newslineexpres

Home Latest News ???? ਵੀਰ ਹਕੀਕਤ ਰਾਏ ਸਕੂਲ ਦੇ ਐੱਨ.ਐੱਸ.ਐੱਸ ਵਲੰਟੀਅਰਜ਼ ਨੇ ਕੀਤੀ ਰੇਲਵੇ ਸਟੇਸ਼ਨ ਦੀ ਸਫਾਈ

???? ਵੀਰ ਹਕੀਕਤ ਰਾਏ ਸਕੂਲ ਦੇ ਐੱਨ.ਐੱਸ.ਐੱਸ ਵਲੰਟੀਅਰਜ਼ ਨੇ ਕੀਤੀ ਰੇਲਵੇ ਸਟੇਸ਼ਨ ਦੀ ਸਫਾਈ

by Newslineexpres@1

???? ਵੀਰ ਹਕੀਕਤ ਰਾਏ ਸਕੂਲ ਦੇ ਐੱਨ.ਐੱਸ.ਐੱਸ ਵਲੰਟੀਅਰਜ਼ ਨੇ ਕੀਤੀ ਰੇਲਵੇ ਸਟੇਸ਼ਨ ਦੀ ਸਫਾਈ

ਪਟਿਆਲਾ, 12 ਅਕਤੂਬਰ -ਨਿਊਜ਼ਲਾਈਨ ਐਕਸਪ੍ਰੈਸ ਬਿਊਰੋ- ਪਟਿਆਲਾ ਵਿੱਚ ਪੜ੍ਹਾਈ ਦੇ ਨਾਲ ਨਾਲ ਸਮਾਜ ਸੇਵਾ ਵਿਚ ਵੀ ਮੋਹਰੀ ਰਹਿਣ ਵਾਲੇ ਪ੍ਰਸਿੱਧ ਸਕੂਲ ” ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ” ਦੇ ਐੱਨ.ਐੱਸ.ਐੱਸ ਵਲੰਟੀਅਰਜ਼ ਨੇ ਅੱਜ ਪਟਿਆਲਾ ਦੇ ਰੇਲਵੇ ਸਟੇਸ਼ਨ ਵਿਖੇ ਪਹੁੰਚ ਕੇ ਸਫ਼ਾਈ ਅਭਿਆਨ ਚਲਾਇਆ। ਪ੍ਰਿੰਸੀਪਲ ਸ੍ਰੀਮਤੀ ਭਟਨਾਗਰ ਦੀ ਯੋਗ ਅਗਵਾਈ ਵਿਚ ਸਕੂਲ ਦੇ ਐੱਨ.ਐੱਸ.ਐੱਸ ਵਲੰਟੀਅਰਜ਼ ਨੇ ਕਲੀਨ ਇੰਡੀਆ ਅਭਿਆਨ ਦੌਰਾਨ ਨਹਿਰੂ ਯੂਵਾ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਪਟਿਆਲਾ ਦੇ ਰੇਲਵੇ ਸਟੇਸ਼ਨ ਦੀ ਸਫ਼ਾਈ ਕੀਤੀ ਜਿਸ ਵਿਚ ਵਲੰਟੀਅਰਜ਼ ਨੇ ਸਿੰਗਲ ਯੂਜ਼ ਪਲਾਸਟਿਕ ਦੇ ਨੁਕਸਾਨ ਨੂੰ ਘੱਟ ਕਰਨ ਲਈ ਪਲਾਸਟਿਕ ਦੀ ਵੇਸਟੇਜ ਇਕੱਠੀ ਕਰਕੇ ਸਫ਼ਾਈ ਕੀਤੀ। ਇਸ ਅਭਿਆਨ ਦੌਰਾਨ ਪ੍ਰੋਗਰਾਮ ਅਫਸਰ ਰਵਿੰਦਰ ਕੌਰ ਅਤੇ ਅਸਿਸਟੈਂਟ ਪ੍ਰੋਗਰਾਮ ਅਫਸਰ ਹਰਮਨਵੀਰ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।
ਜ਼ਿਕਰਯੋਗ ਹੈ ਕਿ ਇਸ ਦੌਰਾਨ ਜਿਹੜੇ ਵੀ ਆਮ ਲੋਕਾਂ ਤੇ ਸਵਾਰੀਆਂ ਨੇ ਵਿਦਿਆਰਥੀਆਂ ਨੂੰ ਸਫ਼ਾਈ ਕਰਦਿਆਂ ਦੇਖਿਆ, ਉਨ੍ਹਾਂ ਸਭ ਨੇ ਇਸ ਵਿਸ਼ੇਸ਼ ਉੱਦਮ ਦੀ ਪ੍ਰਸੰਸ਼ਾ ਕੀਤੀ ਅਤੇ ਇਨ੍ਹਾਂ ਤੋਂ ਪ੍ਰੇਰਨਾ ਵੀ ਲਈ।
Newsline Express

Related Articles

Leave a Comment