newslineexpres

Home Latest News ???? ਰਾਜਾ ਵੜਿੰਗ ਤੇ ਸੁਖਪਾਲ ਖਹਿਰਾ ਖ਼ਿਲਾਫ਼ ਕੇਸ ਦਰਜ

???? ਰਾਜਾ ਵੜਿੰਗ ਤੇ ਸੁਖਪਾਲ ਖਹਿਰਾ ਖ਼ਿਲਾਫ਼ ਕੇਸ ਦਰਜ

by Newslineexpres@1

???? ਰਾਜਾ ਵੜਿੰਗ ਤੇ ਸੁਖਪਾਲ ਖਹਿਰਾ ਖ਼ਿਲਾਫ਼ ਕੇਸ ਦਰਜ

ਮੋਹਾਲੀ, 3 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ- ਆਮ ਆਦਮੀ ਪਾਰਟੀ ਜ਼ਿਲ੍ਹਾ ਇੰਚਾਰਜ ਦੀ ਸ਼ਿਕਾਇਤ ਉਤੇ ਮੁਹਾਲੀ ਦੇ ਫੇਜ਼-1 ਵਿਚ ਸਥਿਤ ਪੁਲਿਸ ਥਾਣੇ ਵਿਖੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਇਸ ਸੰਬੰਧੀ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿਚ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇੰਚਾਰਜ ਪ੍ਰਭਜੋਤ ਕੌਰ ਨੇ ਪੰਜਾਬ ਕਾਂਗਰਸ ਦੇ ਆਗੂਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਪਾਲ ਸਿੰਘ ਖਹਿਰਾ ਵਲੋਂ ਸੋਸ਼ਲ ਮੀਡੀਆ ‘ਤੇ ਚੇਅਰਮੈਨਾਂ ਦੀ ਨਿਯੁਕਤੀ ਨੂੰ ਲੈ ਕੇ ਝੂਠਾ ਪੱਤਰ ਸ਼ੇਅਰ ਕਰਨ ਦਾ ਦੋਸ਼ ਲਗਾਇਆ ਸੀ ਜਿਸ ਤੋਂ ਬਾਅਦ ਮੁਹਾਲੀ ਪੁਲਿਸ ਵਲੋਂ ਮੁੱਢਲੀ ਜਾਂਚ ਕਰਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 465, 471, 66-ਡੀ ਅਤੇ ਆਈ.ਟੀ. ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਮੋਹਾਲੀ ਪੁਲਿਸ ਨੇ ਸ਼ਨੀਵਾਰ ਨੂੰ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜਾਅਲੀ ਦਸਤਖਤਾਂ ਹੇਠ ਪੰਜਾਬ ਵਿੱਚ ਨਿਯੁਕਤ ਕੀਤੇ ਚੇਅਰਪਰਸਨਾਂ ਦੀ ਸੂਚੀ ਆਮ ਆਦਮੀ ਪਾਰਟੀ ਦੇ ਇੱਕ ਨਕਲੀ ਲੈਟਰਹੈੱਡ ਰਾਹੀਂ ਸਾਂਝੀ ਕਰਨ ਕਰਕੇ ਕਾਂਗਰਸੀ ਆਗੂਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਪਾਲ ਸਿੰਘ ਖਹਿਰਾ ਵਿਰੁੱਧ ਜਾਅਲਸਾਜ਼ੀ ਦਾ ਮਾਮਲਾ ਦਰਜ ਕੀਤਾ ਹੈ।
ਇਹ ਕੇਸ ‘ਆਪ’ ਦੀ ਐਸਏਐਸ ਨਗਰ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਦੀ ਸ਼ਿਕਾਇਤ ‘ਤੇ ਆਈਪੀਸੀ ਦੀ ਧਾਰਾ 465 ਅਤੇ 471 ਅਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66 (ਡੀ) ਤਹਿਤ ਥਾਣਾ ਫੇਜ਼-1, ਐਸਏਐਸ ਨਗਰ ਵਿਖੇ ਦਰਜ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਉਸਨੇ ਟਵਿੱਟਰ ਪੇਜ ‘ਤੇ ਦੇਖਿਆ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਜਾਅਲੀ ਦਸਤਾਵੇਜ਼ ਪੋਸਟ ਕੀਤੇ ਹਨ ਜਿਸ ਵਿੱਚ ਪੰਜਾਬ ਸਰਕਾਰ ਦੁਆਰਾ ਨਿਯੁਕਤ ਕੀਤੇ ਗਏ ਚੇਅਰਪਰਸਨਾਂ ਦੇ ਨਾਵਾਂ ਦਾ ਵੇਰਵਾ ਦਿੱਤਾ ਗਿਆ ਹੈ। ਹਾਲਾਂਕਿ, ਉਕਤ ਸੂਚੀ ਨੂੰ ਆਮ ਆਦਮੀ ਪਾਰਟੀ ਦੇ ਨਕਲੀ ਲੈਟਰਹੈੱਡ ਬਣਾ ਕੇ ਅਤੇ ਕੇਜਰੀਵਾਲ ਦੇ ਜਾਅਲੀ ਦਸਤਖ਼ਤਾਂ ਹੇਠ ਜਾਰੀ ਕੀਤਾ ਗਿਆ ਜਦਕਿ ਅਜਿਹੀ ਕੋਈ ਲਿਸਟ ਪਾਰਟੀ ਵੱਲੋਂ ਆਪਣੇ ਲੈਟਰਹੈੱਡ ‘ਤੇ ਜਾਰੀ ਨਹੀਂ ਕੀਤੀ ਗਈ।
ਪ੍ਰਭਜੋਤ ਕੌਰ ਨੇ ਕਿਹਾ ਕਿ ‘ਆਪ’ ਦੀ ਜ਼ਿਲ੍ਹਾ ਪ੍ਰਧਾਨ ਹੋਣ ਦੇ ਨਾਤੇ ਉਨ੍ਹਾਂ ਇਸ ਦਸਤਾਵੇਜ਼ ਦੀ ਅਸਲੀਅਤ ਬਾਰੇ ਦਿੱਲੀ ਸਥਿਤ ਪਾਰਟੀ ਦਫ਼ਤਰ ਤੋਂ ਨਿੱਜੀ ਤੌਰ ‘ਤੇ ਤੱਥਾਂ ਦੀ ਤਸਦੀਕ ਕੀਤੀ ਸੀ ਅਤੇ ਉਨ੍ਹਾਂ ਦੀ ਜਾਣਕਾਰੀ ਵਿੱਚ ਇਹ ਆਇਆ ਹੈ ਕਿ ਅਰਵਿੰਦ ਕੇਜਰੀਵਾਲ ਜਾਂ ਕਿਸੇ ਵੀ ਵਿਅਕਤੀ ਵੱਲੋਂ ਅਜਿਹੀ ਕੋਈ ਸੂਚੀ ਪ੍ਰਕਾਸ਼ਿਤ ਨਹੀਂ ਕੀਤੀ ਗਈ ਹੈ।
ਸ਼ਿਕਾਇਤ ਅਨੁਸਾਰ, “ਉਪਰੋਕਤ ਵਿਅਕਤੀਆਂ (ਰਾਜਾ ਵੜਿੰਗ ਅਤੇ ਸੁਖਪਾਲ ਖਹਿਰਾ) ਨੇ ਜਾਣ ਬੁੱਝ ਕੇ ਪਾਰਟੀ ਨੂੰ ਬਦਨਾਮ ਕਰਨ, ਪੰਜਾਬ ਸੂਬੇ ਵਿਚ ਅਸ਼ਾਂਤੀ ਪੈਦਾ ਕਰਨ ਦੇ ਇਰਾਦੇ ਨਾਲ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਇਹ ਜਾਅਲੀ ਸੂਚੀਆਂ ਭੜਕਾਊ ਟਿੱਪਣੀਆਂ ਨਾਲ ਸੋਸ਼ਲ ਮੀਡਿਆ ‘ਤੇ  ਖਹਿਰਾ ਨੇ ਇਸ ਸੰਬੰਧੀ ਆਪਣੇ ਆਪਣੇ ਪ੍ਰਤੀਕਰਮ ਦਿੱਤੇ ਹਨ।

???? ਕੇਸ ਦਰਜ ਕਰਕੇ ਸੱਚਾਈ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ : ਰਾਜਾ ਵੜਿੰਗ

    ਚੰਡੀਗੜ੍ਹ, 3 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ ਮੁਹਾਲੀ ਥਾਣੇ ਵਿੱਚ ਕੇਸ ਦਰਜ ਹੋਣ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਵੜਿੰਗ ਨੇ ਟਵੀਟ ਕਰਕੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰ ਨੇ ਸੋਸ਼ਲ ਮੀਡੀਆ ‘ਤੇ ਜੋ ਪੋਸਟ ਕੀਤਾ ਸੀ, ਉਸ ਨੂੰ ਸ਼ੇਅਰ ਕਰਨ ਲਈ ਮੇਰੇ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ, ਐਫਆਈਆਰ ਨਾਲ ਸੱਚਾਈ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਆਪ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਭਾਜਪਾ ਪੰਜਾਬ ਦੇ ਫੇਸਬੁੱਕ ਅਕਾਊਂਟ ਨੇ ਵੀ ਇਹ ਪੱਤਰ ਸ਼ੇਅਰ ਕੀਤਾ ਹੈ, ਉਨ੍ਹਾਂ ਦੇ ਖਿਲਾਫ ਕੋਈ ਐਫਆਈਆਰ ਕਿਉਂ ਨਹੀਂ ਜਾਂ ਤੁਸੀਂ ਭਾਜਪਾ ਤੋਂ ਡਰਦੇ ਹੋ।”

???? ਅਰਵਿੰਦ ਕੇਜਰੀਵਾਲ ਖ਼ਿਲਾਫ਼ ‘ਆਪ’ ਪੰਜਾਬ ਦਾ ਸੰਯੋਜਕ ਬਣਨ ਦਾ ਫ਼ਰਜ਼ੀਵਾੜਾ ਦਰਜ ਕਰਨ ਦੀ ਹਿੰਮਤ ਕਰਨ ਭਗਵੰਤ ਮਾਨ: ਸੁਖਪਾਲ ਖਹਿਰਾ*

ਚੰਡੀਗੜ੍ਹ, 3 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ ਮੁਹਾਲੀ ਥਾਣੇ ਵਿੱਚ ਕੇਸ ਦਰਜ ਤੋਂ ਬਾਅਦ ਸੁਖਪਾਲ ਖਹਿਰਾ ਨੇ ਟਵੀਟ ਕਰ ਕਿਹਾ ਕਿ “ਰਾਜਾ ਵੜਿੰਗ ਅਤੇ ਮੇਰੇ ਖ਼ਿਲਾਫ਼ ਮਾਮਲਾ ਦਰਜ ਹੋਣ ਦਾ ਮੈਂ ਸਵਾਗਤ ਕਰਦਾ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜ਼ੈੱਡ ਪਲੱਸ ਸੁਰੱਖਿਆ ਲੈਣ ਲਈ ਅਰਵਿੰਦ ਕੇਜਰੀਵਾਲ ਖ਼ਿਲਾਫ਼ ‘ਆਪ’ ਪੰਜਾਬ ਦਾ ਸੰਯੋਜਕ ਬਣਨ ਦਾ ਫ਼ਰਜ਼ੀਵਾੜਾ ਦਰਜ ਕਰਨ ਦੀ ਹਿੰਮਤ ਕਰਨ।”
*Newsline Express*

Related Articles

Leave a Comment