newslineexpres

Home Latest News ਸ਼ਿਵ ਸੈਨਾ ਹਿੰਦੁਸਤਾਨ ਨੇ ਲੋਕਾਂ ਦੇ ਭਲੇ ਲਈ ਉਠਾਈ ਆਵਾਜ਼; ਮੁੱਖ ਮੰਤਰੀ ਪੰਜਾਬ ਨੂੰ ਲਿਖੀ ਚਿੱਠੀ

ਸ਼ਿਵ ਸੈਨਾ ਹਿੰਦੁਸਤਾਨ ਨੇ ਲੋਕਾਂ ਦੇ ਭਲੇ ਲਈ ਉਠਾਈ ਆਵਾਜ਼; ਮੁੱਖ ਮੰਤਰੀ ਪੰਜਾਬ ਨੂੰ ਲਿਖੀ ਚਿੱਠੀ

by Newslineexpres@1

ਸ਼ਿਵ ਸੈਨਾ ਹਿੰਦੁਸਤਾਨ ਤੇ ਹਿੰਦੁਸਤਾਨ ਸ਼ਕਤੀ ਸੈਨਾ ਵੱਲੋਂ ਪਟਿਆਲਾ ਤੋਂ ਸਰਹੰਦ ਵੱਲ ਜਾਂਦੀ ਸਭ ਤੋਂ ਵੱਧ ਵਿਅਸਤ ਸੜਕ ਨੂੰ ਡਬਲ ਲੇਨ ਕਰਨ ਦੀ ਮੰਗ

ਸ਼ਿਵ ਸੈਨਾ ਹਿੰਦੁਸਤਾਨ ਨੇ ਲੋਕਾਂ ਦੇ ਭਲੇ ਲਈ ਉਠਾਈ ਆਵਾਜ਼; ਮੁੱਖ ਮੰਤਰੀ ਪੰਜਾਬ ਨੂੰ ਲਿਖੀ ਚਿੱਠੀ

ਪਟਿਆਲਾ, 1 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –  ਸ਼ਿਵ ਸੈਨਾ ਹਿੰਦੁਸਤਾਨ ਤੇ ਹਿੰਦੁਸਤਾਨ ਸ਼ਕਤੀ ਸੈਨਾ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਪਟਿਆਲਾ ਤੋਂ ਸਰਹਿੰਦ, ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਜਾਣ ਵਾਲੀ ਸਭ ਤੋਂ ਵੱਧ ਵਿਅਸਤ, ਅਹਿਮ, ਧਾਰਮਿਕ ਤੇ ਇਤਿਹਾਸਕ ਸਿੰਗਲ ਸੜਕ ਨੂੰ ਡਬਲ ਲੇਨ ਵਾਲੀ ਸੜਕ ਬਣਾਉਣ ਦੀ ਪੁਰਜ਼ੋਰ ਮੰਗ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ ਇਸ ਸੜਕ ਉਤੇ ਬਹੁਤ ਜ਼ਿਆਦਾ ਟਰੈਫਿਕ ਹੋਣ ਕਾਰਨ ਸੜਕ ਹਾਦਸਿਆਂ ਵਿੱਚ ਕਾਫੀ ਜਾਨੀ ਨੁਕਸਾਨ ਹੁੰਦਾ ਹੈ, ਖਾਸ ਕਰਕੇ ਸਰਦੀ ਦੇ ਮੌਸਮ ਵਿੱਚ ਧੁੰਦ ਕਾਰਨ ਕਈ ਸੜਕ ਹਾਦਸੇ ਵਾਪਰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇਹ ਸੜਕ ਸਿੰਗਲ ਹੈ ਜਦਕਿ ਇਸ ਸੜਕ ‘ਤੇ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਜੰਮੂ-ਕਸ਼ਮੀਰ ਅਤੇ ਦੂਜੇ ਪਾਸੇ ਤੋਂ ਸੰਗਰੂਰ, ਬਰਨਾਲਾ ਅਤੇ ਹਰਿਆਣਾ ਨੂੰ ਜਾਣ ਵਾਲੀ ਸੜਕ ‘ਤੇ ਕਾਫੀ ਆਵਾਜਾਈ ਰਹਿੰਦੀ ਹੈ ਜਿਸ ਕਾਰਨ ਇਸ ਸੜਕ ਨੂੰ ਡਬਲ ਲੇਨ ਸੜਕ ਬਣਾਉਣਾ ਬਹੁਤ ਜ਼ਰੂਰੀ ਹੈ।
ਪਵਨ ਗੁਪਤਾ ਦਾ ਕਹਿਣਾ ਹੈ ਕਿ ਆਮ ਲੋਕਾਂ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਮੁਤਾਬਕ ਇਸ ਮਹੱਤਵਪੂਰਨ ਧਾਰਮਿਕ ਤੇ ਇਤਿਹਾਸਕ ਸੜਕ ਨੂੰ ਡਬਲ ਲੇਨ ਕਰਨਾ ਬਹੁਤ ਜ਼ਰੂਰੀ ਹੈ।
ਇਸ ਲਈ ਅੱਜ ਸ਼ਿਵ ਸੈਨਾ ਹਿੰਦੁਸਤਾਨ ਨੇ ਭਗਵੰਤ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਇਹ ਜ਼ੋਰਦਾਰ ਮੰਗ ਉਠਾਈ ਹੈ ਕਿ ਇਸ ਸੜਕ ਨੂੰ ਆਮ ਜਨਤਾ ਦੇ ਹਿੱਤ ਵਿੱਚ ਡਬਲ ਲੇਨ ਬਣਾਇਆ ਜਾਵੇ। ਉਨ੍ਹਾਂ ਨੇ ਆਸ ਪ੍ਰਗਟ ਕੀਤੀ ਹੈ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਇਸ ਸੜਕ ਵੱਲ ਵਿਸ਼ੇਸ਼ ਧਿਆਨ ਦੇਣਗੇ ਅਤੇ ਫੌਰੀ ਤੌਰ ‘ਤੇ ਡਬਲ ਲੇਨ ਸੜਕ ਬਣਾਉਣ ਦੇ ਆਦੇਸ਼ ਦੇਣਗੇ।
*Newsline Express*

Related Articles

Leave a Comment