????17 ਸਤੰਬਰ ਨੂੰ ਪੈਦਾ ਹੋਣ ਵਾਲੇ ਬੱਚਿਆਂ ਨੂੰ ਮਿਲੇਗੀ ਸੋਨੇ ਦੀ ਅੰਗੂਠੀ
ਤਾਮਿਲਨਾਡੂ, 16 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਜਨਮ ਦਿਨ 17 ਸਤੰਬਰ ਨੂੰ ਦੇਸ਼ ਭਰ ਵਿੱਚ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੇ ਜਨਮ ਦਿਨ ਨੂੰ ਹੋਰ ਖਾਸ ਬਣਾਉਣ ਲਈ ਤਾਮਿਲਨਾਡੂ ਵਿੱਚ ਇਸ ਦਿਨ ਨੂੰ ਅਲੱਗ ਤਰੀਕੇ ਨਾਲ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇੱਕ ਰਿਪੋਰਟ ਅਨੁਸਾਰ ਭਾਜਪਾ ਦੀ ਤਾਮਿਲਨਾਡੂ ਇਕਾਈ ਨੇ 17 ਸਤੰਬਰ ਨੂੰ ਪੀਐੱਮ ਮੋਦੀ ਦੇ ਜਨਮਦਿਨ ਮੌਕੇ ਨਵਜੰਮੇ ਬੱਚਿਆਂ ਨੂੰ ਸੋਨੇ ਦੀਆਂ ਅੰਗੂਠੀਆਂ ਅਤੇ 720 ਕਿਲੋ ਮੱਛੀ ਵੰਡਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਖ਼ੂਨਦਾਨ ਕੈਂਪ ਵੀ ਲਗਾਏ ਜਾਣਗੇ।
ਕੇਂਦਰ ਸਰਕਾਰ ਦੇ ਮੱਛੀ ਪਾਲਣ ਅਤੇ ਸੂਚਨਾ ਅਤੇ ਪ੍ਰਸਾਰਣ ਰਾਜ ਮੰਤਰੀ ਐਲ ਮੁਰੂਗਨ ਨੇ ਕਿਹਾ ਕਿ ਅਸੀਂ ਚੇੱਨਈ ਦੇ ਸਰਕਾਰੀ RSRM ਹਸਪਤਾਲ ਨੂੰ ਚੁਣਿਆ ਹੈ ਜਿੱਥੇ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ‘ਤੇ ਪੈਦਾ ਹੋਣ ਵਾਲੇ ਸਾਰੇ ਬੱਚਿਆਂ ਨੂੰ ਸੋਨੇ ਦੀਆਂ ਲਗਪਗ 2 ਗ੍ਰਾਮ ਦੀਆਂ ਅੰਗੂਠੀਆਂ ਦਿੱਤੀਆਂ ਜਾਣਗੀਆਂ।