newslineexpres

Joe Rogan Podcasts You Must Listen
Home Chandigarh ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ BMW ਕਾਰ ਅਤੇ ਪਿਸਟਲਾਂ ਸਮੇਤ ਗ੍ਰਿਫਤਾਰ

ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ BMW ਕਾਰ ਅਤੇ ਪਿਸਟਲਾਂ ਸਮੇਤ ਗ੍ਰਿਫਤਾਰ

by Newslineexpres@1

????ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ BMW ਕਾਰ ਅਤੇ ਪਿਸਟਲਾਂ ਸਮੇਤ ਗ੍ਰਿਫਤਾਰ

ਐਸ.ਏ.ਐਸ. ਨਗਰ 10 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਮੋਹਾਲੀ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਗੁਰਗੇ ਨੂੰ BMW ਕਾਰ ਅਤੇ 11 ਪਿਸਟਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਵਿਵੇਕਸ਼ੀਲ ਸੋਨੀ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਮਨਦੀਪ ਸਿੰਘ ਬਰਾੜ, ਪੁਲਸ ਕਪਤਾਨ (ਇੰਨਵੈਸਟੀਗੇਸ਼ਨ), ਐਸ.ਏ.ਐਸ. ਨਗਰ ਅਤੇ ਗੁਰਸ਼ੇਰ ਸਿੰਘ, ਉਪ ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਰਹਿਨੁਮਾਈ ਹੇਠ ਇੰਸਪੈਕਟਰ ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਵੱਲੋਂ ਬੀਤੀ 9 ਸਤੰਬਰ ਨੂੰ ਥਾਣਾ ਸਿਟੀ ਖਰੜ ਵਿੱਚੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਗੁਰਗੇ ਮਨਪ੍ਰੀਤ ਸਿੰਘ ਉਰਫ ਭੀਮਾ ਪੁੱਤਰ ਲਾਲ ਚੰਦ ਵਾਸੀ ਹਾਊਸ ਨੰ. 940 ਨੇੜੇ ਐਮ.ਸੀ. ਦਫਤਰ ਵਿਸ਼ਕਰਮਾ ਰੋਡ ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਨੂੰ 11 ਪਿਸਟਲ ਅਤੇ ਇੱਕ BMW ਕਾਰ ਸਮੇਤ ਗ੍ਰਿਫਤਾਰ ਕੀਤਾ ਹੈ।

ਦੋਸ਼ੀ ਮਨਪ੍ਰੀਤ ਸਿੰਘ ਉਰਫ ਭੀਮਾ ਜੋ ਕਿ ਸੁਨੀਲ ਕੁਮਾਰ ਉਰਫ ਮੋਨੂੰ ਗੁੱਜਰ ਪੁੱਤਰ ਬਾਬੂ ਰਾਮ ਵਾਸੀ ਪਿੰਡ ਹਾਜੀਪੁਰ ਥਾਣਾ ਗੜ੍ਹਸ਼ੰਕਰ ਥਾਣਾ ਭਾਵਾਲਾ ਜ਼ਿਲ੍ਹਾ ਹੁਸ਼ਿਆਰਪੁਰ, ਜਸਮੀਤ ਸਿੰਘ ਉਰਫ ਲੱਕੀ ਪੁੱਤਰ ਜੋਮਿੰਦਰ ਸਿੰਘ ਵਾਸੀ ਰਾਏਪੁਰ ਥਾਣਾ ਬੁੱਲੋਵਾਲ ਜਿਲ੍ਹਾ ਹੁਸ਼ਿਆਰਪੁਰ ਅਤੇ ਨਿਖਿਲਕਾਂਤ ਸ਼ਰਮਾ ਪੁੱਤਰ ਸੁਜੀਤ ਸ਼ਰਮਾ ਵਾਸੀ ਮਕਾਨ ਨੰਬਰ 2327/2 ਮਹੱਲਾ ਰੂਪਚੰਦ ਥਾਣਾ ਕੋਤਵਾਲੀ ਪਟਿਆਲਾ ਦਾ ਪੁਰਾਣਾ ਸਾਥੀ ਹੈ। ਇਹ ਸਾਰੇ ਅਸਲੇ ਐਮੂਨੀਸ਼ਨ ਦੀ ਸਪਲਾਈ ਅਸ਼ਵਨੀ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਪਿੰਡ ਖਿੱਜਰਪੁਰ ਥਾਣਾ ਪਿਹੋਵਾ ਜ਼ਿਲ੍ਹਾ ਕੁਰਕਸ਼ੇਤਰ ਨੇ ਹੀ ਮਨਪ੍ਰੀਤ ਸਿੰਘ ਉਰਫ ਭੀਮਾ, ਜਸਮੀਤ ਸਿੰਘ ਉਰਫ ਲੱਕੀ, ਨਿਖਿਲਕਾਂਤ ਸ਼ਰਮਾ ਅਤੇ ਸੁਨੀਲ ਕੁਮਾਰ ਉਰਫ ਮੋਨੂੰ ਗੁੱਜਰ ਨੂੰ ਕੀਤੀ ਸੀ। ਅਸ਼ਵਨੀ ਕੁਮਾਰ ਨੂੰ ਪਹਿਲਾ ਹੀ ਸੀ.ਆਈ.ਏ ਸਟਾਫ ਵੱਲੋ ਮੁੱਕਦਮਾ ਨੰਬਰ 115/22 ਥਾਣਾ ਸਦਰ ਖਰੜ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਬਰਾਮਦ ਪਿਸਟਲਾਂ ਵਿੱਚ ਇੱਕ ਪਿਸਟਲ 9 MM (ਮੇਡ ਇੰਨ ਅਸਟਰੀਆ) ਬਾਰੇ ਪਤਾ ਕੀਤਾ ਜਾ ਰਿਹਾ ਹੈ।

ਉਹਨਾਂ ਦੱਸਿਆ ਕਿ ਦੋਸ਼ੀ ਮਨਪ੍ਰੀਤ ਸਿੰਘ ਉਰਫ ਭੀਮਾ ਨੂੰ ਗ੍ਰਿਫਤਾਰ ਕਰਕੇ ਮੁਕੱਦਮਾ ਨੰਬਰ 260 ਮਿਤੀ 09-09-2022 ਅ/ਧ 25-54-59 ਆਰਮਜ਼ ਐਕਟ ਥਾਣਾ ਸਿਟੀ ਖਰੜ ਦਰਜ ਕੀਤਾ ਗਿਆ ਅਤੇ ਦੋਸ਼ੀ ਨੂੰ ਕ੍ਰਿਸਚਨ ਸਕੂਲ, ਟੀ-ਪੁਆਇੰਟ ਖਰੜ ਤੋਂ ਸ਼ਾਮ 04:30 ਵਜੇ ਗ੍ਰਿਫਤਾਰ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਮੁ:ਨੰ. 25 ਮਿਤੀ 09-03-2019 ਅ/ਧ 3798,34,201 ਆਈ.ਪੀ.ਸੀ. ਥਾਣਾ ਕੁੰਮਕਲ੍ਹਾਂ ਜਿਲ੍ਹਾ ਲੁਧਿਆਣਾ ਅਤੇ ਮੁ:ਨੰ. 115 ਮਿਤੀ 07-06-2022 ਆਧ 21-61-85 ਐਨ.ਡੀ.ਪੀ.ਐਸ. ਐਕਟ, 25-54-59 ਆਰਮਜ਼ ਐਕਟ ਥਾਣਾ ਸਦਰ ਖਰੜ (ਗ੍ਰਿਫਤਾਰੀ ਬਾਕੀ ਹੈ) ਕ੍ਰਿਮੀਨਲ ਹਿਸਟਰੀ ਹੈ।

ਉਨ੍ਹਾਂ ਦੱਸਿਆ ਕਿ ਬਰਾਮਦ ਬੀ.ਐਮ.ਡਬਲਿਊ ਕਾਰ ਨੰਬਰ HR26-BT-1558 ਜੋ ਜਸਮੀਤ ਸਿੰਘ ਉਰਫ ਲੱਕੀ ਉਕਤ ਦੇ ਨਾਂ ਤੇ ਹੈ ਅਤੇ ਇਹ ਕਾਰ ਨਸ਼ੇ ਅਤੇ ਅਸਲੇ ਐਮਨੀਸ਼ਨ ਦੀ ਸਪਲਾਈ ਲਈ ਵਰਤੀ ਜਾਂਦੀ ਸੀ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਜਿਸ ਪਾਸੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਮੁੱਕਦਮੇ ਦੀ ਤਫਤੀਸ਼ ਜਾਰੀ ਹੈ।

Related Articles

Leave a Comment