newslineexpres

Joe Rogan Podcasts You Must Listen
Home ਮੁੱਖ ਪੰਨਾ ਮੁੱਖ ਮੰਤਰੀ ਭਗਵੰਤ ਮਾਨ ਨੇ 14 ਮੰਤਰੀਆਂ ਨੂੰ ਸੌਂਪੇ ਜ਼ਿਲ੍ਹੇ

ਮੁੱਖ ਮੰਤਰੀ ਭਗਵੰਤ ਮਾਨ ਨੇ 14 ਮੰਤਰੀਆਂ ਨੂੰ ਸੌਂਪੇ ਜ਼ਿਲ੍ਹੇ

by Newslineexpres@1

ਮੁੱਖ ਮੰਤਰੀ ਨੇ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ


ਚੰਡੀਗੜ੍ਹ, 17 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ 14 ਮੰਤਰੀਆਂ ਨੂੰ ਵੱਖ-ਵੱਖ ਜ਼ਿਲ੍ਹੇ ਸੌਂਪ ਦਿੱਤੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੇ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਿਸ ‘ਚ ਉਨ੍ਹਾਂ ਵਲੋਂ ਮੰਤਰੀਆਂ ਨੂੰ ਆਪਣੇ ਜ਼ਿਲ੍ਹੇ ਦੀ ਥਾਂ ਦੂਜੇ ਜ਼ਿਲ੍ਹੇ ਦਿੱਤੇ ਗਏ ਹਨ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਮਾਨ ਵਲੋਂ ਟਵੀਟ ਕਰਕੇ ਦਿੱਤੀ ਗਈ। ਮੰਤਰੀ ਨੂੰ ਦਿੱਤੇ ਜ਼ਿਲਿਆਂ ਦੀ ਸੂਚੀ ਪੜੋ –

ਵਿੱਤ ਮੰਤਰੀ ਹਰਪਾਲ ਚੀਮਾ – ਪਟਿਆਲਾ
ਉਚੇਰੀ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ – ਅੰਮ੍ਰਿਤਸਰ ਅਤੇ ਤਰਨਤਾਰਨ
ਸਮਾਜਿਕ ਸੁਰੱਖਿਆ ਮੰਤਰੀ ਡਾ.ਬਲਜੀਤ ਕੌਰ- ਬਠਿੰਡਾ ਅਤੇ ਮਾਨਸਾ
ਬਿਜਲੀ ਮੰਤਰੀ ਹਰਭਜਨ ਸਿੰਘ – ਫਿਰੋਜ਼ਪੁਰ ਅਤੇ ਮੋਗਾ
ਜੰਗਲਾਤ ਮੰਤਰੀ ਲਾਲਚੰਦ ਕਟਾਰੂਚੱਕ – ਲੁਧਿਆਣਾ
ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ – ਗੁਰਦਾਸਪੁਰ ਅਤੇ ਪਠਾਨਕੋਟ
ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ – ਸੰਗਰੂਰ
ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ – ਰੋਪੜ ਅਤੇ ਮੋਹਾਲੀ
ਜੇਲ੍ਹ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ – ਹੁਸ਼ਿਆਰਪੁਰ
ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ – ਸ੍ਰੀ ਫਤਹਿਗੜ੍ਹ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਨਿੱਝਰ – ਜਲੰਧਰ
ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਂ – ਫਰੀਦਕੋਟ ਅਤੇ ਫਾਜ਼ਿਲਕਾ
ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ – ਬਰਨਾਲਾ ਅਤੇ ਮਲੇਰਕੋਟਲਾ
ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ – ਸ਼ਹੀਦ ਭਗਤ ਸਿੰਘ ਨਗਰ

Related Articles

Leave a Comment