newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home ਪੰਜਾਬ ???? ਗੁਰੂਦੁਆਰਿਆਂ ਦੇ ਬਾਹਰ ਅੱਤਵਾਦੀਆਂ ਨੂੰ ਬੰਦੀ ਸਿੱਖ ਕਹਿ ਕੇ ਹੋਰਡਿੰਗ ਲਗਾਉਣ ਉਤੇ ਭੜਕੀ ਅੰਤਰਾਸ਼ਟਰੀ ਹਿੰਦੂ ਪ੍ਰੀਸ਼ਦ ਅਤੇ ਸ਼ਿਵ ਸੈਨਾ ਪੰਜਾਬ

???? ਗੁਰੂਦੁਆਰਿਆਂ ਦੇ ਬਾਹਰ ਅੱਤਵਾਦੀਆਂ ਨੂੰ ਬੰਦੀ ਸਿੱਖ ਕਹਿ ਕੇ ਹੋਰਡਿੰਗ ਲਗਾਉਣ ਉਤੇ ਭੜਕੀ ਅੰਤਰਾਸ਼ਟਰੀ ਹਿੰਦੂ ਪ੍ਰੀਸ਼ਦ ਅਤੇ ਸ਼ਿਵ ਸੈਨਾ ਪੰਜਾਬ

by Newslineexpres@1

???? ਗੁਰੂਦੁਆਰਿਆਂ ਦੇ ਬਾਹਰ ਅੱਤਵਾਦੀਆਂ ਨੂੰ ਬੰਦੀ ਸਿੱਖ ਕਹਿ ਕੇ ਹੋਰਡਿੰਗ ਲਗਾਉਣ ਉਤੇ ਭੜਕੀ ਅੰਤਰਾਸ਼ਟਰੀ ਹਿੰਦੂ ਪ੍ਰੀਸ਼ਦ ਅਤੇ ਸ਼ਿਵ ਸੈਨਾ ਪੰਜਾਬ

???? ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਗੇਟ ‘ਤੇ ਲੱਗੇ ਅੱਤਵਾਦੀਆਂ ਦੇ ਵੱਡੇ-ਵੱਡੇ ਹੋਰਡਿੰਗਜ਼ ਨਿੰਦਣਯੋਗ : ਵਿਜੇ ਕਪੂਰ

???? ਪ੍ਰਸ਼ਾਸਨ ਜਲਦ ਹੀ ਕਾਰਵਾਈ ਕਰਕੇ ਬੋਰਡ ਨੂੰ ਹਟਾਵੇ ਨਹੀਂ ਤਾਂ ਅਸੀਂ ਵਿਰੋਧ ਕਰਾਂਗੇ : ਸ਼ਿਵ ਸੈਨਾ ਪੰਜਾਬ

???? ਪਿਛਲੇ ਮਹੀਨੇ ਅੱਤਵਾਦੀਆਂ ਦੀ ਰਿਹਾਈ ਖਿਲਾਫ ਵਿਜੈ ਕਪੂਰ ਹੋਰਾਂ ਨੇ ਪੰਜਾਬ ਦੇ ਰਾਜਪਾਲ ਨੂੰ ਦਿੱਤਾ ਸੀ ਮੰਗ ਪੱਤਰ

???? ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ : ਅੰਤਰਾਸ਼ਟਰੀ ਹਿੰਦੂ ਪ੍ਰੀਸ਼ਦ

???? ਅੱਤਵਾਦੀਆਂ ਨੂੰ ਸਿੰਘ ਕਹਿਣਾ ਬਹੁਤ ਹੀ ਨਿੰਦਣਯੋਗ, ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਅੱਤਵਾਦ ਦੇ ਕਹਿਰ ਦਾ ਸ਼ਿਕਾਰ ਹੋਏ ਲੋਕਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਬਰਾਬਰ : ਵਿਜੈ ਕਪੂਰ

ਪਟਿਆਲਾ, 11 ਅਗਸਤ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –   ਪਿਛਲੇ ਕੁਝ ਦਿਨਾਂ ਤੋਂ ਕੁਝ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੇਂਦਰ ਸਰਕਾਰ ਤੋਂ ਜੇਲਾਂ ‘ਚ ਬੰਦ ਅੱਤਵਾਦੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ, ਜਿਸਦਾ ਅੰਤਰਾਸ਼ਟਰੀ ਹਿੰਦੂ ਪ੍ਰੀਸ਼ਦ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਵਿਜੇ ਕਪੂਰ ਨੇ ਸਖਤ ਵਿਰੋਧ ਕੀਤਾ ਹੈ।
ਵਿਜੇ ਕਪੂਰ ਨੇ ਇਨ੍ਹਾਂ ਅੱਤਵਾਦੀਆਂ ਨੂੰ ਬੰਦੀ ਸਿੰਘ ਕਹਿਣ ‘ਤੇ ਇਤਰਾਜ਼ ਜਤਾਇਆ ਹੈ ਅਤੇ ਕਿਹਾ ਹੈ ਕਿ ਅੱਤਵਾਦ ਦਾ ਕੋਈ ਵੀ ਧਰਮ ਨਹੀਂ ਹੁੰਦਾ। ਖ਼ਤਰਨਾਕ ਅਪਰਾਧ ਕਰਕੇ ਜੇਲ੍ਹਾਂ ਦੀ ਸਜ਼ਾ ਕੱਟ ਰਹੇ ਅੱਤਵਾਦੀਆਂ ਨੂੰ ਸਿੰਘ ਕਹਿਣਾ ਬਹੁਤ ਹੀ ਨਿੰਦਣਯੋਗ ਹੈ ਅਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ ਅਤੇ ਅੱਤਵਾਦ ਦੇ ਕਹਿਰ ਦਾ ਸ਼ਿਕਾਰ ਹੋਏ ਲੋਕਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦੇ ਬਰਾਬਰ ਹੈ।
ਵਿਜੇ ਕਪੂਰ ਨੇ ਕਿਹਾ ਕਿ ਇਨ੍ਹਾਂ ਅੱਤਵਾਦੀਆਂ ਨੇ ਹਜ਼ਾਰਾਂ ਲੋਕਾਂ ਦੀ ਹੱਤਿਆ ਕੀਤੀ ਹੈ ਅਤੇ ਬਲਵੰਤ ਸਿੰਘ ਰਾਜੋਆਣਾ ਅਤੇ ਜਗਤਾਰ ਸਿੰਘ ਹਵਾਰਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਬੰਬ ਨਾਲ ਉੜਾ ਕੇ ਮਾਰਿਆ ਅਤੇ ਅੱਤਵਾਦੀਆਂ ਨੇ ਹਜਾਰਾਂ ਬੇਕਸੂਰ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਅੱਤਵਾਦੀ ਦਵਿੰਦਰਪਾਲ ਸਿੰਘ ਨੇ 1993 ਵਿਚ ਦਿੱਲੀ ਵਿਚ ਬੰਬ ਧਮਾਕੇ ਕੀਤੇ ਸਨ, ਜਿਸ ਵਿਚ ਕਈ ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਜਗਤਾਰ ਸਿੰਘ ਤਾਰਾ, ਲਖਵੀਰ ਸਿੰਘ ਲੱਖਾ ਅਤੇ ਹੋਰ ਕਈ ਖਤਰਨਾਕ ਅੱਤਵਾਦੀ ਹਨ ਜੋ ਵੱਡੀਆਂ ਹਿੰਸਕ ਘਟਨਾਵਾਂ ਨੂੰ ਅੰਜਾਮ ਦੇ ਕੇ ਟਾਡਾ ਵਰਗੇ ਕਾਨੂੰਨ ਤਹਿਤ ਜੇਲ੍ਹਾਂ ਵਿਚ ਸਜ਼ਾ ਕੱਟ ਰਹੇ ਹਨ।
ਕਪੂਰ ਨੇ ਕਿਹਾ ਕਿ ਕੁਝ ਸਿਆਸੀ ਆਗੂ ਜੋ ਆਪਣੀ ਰਾਜਨੀਤੀ ਚਮਕਾਉਣ ਲਈ ਇਨ੍ਹਾਂ ਅੱਤਵਾਦੀਆਂ ਦੀ ਰਿਹਾਈ ਦੀ ਗੱਲ ਕਰ ਰਹੇ ਹਨ, ਉਨ੍ਹਾਂ ਨੂੰ ਆਪਣੀ ਗੰਦੀ ਸਿਆਸੀ ਸੋਚ ਛੱਡ ਕੇ ਸੂਬੇ ਦੇ ਲੋਕਾਂ ਦੇ ਨਾਲ ਨਾਲ ਪੰਜਾਬ ਦੀ ਅਮਨ-ਸ਼ਾਂਤੀ ਬਾਰੇ ਸੋਚਣਾ ਚਾਹੀਦਾ ਹੈ।
ਵਿਜੈ ਕਪੂਰ ਨੇ ਕਿਹਾ ਕਿ ਇਨ੍ਹਾਂ ਅੱਤਵਾਦੀਆਂ ਦੀ ਰਿਹਾਈ ਲਈ ਗੁਰਦੁਆਰਿਆਂ ਦੇ ਗੇਟਾਂ ‘ਤੇ ਵੱਡੇ-ਵੱਡੇ ਹੋਰਡਿੰਗ ਲਗਾਉਣਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਲੋਕ ਅਜਿਹੇ ਹੋਰਡਿੰਗ ਲਗਾ ਕੇ ਆਮ ਜਨਤਾ ਨੂੰ ਵਰਗਲਾ ਕੇ ਇਕ ਵਾਰ ਫਿਰ ਪੰਜਾਬ ਦਾ ਮਾਹੌਲ ਖਰਾਬ ਕਰਕੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਮੀਡੀਆ ਰਾਹੀਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਹੋਰਡਿੰਗਜ਼ ਨੂੰ ਜਲਦ ਤੋਂ ਜਲਦ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਹਜ਼ਾਰਾਂ ਲੋਕਾਂ ਨੂੰ ਮਾਰਨ ਵਾਲੇ ਅਜਿਹੇ ਖਤਰਨਾਕ ਅੱਤਵਾਦੀਆਂ ਲਈ ਗੁਰੂ ਘਰ ਦੀ ਕੰਧ ‘ਤੇ ਕੋਈ ਥਾਂ ਨਹੀਂ ਹੈ।
ਪਿਛਲੇ ਮਹੀਨੇ ਵਿਜੇ ਕਪੂਰ ਨੇ ਅੰਤਰ ਰਾਸ਼ਟਰੀ ਹਿੰਦੂ ਪ੍ਰੀਸ਼ਦ ਦੇ ਹੋਰ ਸੀਨੀਅਰ ਨੇਤਾਵਾਂ ਨਾਲ ਮਿਲ ਕੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਸੀ, ਜਿਸ ‘ਚ ਉਨ੍ਹਾਂ ਨੇ ਇਨ੍ਹਾਂ ਅੱਤਵਾਦੀਆਂ ਦੀ ਰਿਹਾਈ ਦੀ ਮੰਗ ਦੇ ਖਿਲਾਫ ਮੰਗ ਪੱਤਰ ਸੌਂਪਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਗੁਰਦੁਆਰਿਆਂ ਦੀਆਂ ਕੰਧਾਂ ਤੋਂ ਇਨ੍ਹਾਂ ਅੱਤਵਾਦੀਆਂ ਦੇ ਹੋਰਡਿੰਗਜ਼ ਨਾ ਉਤਰਵਾਏ ਗਏ ਤਾਂ ਉਨ੍ਹਾਂ ਦਾ ਵਫਦ ਦੇਸ਼ ਦੇ ਰਾਸ਼ਟਰਪਤੀ ਨੂੰ ਮਿਲੇਗਾ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਰਕਾਰ ਉਨ੍ਹਾਂ ਅੱਤਵਾਦੀਆਂ ਨੂੰ ਛੇਤੀ ਤੋਂ ਛੇਤੀ ਫਾਂਸੀ ਦੇਵੇ, ਜਿਨ੍ਹਾਂ ਨੂੰ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਹੈ।
ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ ਦੀ ਵਿਸ਼ੇਸ਼ ਮੀਟਿੰਗ ਵਿੱਚ ਦਰਵੇਸ਼ ਗੋਇਲ, ਬਲਜੀਤ ਸਿੰਘ ਧੀਮਾਨ, ਦੀਪਕ ਗੋਲੂ, ਅਸ਼ੀਸ਼ ਕਪੂਰ, ਸੰਜੀਵ ਕੁਮਾਰ, ਭੁਪਿੰਦਰ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।
Newsline Express

ਮੀਟਿੰਗ ਕਰਦੇ ਹੋਏ ਵਿਜੈ ਕਪੂਰ ਦੇ ਨਾਲ ਅੰਤਰਾਸ਼ਟਰੀ ਹਿੰਦੁ ਪ੍ਰੀਸ਼ਦ ਅਤੇ ਸ਼ਿਵ ਸੈਨਾ ਪੰਜਾਬ ਦੇ ਆਗੂ

Related Articles

Leave a Comment