????ਲੁਧਿਆਣਾ ਅਦਾਲਤ ਨੇ ਸਾਬਕਾ ਮੰਤਰੀ ਆਸ਼ੂ ਨੂੰ 27 ਅਗਸਤ ਤੱਕ ਰਿਮਾਂਡ ਤੇ ਭੇਜਿਆ
ਲੁਧਿਆਣਾ, 23 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਟੈਂਡਰ ਘੁਟਾਲੇ ਦੇ ਮਾਮਲੇ ‘ਚ ਹਿਰਾਸਤ ‘ਚ ਲਏ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਵਲੋਂ ਬਾਅਦ ਦੁਪਹਿਰ ਅਦਾਲਤ ‘ਚ ਪੇਸ਼ ਕੀਤਾ ਗਿਆ। ਦਿੱਲੀ ਪੁਲਿਸ ਰਿਮਾਂਡ ਨੂੰ ਲੈ ਕੇ ਸਫ਼ਾਈ ਪੱਖ ਤੇ ਸਰਕਾਰੀ ਪੱਖ ਦੇ ਵਕੀਲਾਂ ਵਿਚਾਲੇ ਜ਼ੋਰਦਾਰ ਬਹਿਸ ਹੋਈ। ਅਦਾਲਤ ਵਲੋਂ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਭਾਰਤ ਭੂਸ਼ਣ ਆਸ਼ੂ ਦਾ ਚਾਰ ਦਿਨ ਯਾਨੀ 27 ਅਗਸਤ ਤੱਕ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਇਸ ਮੌਕੇ ਭਾਰੀ ਗਿਣਤੀ ‘ਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ, ਜਿਨ੍ਹਾਂ ‘ਚ ਪ੍ਰਤਾਪ ਸਿੰਘ ਬਾਜਵਾ ਅਤੇ ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੀ ਸ਼ਾਮਿਲ ਸਨ।