newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Latest News ???? ਵਿਆਹ ਲਈ ਲੜਕੀਆਂ ਦੇ ਸੁੰਦਰਤਾ ਮੁਕਾਬਲੇ ਦੇ ਫਲੈਕਸ ਲਗਾਉਣ ਦੀ ਕਾਰਵਾਈ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖਤ ਕਾਰਵਾਈ ਲਿਆਉਣ ਦੇ ਹੁਕਮ

???? ਵਿਆਹ ਲਈ ਲੜਕੀਆਂ ਦੇ ਸੁੰਦਰਤਾ ਮੁਕਾਬਲੇ ਦੇ ਫਲੈਕਸ ਲਗਾਉਣ ਦੀ ਕਾਰਵਾਈ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖਤ ਕਾਰਵਾਈ ਲਿਆਉਣ ਦੇ ਹੁਕਮ

by Newslineexpres@1

???? ਬਠਿੰਡਾ ਵਿਖੇ ਸੁੰਦਰਤਾ ਮੁਕਾਬਲੇ ਦਾ ਪੋਸਟਰ ਲਗਾਉਣ ਦੀ ਕਾਰਵਾਈ ਨਿੰਦਣਯੋਗ: ਡਾ.ਬਲਜੀਤ ਕੌਰ

???? ਫਲੈਕਸ ਲਗਾਉਣ ਦੀ ਕਾਰਵਾਈ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖਤ ਕਾਰਵਾਈ ਲਿਆਉਣ ਦੇ ਹੁਕਮ
ਵਿਵਾਦਤ ਫਲੈਕਸ ਲਗਾਉਣ ਵਾਲੇ ਗ੍ਰਿਫ਼ਤਾਰ

ਚੰਡੀਗੜ੍ਹ, 14 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸੁੰਦਰਤਾ ਮੁਕਾਬਲੇ ਦੇ ਨਾਂਅ ਹੇਠ ਬਠਿੰਡਾ ਵਿਖੇ ਇੱਕ ਐਨ.ਆਰ.ਆਈ ਵੱਲੋਂ ਜਾਤੀ ਵਿਸ਼ੇਸ਼ ਦੀ ਲੜਕੀ ਨਾਲ ਵਿਆਹ ਕਰਵਾਉਣ ਲਈ ਲੜਕੀ ਦੀ ਚੋਣ ਕਰਨ ਹਿੱਤ ਸੁੰਦਰਤਾ ਮੁਕਾਬਲੇ ਦੇ ਫਲੈਕਸ ਲਾਉਣ ਦੀ ਕਾਰਵਾਈ ਅਤਿ ਨਿੰਦਣਯੋਗ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਕੀਤਾ।
ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਸ ਮਾਮਲੇ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਨੂੰ ਹੁਕਮ ਦਿੱਤੇ ਕਿ ਉਹ ਇਸ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਜਲਦ ਤੋਂ ਜਲਦ ਪੇਸ਼ ਕਰਨ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਨਿਰਦੇਸ਼ ਦਿੱਤੇ ਕਿ ਔਰਤਾਂ ਦੀ ਅਸ਼ਲੀਲ ਪ੍ਰਤੀਨਿਧਤਾ (ਪ੍ਰਬੰਧਨ) ਐਕਟ, 1986 ਦੀ ਧਾਰਾ 4 ਅਨੁਸਾਰ ਲੜਕੀਆਂ ਦੇ ਸੁੰਦਰਤਾ ਮੁਕਾਬਲੇ ਸਬੰਧੀ ਵਿਵਾਦਤ ਫਲੈਕਸ ਲਗਾਉਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ, ਜਿਸ ਤੋਂ ਬਾਅਦ ਵਿਵਾਦਤ ਫਲੈਕਸ ਲਗਾਉਣ ਵਾਲਿਆਂ ਖਿਲਾਫ ਐਫ.ਆਈ.ਆਰ ਦਰਜ਼ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਬਠਿੰਡਾ ਵਿਖੇ ਲੱਗੇ ਇਸ ਫਲੈਕਸ ਸਬੰਧੀ ਜਾਣਕਾਰੀ ਉਨ੍ਹਾਂ ਨੂੰ ਸ਼ੋਸ਼ਲ ਮੀਡੀਆ ਰਾਹੀਂ ਪ੍ਰਾਪਤ ਹੋਈ ਸੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸੁੰਦਰਤਾ ਦੇ ਨਾਂਅ ‘ਤੇ ਔਰਤਾਂ ਵਿੱਚ ਭੇਦ-ਭਾਵ ਦੀ ਭਾਵਨਾ ਪੈਦਾ ਕਰਨ ਵਾਲਾ ਅਤੇ ਸਮਾਜ ਵਿੱਚ ਜਾਤ-ਪਾਤ ਨੂੰ ਹੁਲਾਰਾ ਦੇਣ ਵਾਲਾ ਹੈ।
ਨਿਊਜ਼ਲਾਈਨ ਐਕਸਪ੍ਰੈਸ ਨੂੰ ਮਿਲੀ ਖ਼ਬਰ ਅਨੁਸਾਰ ਡਾ.ਬਲਜੀਤ ਕੌਰ ਨੇ ਕਿਹਾ ਹੈ ਕਿ ਉਹ ਬਠਿੰਡਾ ਵਿੱਚ ਵਾਪਰੀ ਉਕਤ ਘਟਨਾ ਦੇ ਰੋਸ ਵਜੋਂ ਸ਼ਹਿਰ ਵਿੱਚ ਇੱਕ ਜਾਗਰੂਕਤਾ ਮਾਰਚ ਕੱਢਣਗੇ ਤਾਂ ਜੋਂ ਲੋਕਾਂ ਨੂੰ ਔਰਤਾਂ ਪ੍ਰਤੀ ਸਹੀ ਨਜ਼ਰੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਵਿਦੇਸ਼ ਵਿੱਚ ਵਸਣ ਦੀ ਚਾਹਤ ਵੀ ਇਸ ਤਰ੍ਹਾਂ ਦੀਆਂ ਘਟਨਾਵਾਂ ਦੇ ਵਾਪਰਨ ਦਾ ਕਾਰਣ ਬਣਦੀਆਂ ਹਨ।                                 Newsline Express

Related Articles

Leave a Comment