newslineexpres

Home Chandigarh ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਵੱਲੋਂ ਲੰਗੜੋਈ ਖੇਡ ਮੇਲੇ ਦਾ ਪੋਸਟਰ ਜਾਰੀ

ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਵੱਲੋਂ ਲੰਗੜੋਈ ਖੇਡ ਮੇਲੇ ਦਾ ਪੋਸਟਰ ਜਾਰੀ

by Newslineexpres@1

ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਵੱਲੋਂ ਲੰਗੜੋਈ ਖੇਡ ਮੇਲੇ ਦਾ ਪੋਸਟਰ ਜਾਰੀ
– ਸਿਹਤ ਮੰਤਰੀ ਚੇਤਨ ਸਿੰਘ ਜੌਡ਼ਾਮਾਜਰਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਮੂਲੀਅਤ

ਪਟਿਆਲਾ, 21 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਫਤਰ ਵਿਚ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਵੱਲੋਂ ਪਿੰਡ ਲੰਗੜੋਈ ਦੇ ਦੁਸਹਿਰਾ ਖੇਡ ਮੇਲੇ ਦਾ ਪੋਸਟਰ ਜਾਰੀ ਕੀਤਾ ਗਿਆ। 3 ਅਤੇ 4 ਅਕਤੂਬਰ ਨੂੰ ਹੋਣ ਵਾਲੇ ਕਬੱਡੀ ਖੇਡ ਮੇਲੇ ਵਿੱਚ ਪੰਜਾਬ ਅਤੇ ਹਰਿਆਣਾ ਦੀਆਂ ਚੋਟੀ ਦੀਆਂ ਟੀਮਾਂ ਵਿਚਕਾਰ ਮੁਕਾਬਲੇ ਹੋਣਗੇ। 5 ਅਕਤੂਬਰ ਨੂੰ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਕੇ ਇਨਾਮ ਵੰਡਣ ਦੀ ਰਸਮ ਅਦਾ ਕਰਨਗੇ ਜਦਕਿ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਲਗਵਾਉਣਗੇ। ਇਸ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡਾਂ ਨੂੰ ਮੁੜ ਸੁਰਜੀਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਵਾਲੇ ਪਾਸੇ ਤੋਂ ਮੋੜ ਕੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਮਹਿਤਾ ਨੇ ਜੈ ਬਾਬਾ ਸ੍ਰੀ ਚੰਦ ਜੈ ਬਾਬਾ ਨਿਰਮਾਣ ਦਾਸ ਸਪੋਰਟਸ ਕਲੱਬ ਅਤੇ ਸਮੂਹ ਨਗਰ ਨਿਵਾਸੀ ਪਿੰਡ ਲੰਗੜੋਈ ਵੱਲੋਂ ਕਰਵਾਏ ਜਾ ਰਹੇ ਖੇਡ ਮੇਲੇ ਦੀ ਸ਼ਲਾਘਾ ਵੀ ਕੀਤੀ ਗਈ। ਇਸ ਮੌਕੇ ਦਫ਼ਤਰ ਖ਼ਜ਼ਾਨਚੀ ਮੁਖਤਿਆਰ ਸਿੰਘ ਗਿੱਲ, ਵਾਰਡ ਪ੍ਰਧਾਨ ਅਮਨ ਬਾਂਸਲ, ਕਨ੍ਹੱਈਆ ਲਾਲ ਮੁਲਤਾਨੀ, ਰਾਜ ਕੁਮਾਰ ਮਿਠਾਰੀਆ, ਰਾਕੇਸ਼ ਸਿੰਗਲਾ, ਲਾਲ ਸਿੰਘ ਬਰਨ, ਗੁਰਤੇਜ ਸਿੰਘ ਸਿੱਧੂ, ਹਰਦੀਪ ਸਿੰਘ ਬਰਨ, ਭਗਵੰਤ ਸਿੰਘ ਬਰਨ, ਜਸਬੀਰ ਸਿੰਘ ਠੇਕੇਦਾਰ, ਗੁਰਮੀਤ ਸਿੰਘ ਪ੍ਰਧਾਨ, ਪ੍ਰਤਾਪ ਸਿੰਘ ਬਰਨ, ਸੁਖਜੀਤ ਸਿੰਘ ਬਰਨ ਅਤੇ ਸਮੂਹ ਕਲੱਬ ਮੈਂਬਰ ਮੌਜੂਦ ਸਨ।

Related Articles

Leave a Comment