕਰਨ ਵਾਲੇ ਸਮੂਹ ਪੰਜਾਬੀਆਂ ਦੇ ਮਨਾਂ ਵਿੱਚ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਕੁਰਬਾਨੀਆਂ ਕਰਨ ਦੀ ਭਾਵਨਾ ਪੈਦਾ ਕੀਤੀ ਜਾ ਸਕੇ ਨਾ ਕਿ ਡਰ ਦਾ ਮਾਹੌਲ ਪੈਦਾ ਹੋਵੇ।
ਸ੍ਰੀ ਗੁਪਤਾ ਨੇ ਅੱਗੇ ਕਿਹਾ ਕਿ ਜੇਕਰ ਪੰਜਾਬ ਦੀਆਂ ਬੱਸਾਂ ‘ਚ ਖਾਲਿਸਤਾਨੀ ਅੱਤਵਾਦੀਆਂ ਦੇ ਪੋਸਟਰ ਲਗਾਏ ਗਏ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਨੂੰ ਦੇਸ਼ ਨਾਲੋਂ ਵੱਖ ਕਰਨ ਵਾਲੀਆਂ ਤਾਕਤਾਂ ਹੋਰ ਮਜ਼ਬੂਤ ਹੋ ਜਾਣਗੀਆਂ ਅਤੇ ਦੇਸ਼ ਨੂੰ ਤੋੜਣ ਲਈ ਖਾਲਿਸਤਾਨੀ ਅੱਤਵਾਦ ਹੋਰ ਵੀ ਮਜ਼ਬੂਤ ਹੋਵੇਗਾ।
  ਪਵਨ ਗੁਪਤਾ ਨੇ ਕਿਹਾ ਕਿ ਸ਼ਿਵ ਸੈਨਾ ਹਿੰਦੁਸਤਾਨ ਕੇਂਦਰ ਸਰਕਾਰ ਖਾਸ ਕਰਕੇ ਗ੍ਰਹਿ ਮੰਤਰਾਲੇ ਤੋਂ ਪੁਰਜ਼ੋਰ ਮੰਗ ਕਰਦੀ ਹੈ ਕਿ ਅਜਿਹੇ ਹੁਕਮਾਂ ਨੂੰ ਜਾਰੀ ਕਰਨ ਅਤੇ ਵਾਪਸ ਲੈਣ ਦੀ ਪ੍ਰਕਿਰਿਆ ਦਾ ਸਖ਼ਤ ਨੋਟਿਸ ਲਿਆ ਜਾਵੇ ਕਿਉਂਕਿ ਇਸ ਤਰ੍ਹਾਂ ਖਾਲਿਸਤਾਨੀ ਦਹਿਸ਼ਤਗਰਦੀ ਸਮਰਥਕਾਂ ਦਾ ਮਨੋਬਲ ਵਧਾਉਣ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਸਮੇਂ ਸਿਰ ਪੰਜਾਬ ਵਿੱਚ ਦਖਲ ਨਾ ਦਿੱਤਾ ਤਾਂ ਪੰਜਾਬ ਦੇ ਹਾਲਾਤ ਬਹੁਤ ਖਰਾਬ ਹੋ ਸਕਦੇ ਹਨ।
*Newsline Express*

Related Articles

Leave a Comment