???? ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ ਦਾ ਸਕਾਟਲੈਂਡ ਦੇ ਬਾਲਮੋਰਲ ਕੈਸਲ ਵਿਖੇ ਦੇਹਾਂਤ
ਲੰਡਨ / ਨਿਊਜ਼ਲਾਈਨ ਐਕਸਪ੍ਰੈਸ – ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ ਦੀ ਵੀਰਵਾਰ ਨੂੰ ਸਕਾਟਲੈਂਡ ਦੇ ਬਾਲਮੋਰਲ ਕੈਸਲ ਵਿਖੇ ਮੌਤ ਹੋ ਗਈ। ਮਹਾਰਾਣੀ 96 ਸਾਲ ਦੇ ਸਨ। ਉਨ੍ਹਾਂ ਦੀ ਮੌਤ ‘ਤੇ ਸ਼ਾਹੀ ਪਰਿਵਾਰ ਦੇ ਟਵਿੱਟਰ ਤੋਂ ਦੱਸਿਆ ਗਿਆ ਹੈ ਕਿ ਮਹਾਰਾਣੀ ਦਾ ਅੱਜ ਦੁਪਹਿਰ ਬਾਲਮੋਰਲ ‘ਚ ਦੇਹਾਂਤ ਹੋ ਗਿਆ।
ਸੂਤਰਾਂ ਮੁਤਾਬਕ ਇਸ ਦੌਰਾਨ ਮਹਾਰਾਣੀ ਦੇ ਵੱਡੇ ਪੁੱਤਰ ਪ੍ਰਿੰਸ ਚਾਰਲਸ ਸਮੇਤ ਸ਼ਾਹੀ ਪਰਿਵਾਰ ਦੇ ਸਾਰੇ ਮੈਂਬਰ ਉੱਥੇ ਮੌਜੂਦ ਸਨ। ਦੋ ਦਿਨ ਪਹਿਲਾਂ ਮਹਾਰਾਣੀ ਐਲਿਜ਼ਾਬੈਥ ਦੀ ਤਸਵੀਰ ਸਾਹਮਣੇ ਆਈ ਸੀ, ਜਦੋਂ ਉਨ੍ਹਾਂ ਨੇ ਲਿਜ਼ ਟਰਸ ਨੂੰ ਬ੍ਰਿਟੇਨ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕੀਤਾ।
ਪਿਛਲੇ ਦਿਨੀਂ ਉਨ੍ਹਾਂ ਦੀ ਵਿਗੜਦੀ ਸਿਹਤ ਨੂੰ ਲੈ ਕੇ ਲਗਾਤਾਰ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਜਿਸ ਤੋਂ ਬਾਅਦ ਵੱਡੀ ਗਿਣਤੀ ‘ਚ ਲੋਕ ਬਕਿੰਘਮ ਪੈਲੇਸ ਨੇੜੇ ਇਕੱਠੇ ਹੋਣੇ ਸ਼ੁਰੂ ਹੋ ਗਏ। ਇਸ ਦੌਰਾਨ ਕਈ ਲੋਕਾਂ ਦੀਆਂ ਅੱਖਾਂ ‘ਚ ਹੰਝੂ ਵੀ ਆ ਗਏ। ਬਕਿੰਘਮ ਪੈਲੇਸ ਨੇ ਕਿਹਾ ਕਿ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਸਕਾਟਲੈਂਡ ਵਿੱਚ ਉਸਦੇ ਬਾਲਮੋਰਲ ਕੈਸਲ ਨਿਵਾਸ ‘ਤੇ ਡਾਕਟਰੀ ਨਿਗਰਾਨੀ ਹੇਠ ਸੀ। Newsline Express