newslineexpres

Home Information ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

by Newslineexpres@1

ਪਟਿਆਲਾ, 29 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਦੇਸ਼ ਅਤੇ ਦੇਸ਼ਵਾਸੀਆਂ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਦੇਸ਼-ਭਗਤ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਵੱਖ ਵੱਖ ਥਾਂਵਾਂ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਦਿਹਾੜੇ ਨੂੰ ਰਾਜਪੁਰਾ ਕਾਲੋਨੀ ਪਟਿਆਲਾ ਵਿਖੇ ਸਥਿਤ ਪ੍ਰਸਿੱਧ ਸਕੂਲ ਵੀਰ ਹਕੀਕਤ ਰਾਏ ਸੀਨੀਅਰ ਮਾਡਲ ਸਕੂਲ ਵਿਖੇ ਵੀ ਪ੍ਰਿੰਸੀਪਲ ਸਰਲਾ ਭਟਨਾਗਰ ਦੀ ਅਗਵਾਈ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪ੍ਰਿੰਸੀਪਲ ਸ੍ਰੀਮਤੀ ਸਰਲਾ ਭਟਨਾਗਰ ਦੀ ਯੋਗ ਨਿਗਰਾਨੀ ਹੇਠ ਮਨਾਏ ਇਸ ਦਿਹਾੜੇ ਮੌਕੇ ਸਕੂਲ ਦੇ ਐੱਨ.ਐੱਸ.ਐੱਸ ਵਲੰਟੀਅਰਜ਼ ਨੇ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ, ਉਨ੍ਹਾਂ ਦੇ ਜੀਵਨ ਉਤੇ ਇਕ ਸ਼ਾਨਦਾਰ ਪੰਜਾਬੀ ਨਾਟਕ ਪੇਸ਼ ਕੀਤਾ। ਇਸ ਮੌਕੇ ਤੇ ਸਟੇਟ ਕਾਲਜ ਦੇ ਪ੍ਰਿੰਸੀਪਲ ਕਿਰਨ ਜੀ ਅਤੇ ਦੀਪਿਕਾ ਜੀ ਵੀ ਸ਼ਾਮਿਲ ਰਹੇ। ਇਸ ਮੌਕੇ ਪ੍ਰਿੰਸੀਪਲ ਸਰਲਾ ਭਟਨਾਗਰ ਨੇ ਪ੍ਰੋਗਰਾਮ ਵਿੱਚ ਸ਼ਾਮਲ ਸਾਰੇ ਵਿਦਿਆਰਥੀਆਂ ਨੂੰ ਭਗਤ ਸਿੰਘ ਦੇ ਅਮੁੱਲੇ ਜੀਵਨ ਤੋਂ ਪ੍ਰੇਰਨਾ ਲੈਣ ਲਈ, ਉਹਨਾਂ ਦੁਆਰਾ ਛੱਡੀ ਗਈ ਵਿਰਾਸਤ ਨੂੰ ਸੰਭਾਲ ਕੇ ਰੱਖਣ ਲਈ, ਵਾਤਾਵਰਨ ਨੂੰ ਸ਼ੁੱਧ ਅਤੇ ਸਾਫ਼ ਰੱਖਣ ਲਈ ਪ੍ਰੇਰਿਆ। ਇਸਦੇ ਇਲਾਵਾ ਉਹਨਾਂ ਨੇ ਕਿਹਾ ਕਿ ਸਾਨੂੰ ਦੇਸ਼ ਲਈ ਮਰਨ ਦੀ ਲੋੜ ਨਹੀਂ, ਸਗੋਂ ਚੰਗਾ ਜੀਵਨ ਜਿਊਣ ਦੀ ਲੋੜ ਹੈ ਅਤੇ ਦੇਸ਼ ਦੀ ਸੇਵਾ ਕਰਨ ਦੀ ਲੋੜ ਹੈ। ਉਪਰੋਕਤ ਤੋਂ ਅਲਾਵਾ ਐਨਐਸਐਸ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਵਿੰਦਰ ਕੌਰ ਵਲੋਂ ਪ੍ਰੋਗਰਾਮ ਵਿੱਚ ਦਿੱਤੇ ਆਪਣੇ ਵਿਸ਼ੇਸ਼ ਯੋਗਦਾਨ ਲਈ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ ਗਈ।
ਇਸ ਦੌਰਾਨ ਵਿਦਿਆਰਥੀਆਂ ਵਿਚ ਭਾਰੀ ਉਤਸਾਹ ਦੇਖਣ ਨੂੰ ਮਿਲਿਆ।
Newsline Express

Related Articles

Leave a Comment