???? ਅੰਮ੍ਰਿਤਪਾਲ ਸਿੰਘ ਦੇ ਹਿੰਦੂ ਵਿਰੋਧੀ ਭਾਸ਼ਣਾਂ ‘ਤੇ ਹਿੰਦੂ ਸਮਾਜ ਭੜਕਿਆ
???? ਪੰਜਾਬ ਦੀਆਂ ਤਿੰਨ ਵੱਡੀਆਂ ਜਥੇਬੰਦੀਆਂ ਦੇ ਆਗੂਆਂ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦੀ ਕੀਤੀ ਮੰਗ
???? ‘ਵਾਰਿਸ ਪੰਜਾਬ ਦੇ’ ਨਾਂਅ ਦੀ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੀਆਂ ਹਿੰਦੂ ਧਰਮ ਵਿਰੁੱਧ ਗਤੀਵਿਧੀਆਂ ਬਹੁਤ ਖਤਰਨਾਕ : ਵਿਜੈ ਕਪੂਰ
???? ਸਮਾਜ ਵਿਰੋਧੀ ਅਨਸਰ ਸ਼ਾਂਤ ਮਾਹੌਲ ਵਿਗਾੜਨ ਲਈ ਹਿੰਦੂ ਵਿਰੋਧੀ ਗਤੀਵਿਧੀਆਂ ‘ਤੇ ਉਤਰ ਆਏ ਹਨ : ਮਹੰਤ ਰਵਿਕਾਂਤ
???? ਖਾਲਿਸਤਾਨੀ ਅੰਮ੍ਰਿਤਪਾਲ ਦੀਆਂ ਹਿੰਦੂ ਵਿਰੋਧੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਪਵਨ ਗੁਪਤਾ
ਪਟਿਆਲਾ, 3 ਅਕਤੂਬਰ – ਵਰਮਾ / ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਵਿੱਚ ਅੱਜਕਲ੍ਹ ਖਾਲਿਸਤਾਨ ਸਮਰਥਕਾਂ ਦੀਆਂ ਲਗਾਤਾਰ ਵੱਧ ਰਹੀਆਂ ਹਿੰਦੂ ਵਿਰੋਧੀ ਗਤੀਵਿਧੀਆਂ ਪੰਜਾਬ ਦੀ ਅਮਨ-ਸ਼ਾਂਤੀ ਲਈ ਖਤਰਾ ਬਣ ਰਹੀਆਂ ਹਨ। ਇਸੇ ਕਾਰਨ ਹਿੰਦੂ ਸਮਾਜ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।
ਪੰਜਾਬ ਦੇ ਇਸ ਬਦਲਦੇ ਮਾਹੌਲ ‘ਤੇ ਚਿੰਤਾ ਪ੍ਰਗਟ ਕਰਦਿਆਂ ਵੱਡੀਆਂ ਹਿੰਦੂ ਜੱਥੇਬੰਦੀਆਂ ਦੀਆਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਅੱਜ, ਸੋਮਵਾਰ ਨੂੰ, ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਵਿਜੇ ਕਪੂਰ ਸਮੇਤ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਪਵਨ ਗੁਪਤਾ ਅਤੇ ਹਿੰਦੂ ਵੇਲਫੇਆਰ ਬੋਰਡ ਦੇ ਚੇਅਰਮੈਨ ਮਹੰਤ ਰਵੀਕਾਂਤ ਹੋਰਾਂ ਵੱਲੋ ਪਟਿਆਲਾ ਵਿਖੇ ਵਿਸ਼ੇਸ਼ ਮੀਟਿੰਗ ਵਿੱਚ ਕੀਤੀ, ਜਿਸ ਵਿੱਚ ਪੰਜਾਬ ਦੇ ਵਿਗੜ ਰਹੇ ਮਾਹੌਲ ‘ਤੇ ਵਿਸ਼ੇਸ਼ ਚਰਚਾ ਕੀਤੀ ਗਈ।
ਵਿਜੇ ਕਪੂਰ ਨੇ ਕਿਹਾ ਕਿ ‘ਵਾਰਿਸ ਪੰਜਾਬ ਦੇ’ ਨਾਂਅ ਦੀ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਹਿੰਦੂ ਧਰਮ ਵਿਰੁੱਧ ਪ੍ਰਚਾਰ ਕਰ ਰਿਹਾ ਹੈ ਅਤੇ ਉਸ ਦੀਆਂ ਗਤੀਵਿਧੀਆਂ ਬਹੁਤ ਖਤਰਨਾਕ ਲੱਗ ਰਹੀਆਂ ਹਨ, ਕਿਉਂਕਿ ਉਹ ਖਾਲਿਸਤਾਨੀ ਗਤੀਵਿਧੀਆਂ ਨੂੰ ਹਵਾ ਦੇ ਰਿਹਾ ਹੈ। ਇਸ ਤੋਂ ਇਲਾਵਾ ਵਿਜੇ ਕਪੂਰ ਨੇ ਵਿਰੋਧੀ ਦੇਸ਼ ਦੀਆਂ ਏਜੰਸੀਆਂ ਨਾਲ ਅੰਮ੍ਰਿਤਪਾਲ ਦੇ ਸਬੰਧ ਹੋਣ ਦੀ ਆਸ਼ੰਕਾ ਜਤਾਈ ਹੈ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੁਬਈ ‘ਚ ਰਹਿੰਦਾ ਸੀ ਅਤੇ ਕੁਝ ਸਮਾਂ ਪਹਿਲਾਂ ਇਕੱਲਾ ਹੀ ਪੰਜਾਬ ਆਇਆ ਹੈ ਅਤੇ ਇਸਦਾ ਮੁੱਖ ਮੰਤਵ ਪੰਜਾਬ ਦਾ ਮਾਹੌਲ ਖਰਾਬ ਕਰਨਾ ਹੈ। ਵਿਜੈ ਕਪੂਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਅੰਮ੍ਰਿਤਪਾਲ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ ਅਤੇ ਪੰਜਾਬ ਦਾ ਸ਼ਾਂਤ ਤੇ ਭਾਈਚਾਰੇ ਵਾਲਾ ਮਾਹੌਲ ਖਰਾਬ ਹੋਣ ਤੋਂ ਬਚਾਇਆ ਜਾਵੇ।
ਸ਼ਿਵ ਸੈਨਾ ਹਿੰਦੁਸਤਾਨ ਦੇ ਸੁਪਰੀਮੋ ਪਵਨ ਗੁਪਤਾ ਨੇ ਕਿਹਾ ਕਿ ਸਮੂਹ ਹਿੰਦੂ ਸਮਾਜ ਖਾਲਿਸਤਾਨੀ ਅੱਤਵਾਦੀਆਂ ਖਿਲਾਫ ਇਕਜੁੱਟ ਹੈ ਅਤੇ ਜਲਦੀ ਹੀ ਅੰਮ੍ਰਿਤਪਾਲ ਦਾ ਸੱਚ ਸਭ ਦੇ ਸਾਹਮਣੇ ਆ ਜਾਵੇਗਾ। ਅੰਮ੍ਰਿਤਪਾਲ ਸਿੰਘ ਨੂੰ ਖਾਲਿਸਤਾਨੀ ਦੱਸਦੇ ਹੋਏ ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਹਿੰਦੂ ਵਿਰੋਧੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜਿਸ ਤਰ੍ਹਾਂ ਪਿਛਲੇ ਸਾਲ ਸ਼੍ਰੀ ਰਾਮ ਭਗਵਾਨ ਦੀ ਬੇਅਦਬੀ ਦੇ ਖਿਲਾਫ ਹਿੰਦੂ ਸਮਾਜ ਇੱਕਜੁੱਟ ਹੋਇਆ ਸੀ, ਉਸੇ ਤਰ੍ਹਾਂ ਅੰਮ੍ਰਿਤਪਾਲ ਦੇ ਖਿਲਾਫ ਵੀ ਹਿੰਦੂ ਸਮਾਜ ਇੱਕਜੁੱਟ ਹੋ ਕੇ ਸੰਯੁਕਤ ਮੋਰਚਾ ਬਣਾਉਣਗੇ।
ਹਿੰਦੂ ਵੇਲਫੇਆਰ ਬੋਰਡ ਦੇ ਚੇਅਰਮੈਨ ਮਹੰਤ ਰਵੀਕਾਂਤ ਮੁਨੀ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹਿੰਦੂ ਤਿਉਹਾਰ ਸਿਰ ‘ ਤੇ ਹਨ ਅਤੇ ਸਮਾਜ ਵਿਰੋਧੀ ਅਨਸਰ ਇਸ ਦਾ ਰੰਗ ਵਿਗਾੜਨ ਲਈ ਹਿੰਦੂ ਵਿਰੋਧੀ ਗਤੀਵਿਧੀਆਂ ‘ਤੇ ਉਤਰ ਆਏ ਹਨ। ਵਿਦੇਸ਼ਾਂ ਵਿੱਚ ਬੈਠੇ ਗੁਰਪਤਵੰਤ ਪੰਨੂ ਵੱਲੋਂ ਪੰਜਾਬ ਵਿੱਚ ਥਾਂ-ਥਾਂ ਖਾਲਿਸਤਾਨ ਦੇ ਨਾਅਰੇ ਲਿਖੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਚੁੱਪ ਧਾਰੀ ਬੈਠੀ ਹੈ। ਆਖਿਰ ਕਿਉਂ ?
ਮੀਟਿੰਗ ਦੇ ਅੰਤ ਵਿੱਚ ਤਿੰਨਾਂ ਆਗੂਆਂ ਨੇ ਸਮੂਹ ਹਿੰਦੂ ਸਮਾਜ ਨੂੰ ਇਕਜੁੱਟ ਹੋ ਕੇ ਅੱਤਵਾਦ ਫੈਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਡੱਟ ਕੇ ਆਵਾਜ਼ ਉਠਾਉਣ ਲਈ ਕਿਹਾ।
Newsline Express