newslineexpres

Breaking News
Home Education ਸੈਂਟਰਲ ਲਾਇਬਰੇਰੀ ਤੇ ਭਾਸ਼ਾ ਭਵਨ ਵਿਖੇ 28 ਸਤੰਬਰ ਤੱਕ ਲੱਗੀਆਂ ਰਹਿਣਗੀਆਂ ਪੁਸਤਕ ਪ੍ਰਦਰਸ਼ਨੀਆਂ

ਸੈਂਟਰਲ ਲਾਇਬਰੇਰੀ ਤੇ ਭਾਸ਼ਾ ਭਵਨ ਵਿਖੇ 28 ਸਤੰਬਰ ਤੱਕ ਲੱਗੀਆਂ ਰਹਿਣਗੀਆਂ ਪੁਸਤਕ ਪ੍ਰਦਰਸ਼ਨੀਆਂ

by Newslineexpres@1

ਸੈਂਟਰਲ ਲਾਇਬਰੇਰੀ ਤੇ ਭਾਸ਼ਾ ਭਵਨ ਵਿਖੇ 28 ਸਤੰਬਰ ਤੱਕ ਲੱਗੀਆਂ ਰਹਿਣਗੀਆਂ ਪੁਸਤਕ ਪ੍ਰਦਰਸ਼ਨੀਆਂ

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਲਗਾਈਆਂ ਪੁਸਤਕ ਪ੍ਰਦਰਸ਼ਨੀਆਂ ਨੂੰ ਪਟਿਆਲਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ

ਪਟਿਆਲਾ, 24 ਸਤੰਬਰ : ਸੁਨੀਤਾ/ਨਿਊਜ਼ਲਾਈਨ ਐਕਸਪ੍ਰੈਸ – ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਨ ਨੂੰ ਸਮਰਪਿਤ ਪਟਿਆਲਾ ਵਿਖੇ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬਰੇਰੀ ਤੇ ਭਾਸ਼ਾ ਵਿਭਾਗ ਵੱਲੋਂ ਭਾਸ਼ਾ ਭਵਨ ਵਿਖੇ ਪੁਸਤਕ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਹਨ, ਜਿਨ੍ਹਾਂ ਦਾ ਵੱਡੀ ਗਿਣਤੀ ਪਟਿਆਲਾ ਵਾਸੀ ਲਾਭ ਉਠਾ ਰਹੇ ਹਨ। ਭਾਸ਼ਾ ਭਵਨ ਵਿਖੇ ਲੱਗੀ ਪੁਸਤਕ ਪ੍ਰਦਰਸ਼ਨੀ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਚੰਦਨਦੀਪ ਕੌਰ ਨੇ ਦੱਸਿਆ ਕਿ ਇਸ ਪੁਸਤਕ ਪ੍ਰਦਰਸ਼ਨ ਵਿੱਚ ਭਾਸ਼ਾ ਵਿਭਾਗ ਦੀ ਪੁਸਤਕਾਂ ਤੋਂ ਇਲਾਵਾ ਟੈਕਸਟ ਬੁੱਕ ਬੋਰਡ ਦੀਆਂ ਕਿਤਾਬਾਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜੁਆਇੰਟ ਡਾਇਰੈਕਟਰ ਵੀਰਪਾਲ ਕੌਰ ਤੇ ਅਸਿਸਟੈਂਟ ਡਾਇਰੈਕਟਰ ਸਤਨਾਮ ਸਿੰਘ ਦੇ ਸਹਿਯੋਗ ਨਾਲ ਲਗਾਈ ਪੁਸਤਕ ਪ੍ਰਦਰਸ਼ਨੀ ਵਿੱਚ ਜਿਥੇ ਰੋਜਾਨਾ ਸਕੂਲਾਂ ਦੇ ਵਿਦਿਆਰਥੀ ਸ਼ਿਰਕਤ ਕਰ ਰਹੇ ਹਨ, ਉਥੇ ਹੀ ਵੱਡੀ ਗਿਣਤੀ ਆਮ ਲੋਕਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਜਾ ਰਹੀ ਹੈ।

ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬਰੇਰੀ ਵਿਖੇ ਲੱਗੀ ਪੁਸਤਕ ਪ੍ਰਦਰਸ਼ਨੀ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਲਾਇਬਰੇਰੀਅਨ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਸਟੇਟ ਲਾਇਬਰੇਰੀ ਵਿਖੇ ਲੱਗੀ ਪੁਸਤਕ ਪ੍ਰਦਰਸ਼ਨੀ ਵਿੱਚ ਪੁਸਤਕ ਪ੍ਰੇਮੀਆਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੁਸਤਕ ਪ੍ਰਦਰਸ਼ਨੀ ਅਤੇ ਲਾਇਬਰੇਰੀ ਦਾ ਦੌਰਾ ਵੀ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਵਾਸੀਆਂ ਨੂੰ 28 ਸਤੰਬਰ ਤੱਕ ਲੱਗਣ ਵਾਲੀਆਂ ਇਨ੍ਹਾਂ ਪੁਸਤਕ ਪ੍ਰਦਰਸ਼ਨੀ ਵਿੱਚ ਆਉਣਾ ਦਾ ਸੱਦਾ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਵਿੱਚ ਇੱਕੋ ਛੱਤ ਥੱਲੇ ਪਾਠਕਾਂ ਲਈ ਵਡਮੁੱਲੀ ਸਾਹਿਤਕ ਸਮਗੱਰੀ ਉਪਲਬਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੁਸਤਕ ਪ੍ਰਦਰਸ਼ਨੀਆਂ ਦਾ ਪਰਿਵਾਰਾਂ ਸਮੇਤ ਹਿੱਸਾ ਬਣਿਆ ਜਾਵੇ।

Related Articles

Leave a Comment