ਪਟਿਆਲਾ ਜ਼ਿਲ੍ਹੇ ‘ਚ ਕੋਰੋਨਾ ਵਿਸਫੋਟ; ਜਾਣੋ ਕਿੰਨੇ ਕੇਸਾਂ ਦੀ ਹੋਈ ਪੁਸ਼ਟੀ
ਪਟਿਆਲਾ, 9 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਜਿਲ੍ਹੇ ਵਿੱਚ ਪ੍ਰਾਪਤ 406 ਕੋਵਿਡ ਰਿਪੋਰਟਾਂ ਵਿਚੋਂ 49 ਕੋਵਿਡ ਪੋਜ਼ੀਟਿਵ ਕੇਸ ਰਿਪੋਰਟ ਹੋਏ ਹਨ ਜਿਹਨਾਂ ਵਿਚੋਂ 30 ਪਟਿਆਲਾ ਸ਼ਹਿਰ, 2 ਸਮਾਣਾ, 3 ਰਾਜਪੁਰਾ, 7 ਕੋਲੀ, 4 ਕਾਲੋਮਾਜਰਾ, 1 ਦੁਧਨਸਾਧਾਂ, 1 ਹਰਪਾਲਪੁਰ ਅਤੇ 1 ਸ਼ੁਤਰਾਣਾਂ ਨਾਲ ਸਬੰਧਤ ਹੈ। ਜ਼ਿਲ੍ਹੇ ਵਿੱਚ ਇਸ ਸਮੇਂ ਕੁੱਲ ਐਕਟਿਵ ਕੇਸ 240 ਹਨ।