????ਬਿਕਰਮ ਮਜੀਠੀਆ ਜੇਲ੍ਹ ਤੋਂ ਆਏ ਬਾਹਰ; ਗੁਰੂਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ
ਪਟਿਆਲਾ, 10 ਅਗਸਤ – ਸੁਨੀਤਾ/ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਉਹਨਾਂ ਨੇ ਆਪਣੇ ਪੁਰਾਣੇ ਅੰਦਾਜ਼ ਵਿਚ ਹੀ ਵਿਰੋਧੀਆਂ ‘ਤੇ ਤਿੱਖੇ ਵਾਰ ਕੀਤੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ ਤੇ ਦੂਜਾ ਜੁਰਮ ਕਰਨ ਵਾਲਾ ਮੇਰੇ ਗੁਆਂਢ ‘ਚ ਸੀ। ਇਸ ਦੌਰਾਨ ਉਨ੍ਹਾਂ ਨੇ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਅਸੀਂ ਆਜ਼ਾਦੀ ਦੇ 75 ਸਾਲ ਮਨਾ ਰਹੇ ਹਾਂ ਤੇ ਹੁਣ ਬੰਦੀ ਸਿੰਘਾਂ ਨੂੰ ਵੀ ਰਿਹਾਈ ਮਿਲਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਰਕਾਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਸਜ਼ਾਵਾਂ ਭੁਗਤ ਲਈਆਂ ਹਨ ਉਨ੍ਹਾਂ ਦੀ ਰਿਹਾਈ ਜ਼ਰੂਰ ਹੋਣੀ ਚਾਹੀਦੀ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ 9 ਮਹੀਨੇ ਹੋ ਗਏ ਮੈਨੂੰ ਆਪਣੇ ਬੱਚਿਆਂ ਅਤੇ ਮਾਂ ਪਿਓ ਨੂੰ ਮਿਲਿਆ ਨੂੰ। ਸਭ ਤੋਂ ਪਹਿਲਾਂ ਮੈਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਤੋਂ ਬਾਅਦ ਆਪਣੇ ਬੱਚਿਆਂ ਨੂੰ ਘੁੱਟ ਕੇ ਜੱਫੀ ਪਾਵਾਂਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਵਿਆਹ ਦੀ ਵਧਾਈ ਵੀ ਦਿੱਤੀ।