
???? ਵੀਰ ਹਕੀਕਤ ਰਾਏ ਸਕੂਲ ਵਿੱਚ ਕਰਵਾਇਆ ਨਿੱਜੀ ਸਵੱਛਤਾ ਵਿਸ਼ੇ ‘ਤੇ ਸੈਮੀਨਾਰ
ਪਟਿਆਲਾ, 10 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਮਨੁੱਖ ਦੇ ਜੀਵਨ ਵਿਚ ਸਵੱਛਤਾ ਦੀ ਜ਼ਰੂਰਤ ਵਿਸ਼ੇ ਉਤੇ ਪਟਿਆਲਾ ਦੇ ਪ੍ਰਸਿੱਧ ਸਕੂਲ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸਕੈਂਡਰੀ ਸਕੂਲ ਵਿੱਚ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਚੇਚੇ ਤੌਰ ਉੱਤੇ ਪਹੁੰਚੇ ਮਾਹਿਰਾਂ ਨੇ ਬਾਹਰੀ ਸਵੱਛਤਾ ਦੇ ਨਾਲ ਨਾਲ ਵਿਦਿਆਰਥਣਾਂ ਨੂੰ ਨਿੱਜੀ ਸ਼ਰੀਰਕ ਸਵੱਛਤਾ ਵਿਸ਼ੇ ਸੰਬੰਧੀ ਵਿਸਥਾਰ ਨਾਲ ਸਮਝਾਇਆ। ਮਹਿਲਾ ਵਿਸ਼ਵਡਾਕਟਰ ਨਤਾਸ਼ਾ ਨੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਮਾਸਿਕ ਧਰਮ ਦੇ ਸਮੇਂ ਹੋਰ ਵੀ ਜ਼ਿਆਦਾ ਨਿਜੀ ਸਫਾਈ ਰੱਖਣ ਦੇ ਲਈ ਜਾਗਰੂਕ ਕੀਤਾ। ਇਸ ਦੌਰਾਨ ਸੈਮੀਨਾਰ ਵਿੱਚ ਹਾਜ਼ਰ ਵਿਦਿਆਰਥਣਾਂ ਨੂੰ ਸੈਨੇਟਰੀ ਪੈਡ ਵੀ ਵੰਡੇ ਗਏ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਸਰਲਾ ਭਟਨਾਗਰ ਅਤੇ ਅਧਿਆਪਕਾ ਸ਼੍ਰੀਮਤੀ ਇੰਦੂ ਬਾਤਿਸ਼, ਸ਼੍ਰੀਮਤੀ ਨਰੇਸ਼ ਕੁਮਾਰੀ ਅਤੇ ਸ੍ਰੀਮਤੀ ਰਵਿੰਦਰ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ ਅਤੇ ਬੱਚਿਆਂ ਨੂੰ ਸਮਝਾਉਣ ਵਿਚ ਆਪਣਾ ਆਪਣਾ ਯੋਗਦਾਨ ਦਿੱਤਾ।
ਜ਼ਿਕਰਯੋਗ ਹੈ ਕਿ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਆਪਣੀ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ਸ਼ੋਸ਼ਲ ਗਤੀਵਿਧੀਆਂ ਵਿਚ ਹਮੇਸ਼ਾ ਮੋਹਰੀ ਰਿਹਾ ਹੈ।
Newsline Express