????’ਆਪ’ MLA ਦੀਆਂ ਵਧੀਆਂ ਮੁਸ਼ਕਿਲਾਂ; ਗੈਰ-ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ, 1 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪੰਜਾਬ ਸਰਕਾਰ ਦੀ MLA ਪ੍ਰੋ. ਬਲਜਿੰਦਰ ਕੌਰ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਦੋ ਸਾਲ ਪੁਰਾਣੇ ਕੇਸ ਵਿੱਚ ਇਹ ਵਾਰੰਟ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਬਲਜਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਅਦਾਲਤ ‘ਚ ਪੇਸ਼ ਨਹੀਂ ਹੋ ਰਹੇ ਸਨ। ਇਸ ਤੋਂ ਪਹਿਲਾਂ ਵੀ ਅਦਾਲਤ ਨੇ ਵਿਧਾਇਕਾ ਖਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ, ਪਰ ਫਿਰ ਵੀ ਉਹ ਅਦਾਲਤ ‘ਚ ਪੇਸ਼ ਨਹੀਂ ਹੋਏ ਤੇ ਹੁਣ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ।
ਇਹ ਮਾਮਲਾ ਜਨਵਰੀ 2020 ਦਾ ਦੱਸਿਆ ਜਾ ਰਿਹਾ ਹੈ ਜਦੋਂ ਪੰਜਾਬ ‘ਚ ਮਹਿੰਗੀ ਬਿਜਲੀ ਦਾ ਮੁੱਦਾ ਭਖਿਆ ਹੋਇਆ ਸੀ। ਆਮ ਆਦਮੀ ਪਾਰਟੀ ਦੇ ਸੈਂਕੜੇ ਆਗੂ ਤੇ ਵਰਕਰ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪਹੁੰਚੇ ਹੋਏ ਸਨ। ਇਸ ਦੌਰਾਨ ਆਗੂਆਂ ਦੀ ਪੁਲਿਸ ਨਾਲ ਹੱਥੋਪਾਈ ਵੀ ਹੋਈ ਸੀ।