newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Education ???? ਵਿਜੀਲੈਂਸ ਬਿਉਰੋ ਵੱਲੋਂ ਸਿੱਖਿਆ ਵਿਭਾਗ ਦੇ ਕਲਰਕ ਵਿਰੁੱਧ 2,000 ਰੁਪਏ ਰਿਸ਼ਵਤ ਲੈਣ ਦਾ ਕੇਸ ਦਰਜ

???? ਵਿਜੀਲੈਂਸ ਬਿਉਰੋ ਵੱਲੋਂ ਸਿੱਖਿਆ ਵਿਭਾਗ ਦੇ ਕਲਰਕ ਵਿਰੁੱਧ 2,000 ਰੁਪਏ ਰਿਸ਼ਵਤ ਲੈਣ ਦਾ ਕੇਸ ਦਰਜ

by Newslineexpres@1

???? ਵਿਜੀਲੈਂਸ ਬਿਉਰੋ ਵੱਲੋਂ ਸਿੱਖਿਆ ਵਿਭਾਗ ਦੇ ਕਲਰਕ ਵਿਰੁੱਧ 2,000 ਰੁਪਏ ਰਿਸ਼ਵਤ ਲੈਣ ਦਾ ਕੇਸ ਦਰਜ

ਚੰਡੀਗੜ੍ਹ, 6 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ-  ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜਿਲਾ ਸਿੱਖਿਆ ਅਫਸਰ (ਸੈਕੰਡਰੀ) ਫਾਜਿਲਕਾ ਵਿਖੇ ਤਾਇਨਾਤ ਕਲਰਕ ਸੁਖਵਿੰਦਰ ਸਿੰਘ ਖਿਲਾਫ਼ 2,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅੰਕੁਰ ਗੋਇਲ ਵਾਸੀ ਨਵੀਂ ਅਬਾਦੀ ਅਬੋਹਰ, ਜਿਲਾ ਫ਼ਾਜ਼ਿਲਕਾ ਵੱਲੋਂ ਐਂਟੀ ਕੁਰੱਪਸ਼ਨ ਹੈਲਪਲਾਈਨ ਉਪਰ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ‘ਤੇ ਤਿਆਰ ਪੜਤਾਲੀਆ ਰਿਪੋਰਟ ਉਪਰੰਤ ਮੁਲਜ਼ਮ ਸੁਖਵਿੰਦਰ ਸਿੰਘ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਜੁਰਮ ਅ/ਧ 7 ਤਹਿਤ ਵਿਜੀਲੈਂਸ ਬਿਉਰੋ ਦੇ ਥਾਣਾ ਫ਼ਿਰੋਜ਼ਪੁਰ ਵਿਖੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।
ਕੇਸ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸਦੀ ਦਾਦੀ ਸ਼ਕੁੰਤਲਾ ਦੇਵੀ ਸਿੱਖਿਆ ਵਿਭਾਗ ਵਿੱਚੋਂ ਸੇਵਾਦਾਰਨੀ ਦੇ ਅਹੁਦੇ ਤੋਂ ਸੇਵਾ ਮੁਕਤ ਹੋਈ ਸੀ ਅਤੇ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਮਹਿਕਮੇ ਵੱਲੋਂ ਉਸ ਦੀ ਪੈਨਸ਼ਨ ਅਜੇ ਤੱਕ ਨਹੀਂ ਲਗਾਈ ਗਈ। ਇਸ ਸਬੰਧੀ ਉਕਤ ਸੁਖਵਿੰਦਰ ਸਿੰਘ ਕਲਰਕ ਨੇ ਪੈਨਸ਼ਨ ਲਾਉਣ ਸਬੰਧੀ ਐਲ.ਏ ਅਤੇ ਡਿਪਟੀ ਡੀ.ਓ. ਦੇ ਨਾਮ ਉਪਰ 2,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਜਿਸ ਪਿੱਛੋਂ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਇਹ ਰਾਸ਼ੀ ਉਕਤ ਮੁਲਜ਼ਮ ਦੇ ਮੋਬਾਇਲ ਨੰਬਰ ਉਪਰ ਗੂਗਲ ਪੇਅ ਕਰ ਦਿੱਤੀ ਅਤੇ ਫੋਨ ਉਪਰ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ।
ਇਸ ਉਪਰੰਤ ਵਿਜੀਲੈਂਸ ਬਿਉਰੋ ਨੇ ਸ਼ਿਕਾਇਤ ਦੇ ਅਧਾਰ ‘ਤੇ ਪੜਤਾਲੀਆ ਰਿਪੋਰਟ ਤਿਆਰ ਕਰਕੇ ਇਹ ਮੁਕੱਦਮਾ ਦਰਜ ਕੀਤਾ ਹੈ।
Newsline Express

Related Articles

Leave a Comment