ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਲੰਡਨ ਰਵਾਨਾ
– ਮਹਾਰਾਣੀ ਐਲਿਜ਼ਾਬੈੱਥ II ਦੇ ਅੰਤਿਮ ਸਸਕਾਰ ‘ਚ ਹੋਣਗੇ ਸ਼ਾਮਿਲ
ਨਵੀਂ ਦਿੱਲੀ, 17 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਰਾਸ਼ਟਰਪਤੀ ਦਰੋਪਦੀ ਮੁਰਮੂ ਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਸਸਕਾਰ ਵਿਚ ਸ਼ਾਮਿਲ ਹੋਣ ਲਈ ਅਤੇ ਭਾਰਤ ਸਰਕਾਰ ਵੱਲੋਂ ਸੋਗ ਪ੍ਰਗਟ ਕਰਨ ਲਈ ਲੰਡਨ ਰਵਾਨਾ ਹੋ ਗਏ ਹਨ। ਮਹਾਰਾਣੀ ਐਲਿਜ਼ਾਬੈਥ II ਦਾ ਅੰਤਿਮ ਸਸਕਾਰ 19 ਸਤੰਬਰ ਨੂੰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸਸਕਾਰ ਵਿੱਚ ਦੁਨੀਆ ਭਰ ‘ਚੋਂ ਕਈ ਨਾਮੀ ਸ਼ਖਸੀਅਤਾਂ ਸ਼ਾਮਿਲ ਹੋਣਗੀਆਂ। ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵੀ ਬ੍ਰਿਟੇਨ ਲਈ ਰਵਾਨਾ ਹੋ ਗਏ ਹਨ। ਮਹਾਰਾਣੀ ਐਲਿਜ਼ਾਬੈੱਥ II ਦਾ ਸਕਾੱਟਲੈਂਡ ਵਿਖੇ 8 ਸਤੰਬਰ ਨੂੰ ਦਿਹਾਂਤ ਹੋ ਗਿਆ ਸੀ।