???? ਪੰਜਾਬ ਵਿਧਾਨ ਸਭਾ ਦਾ ਕੱਲ੍ਹ ਹੋਣ ਵਾਲਾ ਇਜਲਾਸ ਰਾਜਪਾਲ ਨੇ ਕੀਤਾ ਰੱਦ
ਚੰਡੀਗੜ੍ਹ, 21 ਸਤੰਬਰ – ਰਾਕੇਸ਼ ਕੌਸ਼ਲ / ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਕੱਲ੍ਹ 22 ਸਤੰਬਰ ਨੂੰ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਰੱਦ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਭਰੋਸਗੀ ਮਤਾ ਲਿਆਉਣ ਲਈ 22 ਸਤੰਬਰ ਨੂੰ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਸੀ ਜਿਸ ਦੀ ਪ੍ਰਵਾਨਗੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਦੇ ਦਿੱਤੀ ਗਈ ਸੀ, ਪਰ ਇਸ ਦੌਰਾਨ ਰਾਜਪਾਲ ਨੂੰ ਵਿਰੋਧੀ ਦੱਲ ਦੇ ਆਗੂ ਸਰਦਾਰ ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖੈਹਰਾ ਅਤੇ ਭਾਜਪਾ ਦੇ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਕੁਮਾਰ ਵੱਲੋਂ ਇਹ ਮਤਾ ਲਿਆਉਣ ਦੀ ਕੋਈ ਜਰੂਰਤ ਨਾ ਦੱਸਣ ਅਤੇ ਕਾਨੂੰਨ ਨੂੰ ਅੱਖਾ ਭਰੋਖੇ ਕਰਦੇ ਹੋਏ ਪੰਜਾਬ ਰਾਜ ਦੀ ਜਨਤਾ ਉਤੇ ਫਾਲਤੂ ਬੋਝ ਪਾਉਣ ਦੀ ਗੱਲ ਕਰਦਿਆਂ ਰਾਜਪਾਲ ਨੂੰ ਚਿੱਠੀ ਲਿਖੀ ਗਈ ਸੀ। ਇਸ ਤੋਂ ਬਾਅਦ ਰਾਜਪਾਲ ਦਫਤਰ ਵੱਲ਼ੋਂ ਕਾਨੂੰਨੀ ਮਾਹਿਰਾਂ ਦੀ ਸਿਫਾਰਿਸ਼ ‘ਤੇ ਇਹ ਵਿਸ਼ੇਸ਼ ਇਜਲਾਸ ਬੁਲਾਉਣ ਸਬੰਧੀ ਦਿੱਤੇ ਗਏ ਹੁਕਮ ਰਾਜਪਾਲ ਨੇ ਵਾਪਿਸ ਲੈ ਲਏ ਹਨ।
Newsline Express