ਸਿੱਧੂ ਮੂਸੇਵਾਲਾ ਕਤਲਕਾਂਡ: ਸ਼ਾਰਪ ਸ਼ੂਟਰ ਪ੍ਰਿਆਵਰਤ ਫ਼ੌਜੀ ਸਮੇਤ 4 ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ
ਮਾਨਸਾ, 17 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਸਿੱਧੂ ਮੂਸੇਵਾਲਾ ਗੋਲੀਕਾਂਡ ਮਾਮਲੇ ‘ਚ ਸ਼ਾਰਪ ਸ਼ੂਟਰ ਪ੍ਰਿਆਵਰਤ ਫ਼ੌਜੀ, ਕੇਸ਼ਵ ਕੁਮਾਰ, ਕਸ਼ਿਸ਼ ਕੁਮਾਰ ਤੇ ਦੀਪਕ ਟੀਨੂੰ ਦਾ 4 ਦਿਨਾਂ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮਾਨਸਾ ਪੁਲਿਸ ਅਦਾਲਤ ‘ਚ ਪੇਸ਼ ਕੀਤਾ। ਮਾਣਯੋਗ ਅਦਾਲਤ ਨੇ ਇਨ੍ਹਾਂ ਚਾਰਾਂ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਮਾਨਸਾ ਜੇਲ੍ਹ ‘ਚ ਭੇਜ ਦਿੱਤਾ ਹੈ।