???? ਗੁਰਪਤਵੰਤ ਪੰਨੂ ਦੇ ਕਾਲੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ : ਵਿਜੇ ਕਪੂਰ
???? ਡੁੰਗੀ ਨੀਂਦ ਤੋਂ ਜਾਗੇ ਮਾਨ ਸਰਕਾਰ : ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ ਪੰਜਾਬ
???? ਸਰਕਾਰ ਪੰਨੂ ਨੂੰ ਪੰਜਾਬ ਲਿਆ ਕੇ ਸਖ਼ਤ ਕਾਰਵਾਈ ਕਰੇ : ਵਿਜੇ ਕਪੂਰ
ਪਟਿਆਲਾ, 15 ਜੁਲਾਈ : ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪਟਿਆਲਾ ਦੇ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਬਾਹਰ ਖਾਲਿਸਤਾਨ ਦੇ ਪੋਸਟਰ ਲਾਉਣ ਕਾਰਨ ਹਿੰਦੂ ਸਮਾਜ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ਼ਰਾਰਤੀ ਤੇ ਅੱਤਵਾਦੀ ਗਤੀਵਿਧੀਆਂ ਅਤੇ ਸਮਾਜ ਤੇ ਦੇਸ਼ ਵਿਰੋਧੀ ਸਾਜ਼ਿਸ਼ਾਂ ਰਚਣ ਵਾਲਿਆਂ ਵਿਰੁੱਧ ਹਿੰਦੂ ਸਮਾਜ ਭੜਕ ਗਿਆ ਹੈ। ਖਾਲਿਸਤਾਨ ਪੱਖੀ ਇਸ਼ਤਿਹਾਰਾਂ ਦੀ ਲੜੀ ਜੋ ਸੰਗਰੂਰ ਦੇ ਕਾਲੀ ਮਾਤਾ ਮੰਦਿਰ ਤੋਂ ਸ਼ੁਰੂ ਹੋ ਕੇ ਹੁਣ ਪਟਿਆਲਾ ਦੇ ਸ੍ਰੀ ਕਾਲੀ ਮਾਤਾ ਮੰਦਿਰ ਤੱਕ ਪਹੁੰਚ ਗਈ ਹੈ, ਪੰਜਾਬ ਦੇ ਸ਼ਾਂਤਮਈ ਮਾਹੌਲ ਲਈ ਖ਼ਤਰੇ ਦੀ ਘੰਟੀ ਹੈ ਪ੍ਰੰਤੂ ਸਰਕਾਰ ਇਸ ਬਾਰੇ ਚੁੱਪ ਧਾਰੀ ਬੈਠੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਿਜੇ ਕਪੂਰ ਨੇ ਅੱਜ ਪਟਿਆਲਾ ਵਿਖੇ ਸਥਿਤ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਬਾਹਰ ਲੱਗੇ ਖਾਲਿਸਤਾਨ ਦੇ ਪੋਸਟਰਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਕੀਤਾ।
ਵਿਜੇ ਕਪੂਰ ਨੇ ਕਿਹਾ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਸਰਕਾਰ ਨੂੰ ਅਪੀਲ ਕਰਦੇ ਆ ਰਹੇ ਹਨ ਕਿ ਜਿਸ ਤਰ੍ਹਾਂ ਨਾਲ ਪੰਜਾਬ ‘ਚ ਖਾਲਿਸਤਾਨ ਪੱਖੀ ਗਤੀਵਿਧੀਆਂ ਵਾਰ-ਵਾਰ ਵਧ-ਫੁੱਲ ਰਹੀਆਂ ਹਨ, ਉਹ ਪੰਜਾਬ ਦੀ ਸ਼ਾਂਤੀ ਲਈ ਮਾੜਾ ਸੰਕੇਤ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿ ਪੰਜਾਬ ਦਾ ਮਾਹੌਲ ਫੇਰ ਤੋਂ ਖਰਾਬ ਹੋ ਜਾਵੇ, ਸਰਕਾਰ ਅਜਿਹੇ ਫਿਰਕਾਪ੍ਰਸਤ ਲੋਕਾਂ ਖਿਲਾਫ ਸਖਤ ਕਾਰਵਾਈ ਕਰੇ ਕਿਉਂਕਿ ਸਰਕਾਰ ਅਜਿਹੇ ਲੋਕਾਂ ਨੂੰ ਕਾਬੂ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਪਤਵੰਤ ਪੰਨੂ ਵਿਦੇਸ਼ ਵਿੱਚ ਬੈਠ ਕੇ ਜ਼ਹਿਰ ਉਗਲ ਰਿਹਾ ਹੈ ਅਤੇ ਪੰਜਾਬ ਵਿੱਚ ਬੈਠੇ ਲੋਕਾਂ ਨੂੰ ਭੜਕਾ ਕੇ ਪੰਜਾਬ ਦਾ ਮਾਹੌਲ ਖਰਾਬ ਕਰ ਰਿਹਾ ਹੈ, ਪਰ ਸਰਕਾਰ ਵੱਲੋਂ ਪੰਨੂ ਨੂੰ ਪੰਜਾਬ ਲਿਆਉਣ ਅਤੇ ਜੇਲ੍ਹ ਵਿੱਚ ਡੱਕਣ ਲਈ ਅਜਿਹਾ ਕੋਈ ਕਦਮ ਨਹੀਂ ਚੁੱਕਿਆ ਗਿਆ। ਵਿਜੇ ਕਪੂਰ ਨੇ ਕਿਹਾ ਕਿ ਉਹ ਪੰਜਾਬ ਵਿੱਚ ਮੁੜ ਅੱਤਵਾਦ ਨੂੰ ਵਧਣ-ਫੁੱਲਣ ਨਹੀਂ ਦੇਣਗੇ ਅਤੇ ਹਿੰਦੂ ਹਿੱਤਾਂ ਦਾ ਕਿਸੇ ਵੀ ਕੀਮਤ ‘ਤੇ ਨੁਕਸਾਨ ਨਹੀਂ ਹੋਣ ਦੇਣਗੇ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੇ ਲੋਕਾਂ ਨੂੰ ਸਮੇਂ ਸਿਰ ਗ੍ਰਿਫਤਾਰ ਕਰਕੇ ਅੱਤਵਾਦ ਅਤੇ ਖਾਲਿਸਤਾਨ ਸਮਰਥਕਾਂ ਖਿਲਾਫ ਸਖਤ ਸਟੈਂਡ ਲਿਆ ਜਾਵੇ ਨਹੀਂ ਤਾਂ ਉਹ ਅਤੇ ਉਨ੍ਹਾਂ ਦੀ ਪਾਰਟੀ ਸੂਬਾ ਪੱਧਰ ‘ਤੇ ਖਾਲਿਸਤਾਨ ਅਤੇ ਅੱਤਵਾਦ ਵਿਰੋਧੀ ਮੁਹਿੰਮ ਸ਼ੁਰੂ ਕਰੇਗੀ।
Newsline Express