newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Chandigarh ਕੈਪਟਨ ਵੱਲੋਂ ਮੋਦੀ ਨੂੰ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਅਪੀਲ

ਕੈਪਟਨ ਵੱਲੋਂ ਮੋਦੀ ਨੂੰ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਅਪੀਲ

by Newslineexpres@1

ਕੈਪਟਨ ਵੱਲੋਂ ਮੋਦੀ ਨੂੰ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਅਪੀਲ

ਪਟਿਆਲਾ/ਚੰਡੀਗੜ੍ਹ, 9 ਅਗਸਤ : ਸੁਨੀਤਾ/ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਉਨ੍ਹਾਂ ਸਾਰੇ ਸਿੱਖ ਕੈਦੀਆਂ ਦੀ ਰਿਹਾਈ ‘ਤੇ ਵਿਚਾਰ ਕਰਨ ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ। ਸਾਬਕਾ ਮੁੱਖ ਮੰਤਰੀ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ ਵਿੱਚ ਕਿਹਾ, ‘‘ਅਸੀਂ ਆਪਣੀ ਆਜ਼ਾਦੀ ਦਾ 75ਵਾਂ ਵਰ੍ਹਾ ਸਦਭਾਵਨਾ ਨਾਲ ਮਨਾ ਰਹੇ ਹਾਂ, ਤੇ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਸਜ਼ਾ ਪੂਰੀ ਕਰ ਚੁੱਕੇ ਸਾਰੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ, ਜੋਕਿ ਉਨ੍ਹਾਂ ਦਾ ਹੱਕ ਵੀ ਹੈ।’’

ਕੈਪਟਨ ਅਮਰਿੰਦਰ ਨੇ ਧਿਆਨ ਦਿਵਾਇਆ, ਇੱਥੋਂ ਤੱਕ ਕਿ ਖੁਦ ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤ ਦੀ ਸੁਪਰੀਮ ਕੋਰਟ ਨੇ ਵੀ ਸਮੇਂ-ਸਮੇਂ ‘ਤੇ ਸੁਝਾਅ ਦਿੱਤਾ ਹੈ ਕਿ ਜੇਲ ਦੀ ਸਜ਼ਾ ਪੂਰੀ ਕਰ ਚੁੱਕੇ ਸਾਰੇ ਲੋਕਾਂ ਨੂੰ ਰਿਹਾਅ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਿਹੜੇ ਸਿੱਖ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਹ ਕੱਟੜ ਅਪਰਾਧੀ ਨਹੀਂ ਸਨ, ਸਗੋਂ ਉਹ ਕਾਲੇ ਦੌਰ ਦੌਰਾਨ ਜਜ਼ਬਾਤ ਨਾਲ ਭਰੇ ਹੋਏ ਸਨ, ਜਿਨ੍ਹਾਂ ਨੂੰ ਪੰਜਾਬ ਹੁਣ ਪਿੱਛੇ ਛੱਡ ਚੁੱਕਾ ਹੈ। “ਉਨ੍ਹਾਂ ਨੇ ਲਗਭਗ ਆਪਣੀ ਜ਼ਿੰਦਗੀ ਨਾਲ ਭੁਗਤਾਨ ਕਰ ਦਿੱਤਾ ਹੈ ਅਤੇ ਹੁਣ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰਨ ਦਾ ਸਮਾਂ ਹੈ ਜੋ ਕਿ ਉਹ ਕਾਨੂੰਨੀ ਤੌਰ ‘ਤੇ ਵੀ ਹੱਕਦਾਰ ਹਨ, ਉਹਨਾ ਨੇ ਇਹ ਟਿੱਪਣੀ ਕੀਤੀ।

ਸਾਬਕਾ ਮੁੱਖ ਮੰਤਰੀ ਨੇ ਕਿਹਾ, ਭਾਰਤ ਦੀ ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਮਰਹੂਮ ਰਾਜੀਵ ਗਾਂਧੀ ਦੇ ਕਾਤਲ ਨੂੰ 31 ਸਾਲ ਦੀ ਕੈਦ ਤੋਂ ਬਾਅਦ ਰਿਹਾਅ ਕੀਤਾ ਸੀ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਉਹਨਾ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਉਨ੍ਹਾਂ ਨੂੰ ਕਿਉਂ ਨਹੀਂ ਜੋ ਪਹਿਲਾਂ ਹੀ ਜੇਲ੍ਹ ਦੀ ਸਜ਼ਾ ਪੂਰੀ ਕਰ ਚੁੱਕੇ ਹਨ।

ਉਨ੍ਹਾਂ ਕਿਹਾ, “ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤੋਂ ਵਧੀਆ ਹੋਰ ਮੌਕਾ ਨਹੀਂ ਹੋ ਸਕਦਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਅਜ਼ਾਦੀ ਦਿੱਤੀ ਜਾਵੇ।”

Related Articles

Leave a Comment