ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋ ਪੰਜਾਬ ਸਰਕਾਰ ‘ਤੇ 2000 ਕਰੋੜ ਰੁਪਏ ਜੁਰਮਾਨਾ
ਚੰਡੀਗੜ, 23 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਗਰੀਨ ਟ੍ਰਿਬਿਊਨਲ ਨੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਪ੍ਰਬੰਧਨ ਨਾ ਕਰਨ ਕਾਰਨ ਪੰਜਾਬ ਸਰਕਾਰ ‘ਤੇ 2000 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਹੈ।
ਐਨਜੀਟੀ ਨੇ ਪੰਜਾਬ ਰਾਜ ਨੂੰ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਗਲਤ ਪ੍ਰਬੰਧਨ ਲਈ ਵਾਤਾਵਰਨ ਮੁਆਵਜ਼ੇ ਵਜੋਂ 2,000 ਕਰੋੜ ਰੁਪਏ ਅਦਾ ਕਰਨ ਦੇ ਨਿਰਦੇਸ਼ ਦਿੱਤੇ ਸਨ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਇਹ ਹੁਕਮ ਜਾਰੀ ਕੀਤਾ।