newslineexpres

Breaking News
Home ਪੰਜਾਬ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ

by Newslineexpres@1

ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ, ਸਸਕਾਰ 17 ਨੂੰ

ਬਟਾਲਾ, 16 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਪੀਕਰ ਪੰਜਾਬ ਨਿਰਮਲ ਸਿੰਘ ਕਾਹਲੋਂ ਦਾ ਸ਼ਨੀਵਾਰ ਤੜਕੇ ਦੇਹਾਂਤ ਹੋ ਗਿਆ। ਕਾਹਲੋਂ ਦਾ ਅੰਮ੍ਰਿਤਸਰ ਦੇ ਐਸਕਾਰਟ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ ਜਿੱਥੇ ਅੱਜ ਉਨ੍ਹਾਂ ਆਖਰੀ ਸਾਹ ਲਿਆ। ਸ਼੍ਰੋਮਣੀ ਅਕਾਲੀ ਦਲ ਦੀ ਰੀੜ੍ਹ ਦੀ ਹੱਡੀ ਵਜੋਂ ਜਾਣੇ ਜਾਂਦੇ ਅਤੇ ਹਲਕਾ ਫਤਿਹਗਡ਼੍ਹ ਚੂਡ਼ੀਆਂ ਦੇ ਘਾਗ ਆਗੂ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ ‘ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ,ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਵੱਖ-ਵੱਖ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕਾਹਲੋਂ ਦੋ ਵਾਰ ਕੈਬਨਿਟ ਮੰਤਰੀ ਤੇ ਇਕ ਵਾਰ ਸਪੀਕਰ ਪੰਜਾਬ ਰਹੇ ਹਨ। ਨਿਰਮਲ ਸਿੰਘ ਕਾਹਲੋਂ ਦਾ ਸਸਕਾਰ ਐਤਵਾਰ 17 ਜੁਲਾਈ ਨੂੰ 11.30 ਵਜੇ ਜੱਦੀ ਪਿੰਡ ਦਾਦੂਜੋਧ ਵਿਖੇ ਕੀਤਾ ਜਾਵੇਗਾ।

Related Articles

Leave a Comment