ਚੰਡੀਗੜ, 3 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਨੇ ਨਿੱਜੀ ਕਾਰਨਾਂ ਕਰਕੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਲਿਖਿਆ ਕਿ ਮੈਂ ਇਸ ਅਹੁਦੇ ‘ਤੇ ਸ਼ਾਇਦ ਹੁਣ ਆਪਣੀ ਸਮਰੱਥਾ ਨਾਲ ਕਾਰਜ ਕਰਨ ਦੇ ਅਸਮਰੱਥ ਹਾਂ ਕਿਉਂਕਿ ਪਿਛਲੇ ਥੋੜ੍ਹੇ ਸਮੇਂ ਦੌਰਾਨ ਮੈਂ ਮਾਨਸਿਕ ਤਣਾਅ ਵਿਚੋਂ ਗੁਜ਼ਰ ਰਿਹਾ ਹਾਂ।