????ਹਾਈਕੋਰਟ ਤੋਂ ਮਿਲੀ ਜ਼ਮਾਨਤ; ਪਟਿਆਲਾ ਜੇਲ੍ਹ ‘ਚ ਬੰਦ ਸਨ….
ਚੰਡੀਗੜ੍ਹ, 10 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਡਰਗਜ ਮਾਮਲੇ ਦੇ ਮੁਲਜ਼ਮ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। 24 ਫਰਵਰੀ ਤੋਂ ਮਜੀਠੀਆ ਡਰਗਜ ਮਾਮਲੇ ਵਿਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਸਨ। ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ ‘ਚ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਸਾਢੇ 5 ਮਹੀਨੇ ਬਾਅਦ ਅੱਜ ਜੇਲ੍ਹ ਤੋਂ ਬਾਹਰ ਆਉਣਗੇ ਮਜੀਠੀਆ।