newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Chandigarh ਜ਼ਮਾਨਤ ਮਿਲਣ ਤੋਂ ਬਾਅਦ ਵੀ ਸਾਧੂ ਸਿੰਘ ਧਰਮਸੋਤ ਨਹੀਂ ਹੋਏ ਜੇਲ੍ਹ ਤੋਂ ਰਿਹਾਅ

ਜ਼ਮਾਨਤ ਮਿਲਣ ਤੋਂ ਬਾਅਦ ਵੀ ਸਾਧੂ ਸਿੰਘ ਧਰਮਸੋਤ ਨਹੀਂ ਹੋਏ ਜੇਲ੍ਹ ਤੋਂ ਰਿਹਾਅ

by Newslineexpres@1

????ਜ਼ਮਾਨਤ ਮਿਲਣ ਤੋਂ ਬਾਅਦ ਵੀ ਸਾਧੂ ਸਿੰਘ ਧਰਮਸੋਤ ਨਹੀਂ ਹੋਏ ਜੇਲ੍ਹ ਤੋਂ ਰਿਹਾਅ; ਪੜ੍ਹੋ ਕਿਉੰ…

ਨਾਭਾ, 7 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਸਾਬਕਾ ਕਾਂਗਰਸੀ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਈ ਹਾਲ ਦੀ ਘੜੀ ਟਲ ਗਈ ਹੈ। ਧਰਮਸੋਤ ਨੂੰ ਦੋ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ, ਇਸਤੋਂ ਬਾਅਦ ਵੀ ਉਹਨਾਂ ਨੂੰ ਨਾਭਾ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਗਿਆ। ਜੇਲ੍ਹ ਪ੍ਰਬੰਧਕਾਂ ਨੇ ਦਲੀਲ ਦਿੱਤੀ ਕਿ ਉਨ੍ਹਾਂ ਨੂੰ ਸਰਕਾਰ ਤੋਂ ਸੂਚਨਾ ਮਿਲੀ ਹੈ ਕਿ ਧਰਮਸੋਤ ‘ਤੇ ਦਰਜ ਕੇਸ ਵਿੱਚ ਨਵੀਆਂ ਧਾਰਾਵਾਂ ਜੋੜੀਆਂ ਗਈਆਂ ਹਨ। ਉਸਨੂੰ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਹੀ ਜ਼ਮਾਨਤ ਮਿਲੀ ਸੀ। ਇਸ ਲਈ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਸਕਦਾ। ਹੁਣ ਧਰਮਸੋਤ ਨੂੰ ਨਵੀਆਂ ਧਾਰਾਵਾਂ ਤਹਿਤ ਜ਼ਮਾਨਤ ਲਈ ਮੁੜ ਅਦਾਲਤ ਵਿਚ ਜਾਣਾ ਪਵੇਗਾ। ਦੱਸਣਯੋਗ ਹੈ ਕਿ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ 3 ਮਹੀਨੇ ਪਹਿਲਾਂ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਆਈਪੀਸੀ ਦੀਆਂ ਧਾਰਾਵਾਂ 420, 467, 468 ਅਤੇ 471 ਵੀ ਜੋੜ ਦਿੱਤੀਆਂ ਗਈਆਂ ਹਨ। ਨਾਭਾ ਜੇਲ੍ਹ ਦੇ ਅਧਿਕਾਰੀਆਂ ਅਨੁਸਾਰ ਉਨ੍ਹਾਂ ਕੋਲ ਜੋ ਜ਼ਮਾਨਤ ਹੁਕਮ ਪੁੱਜੇ ਹਨ, ਉਨ੍ਹਾਂ ਵਿੱਚ ਇਨ੍ਹਾਂ ਧਾਰਾਵਾਂ ਤਹਿਤ ਕੋਈ ਜ਼ਮਾਨਤ ਨਹੀਂ ਹੈ। ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੀ ਇਸ ਬਾਰੇ ਹੁਣੇ ਹੀ ਪਤਾ ਲੱਗਾ ਹੈ। ਇਹ ਜਾਣਕਾਰੀ ਉਨ੍ਹਾਂ ਨੂੰ ਫੈਕਸ ਰਾਹੀਂ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਧਰਮਸੋਤ ਨੂੰ ਇਨ੍ਹਾਂ ਨਵੀਆਂ ਧਾਰਾਵਾਂ ਵਿੱਚ ਵੀ ਜ਼ਮਾਨਤ ਲੈਣੀ ਪਵੇਗੀ।

Related Articles

Leave a Comment