newslineexpres

Home Information ਲੀਲਾ ਭਵਨ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਨੇ ਇਲੈਕਟ੍ਰੋਨਿਕ ਮੀਡੀਆ ਵੈਲਫੇਅਰ ਕਲੱਬ ਪਟਿਆਲਾ ਨੂੰ ਕੀਤਾ ਸਨਮਾਨਿਤ

ਲੀਲਾ ਭਵਨ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਨੇ ਇਲੈਕਟ੍ਰੋਨਿਕ ਮੀਡੀਆ ਵੈਲਫੇਅਰ ਕਲੱਬ ਪਟਿਆਲਾ ਨੂੰ ਕੀਤਾ ਸਨਮਾਨਿਤ

by Newslineexpres@1

ਲੀਲਾ ਭਵਨ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਨੇ ਇਲੈਕਟ੍ਰੋਨਿਕ ਮੀਡੀਆ ਵੈਲਫੇਅਰ ਕਲੱਬ ਪਟਿਆਲਾ ਨੂੰ ਕੀਤਾ ਸਨਮਾਨਿਤ

– ਪੱਤਰਕਾਰਾਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਵੀ ਦਿੱਤਾ

– ਇਲੈਕਟ੍ਰਾਨਿਕ ਮੀਡੀਆ ਵੈਲਫੇਅਰ ਕਲੱਬ ਹਮੇਸ਼ਾ ਸਮਾਜ ਅਤੇ ਦੇਸ਼ ਦੇ ਹਿੱਤ ਵਿੱਚ ਕੰਮ ਕਰੇਗਾ: ਅਨੁਰਾਗ ਸ਼ਰਮਾ, ਅਸ਼ੋਕ ਵਰਮਾ*

ਪਟਿਆਲਾ, 11 ਅਕਤੂਬਰ – ਪਟਿਆਲਾ ਦੇ ਪੱਤਰਕਾਰਾਂ ਦੀ ਸਿਰਮੌਰ ਸੰਸਥਾ “ਇਲੈਕਟ੍ਰਾਨਿਕ ਮੀਡੀਆ ਵੈਲਫੇਅਰ ਕਲੱਬ (ਰਜਿ.)”ਨੂੰ ਵੱਖ-ਵੱਖ ਸੰਸਥਾਵਾਂ ਵੱਲੋਂ ਸਨਮਾਨਿਤ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਅੱਜ ਸ਼ਾਹੀ ਸ਼ਹਿਰ ਪਟਿਆਲਾ ਦੇ ਸਭ ਤੋਂ ਅਮੀਰ ਅਤੇ ਉੱਤਮ ਮੰਨੀ ਜਾਂਦੀ ਲੀਲਾ ਭਵਨ ਮਾਰਕੀਟ ਵਿੱਚ ਵਪਾਰ ਕਰਨ ਵਾਲੇ ਵਪਾਰੀਆਂ ਦੀ ਸਮਾਜ ਸੇਵੀ ਸੰਸਥਾ “ਲੀਲਾ ਭਵਨ ਮਾਰਕੀਟ ਵੈਲਫੇਅਰ ਐਸੋਸੀਏਸ਼ਨ, ਪਟਿਆਲਾ” ਵੱਲੋਂ ਇਲੈਕਟ੍ਰਾਨਿਕ ਮੀਡੀਆ ਵੈਲਫੇਅਰ ਕਲੱਬ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ।

ਲੀਲਾ ਭਵਨ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੀਤ ਪ੍ਰਧਾਨ ਕੁਲਵਿੰਦਰ ਸਿੰਘ, ਜਨਰਲ ਸਕੱਤਰ ਐਸ.ਪੀ ਜਿੰਦਲ, ਕੈਸ਼ੀਅਰ ਰਾਹੁਲ ਗਰਗ ਦੀ ਅਗਵਾਈ ਹੇਠ ਹੋਰ ਅਹੁਦੇਦਾਰਾਂ ਮਹੇਸ਼ ਕਪੂਰ, ਸੰਜੀਵ ਚੋਪੜਾ ਅਤੇ ਨਵਪ੍ਰੀਤ ਸਿੰਘ ਵੱਲੋਂ ਸਮਾਜ ਸੇਵੀ ਸੰਸਥਾ ਇਲੈਕਟ੍ਰੋਨਿਕ ਮੀਡੀਆ ਵੈਲਫੇਅਰ ਕਲੱਬ ਦੇ ਨਵ-ਨਿਯੁਕਤ ਪ੍ਰਧਾਨ ਅਨੁਰਾਗ ਸ਼ਰਮਾ ਨੂੰ ਮਿਠਾਈ ਖੁਆ ਕੇ, ਫੁੱਲਾਂ ਦਾ ਗੁਲਦਸਤਾ ਦੇ ਕੇ ਅਤੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਕਲੱਬ ਦੇ ਚੇਅਰਮੈਨ ਅਸ਼ੋਕ ਵਰਮਾ, ਜਨਰਲ ਸਕੱਤਰ ਚਰਨਜੀਤ ਸਿੰਘ ਕੋਹਲੀ ਅਤੇ ਹੋਰ ਪੱਤਰਕਾਰ ਬਿੰਦਰ ਬਾਤਿਸ਼, ਜਿਤੇਸ਼ ਜੌਲੀ, ਤਰੁਣ ਠੁਕਰਾਲ ਅਤੇ ਸੁਰਜੀਤ ਸਿੰਘ ਗਰੋਵਰ ਨੂੰ ਵੀ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਲੀਲਾ ਭਵਨ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕਲੱਬ ਦੇ ਸਮੂਹ ਪੱਤਰਕਾਰਾਂ ਨੂੰ ਸਮਾਜ ਸੇਵਾ ਵਿੱਚ ਅਹਿਮ ਯੋਗਦਾਨ ਪਾਉਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਸ ਦੇ ਨਾਲ ਹੀ ਇਲੈਕਟ੍ਰੋਨਿਕ ਮੀਡੀਆ ਵੈਲਫੇਅਰ ਕਲੱਬ (ਰਜਿ.) ਦੇ ਨਵ-ਨਿਯੁਕਤ ਪ੍ਰਧਾਨ ਅਨੁਰਾਗ ਸ਼ਰਮਾ ਅਤੇ ਚੇਅਰਮੈਨ ਅਸ਼ੋਕ ਵਰਮਾ ਨੇ ਵੀ ਸਮੂਹ ਕਲੱਬ ਦੀ ਤਰਫੋਂ ਲੀਲਾ ਭਵਨ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਅੱਜ ਦੀ ਇਸ ਸਨਮਾਨਯੋਗ ਮੀਟਿੰਗ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਸਮੂਹ ਕਲੱਬ ਹਮੇਸ਼ਾ ਸਮਾਜ ਅਤੇ ਦੇਸ਼ ਹਿੱਤ ਵਿੱਚ ਆਉਣਾ ਯੋਗਦਾਨ ਦਿੰਦੇ ਰਹਿਣਗੇ।

Related Articles

Leave a Comment