???? ਪ੍ਰਿਯੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਨਵੀਂ ਦਿੱਲੀ, 5 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਕਾਂਗਰਸ ਪਾਰਟੀ ਵਲੋਂ ਮਹਿੰਗਾਈ ਦੇ ਵਿਰੁੱਧ ਕੀਤੇ ਰੋਸ ਮਾਰਚ ਦੌਰਾਨ ਕਾਂਗਰਸ ਨੇਤਾ ਪ੍ਰਿਯਂਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਸਡ਼ਕ ਤੇ ਧਰਨੇ ਤੇ ਬੈਠ ਗਏ ਸਨ। ਕਾਂਗਰਸ ਪਾਰਟੀ ਵਲੋਂ ਪਾਰਲੀਮੈਂਟ ਤੋਂ ਲੈ ਕੇ ਰਾਸ਼ਟਰਪਤੀ ਭਵਨ ਤੱਕ ਰੋਸ ਮਾਰਚ ਕੀਤਾ ਜਾ ਰਿਹਾ ਸੀ। ਜਿਸ ਨੂੰ ਪੁਲਿਸ ਨੇ ਰੋਕ ਲਿਆ ਹੈ।