newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Chandigarh ਮੰਤਰੀ ਮੰਡਲ ਵੱਲੋਂ 27 ਸਤੰਬਰ ਨੂੰ ਵਿਧਾਨ ਸਭਾ ਦਾ ਤੀਜਾ ਇਜਲਾਸ ਸੱਦਣ ਦੀ ਸਿਫਾਰਸ਼

ਮੰਤਰੀ ਮੰਡਲ ਵੱਲੋਂ 27 ਸਤੰਬਰ ਨੂੰ ਵਿਧਾਨ ਸਭਾ ਦਾ ਤੀਜਾ ਇਜਲਾਸ ਸੱਦਣ ਦੀ ਸਿਫਾਰਸ਼

by Newslineexpres@1

ਮੰਤਰੀ ਮੰਡਲ ਵੱਲੋਂ 27 ਸਤੰਬਰ ਨੂੰ ਵਿਧਾਨ ਸਭਾ ਦਾ ਤੀਜਾ ਇਜਲਾਸ ਸੱਦਣ ਦੀ ਸਿਫਾਰਸ਼

ਚੰਡੀਗੜ੍ਹ, 22 ਸਤੰਬਰ: ਨਿਊਜ਼ਲਾਈਨ ਐਕਸਪ੍ਰੈਸ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਸੂਬੇ ਦੇ ਰਾਜਪਾਲ ਨੂੰ 27 ਸਤੰਬਰ ਦਿਨ ਮੰਗਲਵਾਰ ਨੂੰ 16ਵੀਂ ਵਿਧਾਨ ਸਭਾ ਦਾ ਤੀਜਾ ਇਜਲਾਸ ਸੱਦਣ ਲਈ ਸਿਫਾਰਸ਼ ਕੀਤੀ ਹੈ। ਇਹ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫ਼ਤਰ ਵਿਚ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ।
ਇਹ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਰਤੀ ਸੰਵਿਧਨ ਦੀ ਧਾਰਾ 174 ਦੀ ਧਾਰਾ (1) ਦੇ ਅਨੁਸਾਰ ਰਾਜਪਾਲ ਵਿਧਾਨ ਸਭਾ ਦਾ ਸਮਾਗਮ ਅਜਿਹੇ ਸਮੇਂ ਅਤੇ ਥਾਂ ਉਤੇ ਬੁਲਾਉਣ ਲਈ ਅਧਿਕਾਰਤ ਹਨ, ਜਿਵੇਂ ਕਿ ਉਹ ਯੋਗ ਸਮਝਣ। ਬੁਲਾਰੇ ਨੇ ਦੱਸਿਆ ਕਿ ਪਿਛਲੇ ਸਮਾਗਮ ਦੀ ਅੰਤਿਮ ਬੈਠਕ ਤੇ ਅਗਲੇ ਸਮਾਗਮ ਦੀ ਪਹਿਲੀ ਬੈਠਕ ਦੀ ਨਿਰਧਾਰਤ ਮਿਤੀ ਵਿਚ 6 ਮਹੀਨੇ ਤੋਂ ਵੱਧ ਦਾ ਫਰਕ ਨਾ ਹੋਵੇ। 16ਵੀਂ ਵਿਧਾਨ ਸਭਾ ਦਾ ਦੂਜਾ ਬਜਟ ਸੈਸ਼ਨ 30 ਜੂਨ, 2022 ਨੂੰ ਹੋਇਆ ਸੀ ਜਿਸ ਕਰਕੇ 27 ਸਤੰਬਰ, 2022 ਨੂੰ ਵਿਧਾਨ ਸਭਾ ਦਾ ਤੀਜਾ ਇਜਲਾਸ ਸੱਦਣ ਦੀ ਸਿਫਾਰਸ਼ ਕੀਤੀ ਗਈ ਹੈ।

Related Articles

Leave a Comment