newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home ਪੰਜਾਬ ਵਿਜੀਲੈਂਸ ਵਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫ਼ਤਾਰ

ਵਿਜੀਲੈਂਸ ਵਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫ਼ਤਾਰ

by Newslineexpres@1

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫ਼ਤਾਰ

*????ਆਸ਼ੂ ਨੂੰ ਕਲ੍ਹ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਲਿਆ ਜਾਵੇਗਾ ਪੁਲਿਸ ਰਿਮਾਂਡ

ਲੁਧਿਆਣਾ, 22 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਸਾਬਕਾ ਫੂਡ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦੀ ਟੀਮ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਜੀਲੈਂਸ ਵੱਲੋਂ ਕਾਂਗਰਸ ਸਰਕਾਰ ਦੌਰਾਨ ਆਸ਼ੂ ’ਤੇ ਲੱਗੇ ਘਪਲਿਆਂ ਦੇ ਇਲਜ਼ਾਮ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਆਸ਼ੂ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਵਿਜੀਲੈਂਸ ਦੀ ਟੀਮ ਨਾਲ ਸੈਲੂਨ ’ਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਤਿੱਖੀ ਬਹਿਸ ਹੋਈ। ਇਸ ਦੌਰਾਨ ਰਵਨੀਤ ਬਿੱਟੂ ਨੇ ਵਿਜੀਲੈਂਸ ਅਧਿਕਾਰੀਆਂ ਤੋਂ ਗ੍ਰਿਫ਼ਤਾਰੀ ਦਾ ਪਰੂਫ ਮੰਗਿਆ ਤਾਂ ਅਧਿਕਾਰੀਆਂ ਨੇ ਕਿਹਾ ਕਿ ਸਾਡੇ ਕੰਮ ’ਚ ਦਖ਼ਲਅੰਦਾਜ਼ੀ ਨਾ ਕਰੋ। ਇਸ ਪਿੱਛੋਂ ਵਿਜੀਲੈਂਸ ਟੀਮ ਨੇ ਆਸ਼ੂ ਨੂੰ ਗ੍ਰਿਫ਼ਤਾਰ ਕਰ ਲਿਆ।

ਭਾਰਤ ਭੂਸ਼ਨ ਆਸ਼ੂ ਨੂੰ ਕੱਲ੍ਹ ਵਿਜੀਲੈਂਸ ਬਿਊਰੋ ਵੱਲੋਂ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ।

ਉਧਰ, ਦੁੱਜੇ ਪਾਸੇ ਭਾਰੀ ਗਿਣਤੀ ਕਾਂਗਰਸੀ ਆਗੂਆਂ, ਵਰਕਰਾਂ ਅਤੇ ਭਾਰਤ ਭੂਸ਼ਣ ਆਸ਼ੂ ਦੇ ਸਹਿਯੋਗੀਆਂ ਨੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।

*Newsline Express*

Related Articles

Leave a Comment