newslineexpres

Home Information ???? ਪੰਜਾਬ ਸਰਕਾਰ 1 ਅਕਤੂਬਰ ਨੂੰ ਲੁਧਿਆਣਾ ਵਿਖੇ ਮਨਾਏਗੀ ਅੰਤਰ ਰਾਸ਼ਟਰੀ ਬਜ਼ੁਰਗ ਦਿਵਸ

???? ਪੰਜਾਬ ਸਰਕਾਰ 1 ਅਕਤੂਬਰ ਨੂੰ ਲੁਧਿਆਣਾ ਵਿਖੇ ਮਨਾਏਗੀ ਅੰਤਰ ਰਾਸ਼ਟਰੀ ਬਜ਼ੁਰਗ ਦਿਵਸ

by Newslineexpres@1

???? ਪੰਜਾਬ ਸਰਕਾਰ 1 ਅਕਤੂਬਰ ਨੂੰ ਲੁਧਿਆਣਾ ਵਿਖੇ ਮਨਾਏਗੀ ਅੰਤਰ ਰਾਸ਼ਟਰੀ ਬਜ਼ੁਰਗ ਦਿਵਸ

???? ਜ਼ਰੂਰਤਮੰਦਾਂ ਨੂੰ ਮੌਕੇ ਉਤੇ ਕੈਂਪ ਲਗਾ ਕੇ ਦਿੱਤੀ ਜਾਵੇਗੀ ਭਲਾਈ ਸਕੀਮਾਂ ਸੰਬੰਧੀ ਸਹਾਇਤਾ

???? ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਹੋਣਗੇ ਸਮਾਗਮ ਦੇ ਮੁੱਖ ਮਹਿਮਾਨ

???? ਚੰਡੀਗੜ੍ਹ, 29 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਬਜ਼ੁਰਗ ਦਿਵਸ 1 ਅਕਤੂਬਰ 2022 ਨੂੰ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮੌਕੇ ‘ਤੇ ਬਜ਼ੁਰਗ ਵਿਅਕਤੀਆਂ ਦਾ ਅੱਖਾਂ ਦਾ ਮੁਫਤ ਚੈੱਕਅਪ ਕੀਤਾ ਜਾਵੇਗਾ ਅਤੇ ਲੋੜਵੰਦ ਬਜ਼ੁਰਗਾਂ ਨੂੰ ਐਨਕਾਂ ਵੀ ਮੁਫਤ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਫਾਰਮ ਭਰਨ ਅਤੇ ਪੈਨਸ਼ਨਾਂ ਮਨਜ਼ੂਰ ਕਰਨ ਲਈ ਵੀ ਵਿਭਾਗ ਵੱਲੋਂ ਕੈਂਪ ਲਗਾਇਆ ਜਾਵੇਗਾ। 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ ਵਿਅਕਤੀਆਂ ਦੇ ਸੀਨੀਅਰ ਸਿਟੀਜ਼ਨ ਕਾਰਡ ਵੀ ਇਸ ਮੌਕੇ ‘ਤੇ ਬਣਾਏ ਜਾਣਗੇ।
ਉਹਨਾਂ ਲੋੜਵੰਦ ਬਜ਼ੁਰਗਾਂ ਨੂੰ ਇਸ ਮੌਕੇ ਦਾ ਲਾਭ ਪ੍ਰਾਪਤ ਕਰਨ ਲਈ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ।
ਇਸ ਮੌਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪੰਜਾਬ ਦੇ ਬਜ਼ੁਰਗਾਂ ਦੇ ਮਾਨ ਸਨਮਾਨ ਵਜੋਂ ਸਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਬਜ਼ੁਰਗਾਂ ਵੱਲੋਂ ਪੇਸ਼ਕਾਰੀ ਕੀਤੀ ਜਾਵੇਗੀ। ਬਜ਼ੁਰਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ/ ਜਥੇਬੰਦੀਆਂ ਵੀ ਇਸ ਸਮਾਗਮ ਵਿੱਚ ਉਚੇਚੇ ਤੌਰ ‘ਤੇ ਸ਼ਾਮਲ ਹੋਣਗੀਆਂ।
Newsline Express

Related Articles

Leave a Comment