newslineexpres

Home Bollywood ਸਿੱਧੂ ਮੂਸੇਵਾਲਾ ਨੂੰ ‘ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ’ ਨਾਲ ਕੀਤਾ ਜਾਵੇਗਾ ਸਨਮਾਨਿਤ

ਸਿੱਧੂ ਮੂਸੇਵਾਲਾ ਨੂੰ ‘ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ’ ਨਾਲ ਕੀਤਾ ਜਾਵੇਗਾ ਸਨਮਾਨਿਤ

by Newslineexpres@1

ਸਿੱਧੂ ਮੂਸੇਵਾਲਾ ਨੂੰ ‘ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ’ ਨਾਲ ਕੀਤਾ ਜਾਵੇਗਾ ਸਨਮਾਨਿਤ

ਪਾਕਿਸਤਾਨ, 23 ਜੁਲਾਈ – ਸਿੱਧੂ ਮੂਸੇਵਾਲਾ ਸਿਰਫ਼ ਪੰਜਾਬ ਵਿੱਚ ਹੀ ਨਹੀਂ, ਸਗੋਂ ਪੂਰੀ ਦੁਨੀਆ ਵਿੱਚ ਆਪਣੇ ਗਾਣਿਆਂ ਨਾਲ ਮਸ਼ਹੂਰ ਸੀ। ਪਾਕਿਸਤਾਨ ਵਿੱਚ ਵੀ ਉਸ ਦੀ ਵੱਡੀ ਫੈਨ ਫਾਲੋਇੰਗ ਸੀ। ਇਸਦੇ ਚੱਲਦਿਆਂ ਪਾਕਿਸਤਾਨ ਵਿੱਚ ਮਰਹੂਮ ਗਾਇਕ ਨੂੰ ਸਨਮਾਨ ਦਿੱਤਾ ਜਾਵੇਗਾ। ਪੰਜਾਬੀ ਜ਼ੁਬਾਨ ਨੂੰ ਉੱਚਾ ਚੁੱਕਣ ਲਈ ਸਿੱਧੂ ਮੂਸੇਵਾਲਾ ਨੂੰ ਪਾਕਿਸਤਾਨ ਵੱਲੋਂ ਮਰਨ ਉਪਰੰਤ ‘ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ’ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਅੰਮ੍ਰਿਤ ਪ੍ਰੀਤਮ ਤੋਂ ਬਾਅਦ ਸਿੱਧੂ ਮੂਸੇਵਾਲਾ ਨੂੰ ਇਹ ਐਵਾਰਡ ਮਿਲਣ ਜਾ ਰਿਹਾ ਹੈ।
ਪਾਕਿਸਤਾਨੀ ਲੇਖਕ ਇਲਿਆਸ ਘੁੰਮਣ ਨੇ ਟਵਿੱਟਰ ‘ਤੇ ਇਸ ਐਲਾਨ ਦਾ ਇੱਕ ਪੋਸਟਰ ਸਾਂਝਾ ਕੀਤਾ। ਇਸ ਪੋਸਟਰ ਦੀ ਕੈਪਸ਼ਨ ਸੀ- “ਸਿੱਧੂ ਮੂਸੇਵਾਲਾ, ਇੱਕ ਸ਼ਹੀਦ ਗਾਇਕ, ਜੋ ਸਾਡੀ ਰੂਹ ਦੇ ਸਮੂਹਿਕ ਦੁੱਖਾਂ ਬਾਰੇ ਗਾਉਂਦਾ ਸੀ। ਵਿਛੜੀ ਰੂਹ ਨੂੰ ਪਾਕਿਸਤਾਨ ਵਿੱਚ ਬਹੁਤ ਸਤਿਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ, ਉਸਨੂੰ ਇੱਕ ਚੋਟੀ ਦੇ ਮੈਡਲ ਨਾਲ ਨਾਮਜ਼ਦ ਕੀਤਾ ਗਿਆ ਹੈ।”

Related Articles

Leave a Comment