newslineexpres

Home Chandigarh ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਮਹਾਂ ਰੈਲੀ

ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਮਹਾਂ ਰੈਲੀ

by Newslineexpres@1

ਸੰਗਰੂਰ, 10 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਪਿਛਲੇ ਲੰਮੇ ਸਮੇਂ ਤੋਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਮੁਲਾਜ਼ਮ ਤੇ ਪੈਨਸ਼ਨਰ ਵੱਲੋਂ ਮੁੱਖ ਮੰਤਰੀ ਦੇ ਜਿਲ੍ਹੇ ਵਿੱਚ ਲਾਮਿਸਾਲ ਇਕੱਠ ਕਰਕੇ ਮਹਾਂ ਰੈਲੀ ਕੀਤੀ ਗਈ। ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਕੀਤੀ ਗਈ ਰੈਲੀ ‘ਚ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ‘ਚ ਮੁਲਾਜ਼ਮ ਅਤੇ ਪੈਨਸ਼ਨਰਜ਼ ਪਹੁੰਚੇ ਹਨ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਦੂਜੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਗੱਲਬਾਤ ਨਹੀਂ ਸੁਣ ਰਹੀ।

ਮੁੱਖ ਮੰਗਾਂ ‘ਚ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣਾ, ਮਾਣ ਭੱਤਾ ਅਤੇ ਹੋਰ ਕਈ ਭੱਤਿਆਂ ਸਮੇਤ ਪੂਰੀਆਂ ਤਨਖ਼ਾਹਾਂ ਦਿਵਾਉਣਾ, ਵਿਕਾਸ ਟੈਕਸ ਦੇ ਨਾਂ ਤੇ ਮੁਲਾਜ਼ਮਾਂ/ਪੈਨਸ਼ਨਰਾਂ ਦੀਆਂ ਤਨਖ਼ਾਹਾਂ ‘ਚੋਂ 200 ਰੁਪਏ ਪ੍ਰਤੀ ਮਹੀਨਾ ਕੱਟਿਆ ਜਾ ਰਿਹਾ ਨੂੰ ਕਰਵਾਉਣਾ ਹਨ। ਇਸ ਰੈਲੀ ਵਿੱਚ ਆਦਰਸ਼ ਸਕੂਲ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾਈ ਆਗੂਆਂ ਨੇ ਵੀ ਸ਼ਿਰਕਤ ਕੀਤੀ।

Related Articles

Leave a Comment