ਪਟਿਆਲਾ, 5 ਸਤੰਬਰ – ਵੀਰ ਹਕੀਕਤ ਰਾਏ ਸਕੂਲ ਦੇ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਅਤੇ ਅਧਿਆਪਕਾਂ ਵੱਲੋਂ ਪੂਰਵ ਰਾਸ਼ਟਰਪਤੀ ਸਰਵਪਲੀ ਡਾ. ਰਾਧਾਕ੍ਰਿਸ਼ਨਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸਕੂਲ ਪ੍ਰਿੰਸੀਪਲ ਦੁਆਰਾ ਵਿਦਿਆਰਥੀਆਂ ਨੂੰ ਡਾ. ਰਾਧਾ ਕ੍ਰਿਸ਼ਨਨ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਤੇ ਸਦਾ ਆਪਣੇ ਅਧਿਆਪਕਾਂ ਦਾ ਸਨਮਾਨ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਵਿਦਿਆਰਥੀਆਂ ਵੱਲੋਂ ਵਰਤਮਾਨ ਸਮੇਂ ਵਿੱਚ ਅਧਿਆਪਕ ਅਤੇ ਵਿਦਿਆਰਥੀ ਦੇ ਰਿਸ਼ਤੇ ਨੂੰ ਦਰਸਾਉਂਦਾ ਇਕ ਨੁਕੜ ਨਾਟਕ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ “Why do we respect Teachers? ” ਸਕਿੱਟ ਪੇਸ਼ ਕੀਤੀ। ਇਸਦਾ ਉਦੇਸ਼ ਵਰਤਮਾਨ ਸਮੇਂ ‘ਚ ਵਿਦਿਆਰਥੀਆਂ ਵਿੱਚ ਅਧਿਆਪਕਾਂ ਲਈ ਦਿਨ ਪ੍ਰਤੀਦਿਨ ਘੱਟ ਰਹੇ ਸਤਿਕਾਰ ਦੀ ਭਾਵਨਾ ਨੂੰ ਮੁੜ ਤੋਂ ਜਾਗ੍ਰਿਤ ਕਰਨਾ ਸੀ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਅਪਣੀ ਪੜਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਵੀ ਪ੍ਰੇਰਿਤ ਕੀਤਾ ਗਿਆ। ਸਕੂਲ ਸਭਾ ਦੇ ਪ੍ਰਧਾਨ ਵਿਪਨ ਸ਼ਰਮਾ ਅਤੇ ਹੋਰ ਉੱਘੇ ਮੈਂਬਰ ਸਾਹਿਬਾਨਾਂ ਦੁਆਰਾ ਸਕੂਲ ਸਟਾਫ਼ ਨੂੰ ਇਸ ਸ਼ੁਭ ਦਿਹਾੜੇ ‘ਤੇ ਵਧਾਈ ਦਿੱਤੀ ਗਈ ਤੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਪਾਰਟੀ ਵੀ ਦਿੱਤੀ ਗਈ।
previous post