newslineexpres

Joe Rogan Podcasts You Must Listen
Home Chandigarh ਪੰਜਾਬ ਸਰਕਾਰ ਨੇ 9 ਇੰਪਰੂਵਮੈਂਟ ਟਰੱਸਟਾਂ ਨੂੰ ਬੰਦ ਕਰਨ ਦਾ ਦਿੱਤਾ ਹੁਕਮ

ਪੰਜਾਬ ਸਰਕਾਰ ਨੇ 9 ਇੰਪਰੂਵਮੈਂਟ ਟਰੱਸਟਾਂ ਨੂੰ ਬੰਦ ਕਰਨ ਦਾ ਦਿੱਤਾ ਹੁਕਮ

by Newslineexpres@1

????ਪੰਜਾਬ ਸਰਕਾਰ ਨੇ 9 ਇੰਪਰੂਵਮੈਂਟ ਟਰੱਸਟਾਂ ਨੂੰ ਬੰਦ ਕਰਨ ਦਾ ਦਿੱਤਾ ਹੁਕਮ

ਚੰਡੀਗੜ੍ਹ, 14 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਰਕਾਰ ਵੱਲੋਂ ਵਿੱਤੀ ਸੰਕਟ ਨਾਲ ਜੂਝ ਰਹੇ 9 ਇੰਪਰੂਵਮੈਂਟ ਟਰੱਸਟਾਂ ਨੂੰ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਮਨਜ਼ੂਰੀ ਤੋਂ ਬਾਅਦ ਲੋਕਲ ਬਾਡੀਜ਼ ਵਿਭਾਗ ਦੇ 9 ਇੰਪਰੂਵਮੈਂਟ ਟਰੱਸਟ ਬੰਦ ਹੋ ਜਾਣਗੇ। ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਲੋਕਲ ਬਾਡੀਜ਼ ਵਿਭਾਗ ਨੇ ਇੰਪਰੂਵਮੈਂਟ ਟਰੱਸਟ ਕੋਟਕਪੂਰਾ, ਖੰਨਾ, ਨੰਗਲ, ਸਮਾਣਾ, ਮਲੇਰਕੋਟਲਾ, ਰਾਜਪੁਰਾ, ਅਬੋਹਰ, ਕਰਤਾਰਪੁਰ ਅਤੇ ਇੰਪਰੂਵਮੈਂਟ ਟਰੱਸਟ ਮਾਛੀਵਾੜਾ ਨੂੰ ਬੰਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਲੋਕਲ ਬਾਡੀਜ਼ ਵਿਭਾਗ ਅਧੀਨ 30 ਇੰਪਰੂਵਮੈਂਟ ਟਰੱਸਟ ਹਨ ਅਤੇ ਸਰਕਾਰ ਇਨ੍ਹਾਂ ਵਿੱਚੋਂ 20 ਇੰਪਰੂਵਮੈਂਟ ਟਰੱਸਟਾਂ ਨੂੰ ਬੰਦ ਕਰਨ ਦੀ ਯੋਜਨਾ ਬਣਾ ਰਹੀ ਹੈ। ਹਾਲ ਹੀ ਵਿੱਚ ਜ਼ਿਆਦਾਤਰ ਇੰਪਰੂਵਮੈਂਟ ਟਰੱਸਟਾਂ ਨੂੰ ਬੰਦ ਕਰਨ ਲਈ ਮਤੇ ਪਾਸ ਕੀਤੇ ਗਏ ਹਨ। ਸਰਕਾਰ ਵੱਲੋਂ ਗਠਿਤ ਕਮੇਟੀ ਨੇ ਘੱਟੋ-ਘੱਟ 12 ਇੰਪਰੂਵਮੈਂਟ ਟਰੱਸਟਾਂ ਨੂੰ ਬੰਦ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਦੱਸਣਯੋਗ ਹੈ ਕਿ ਹੁਣ ਨਗਰ ਸੁਧਾਰ ਟਰੱਸਟ ਨੂੰ ਨਗਰ ਪਾਲਿਕਾ ਵਿੱਚ ਮਿਲਾ ਦਿੱਤਾ ਜਾਵੇਗਾ। ਟਰੱਸਟ ਦੀ ਜਾਇਦਾਦ, ਪੈਸਾ ਅਤੇ ਬਕਾਇਆ ਨਗਰ ਪਾਲਿਕਾ ਨੂੰ ਟਰਾਂਸਫਰ ਕੀਤਾ ਜਾਵੇਗਾ।

Related Articles

Leave a Comment