????ਸ਼ੂਟਿੰਗ ਖਿਡਾਰੀ ਸੈਂਡੀ ਨੇ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ
ਚੰਡੀਗੜ੍ਹ 19 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਜਲੰਧਰ ਦੇ ਕਰੋਲ ਬਾਗ ਇਲਾਕੇ (ਰਾਮਾਮੰਡੀ) ਵਿੱਚ ਪਿਸਤੌਲ ਸ਼ੂਟਿੰਗ ਖਿਡਾਰੀ ਸੁਪਰਨਾ ਸ਼ਰਮਾ ਉਰਫ਼ ਸੈਂਡੀ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਜ਼ਖਮੀ ਨੌਜਵਾਨ ਨੂੰ ਤੁਰੰਤ ਪ੍ਰਭਾਵ ਨਾਲ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ‘ਚ ਗੰਭੀਰ ਰੂਪ ‘ਚ ਜ਼ਖਮੀ ਹੋਏ ਸ਼ੂਟਿੰਗ ਖਿਡਾਰੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਖੁਦ ਨੂੰ ਗੋਲੀ ਮਾਰਨ ਵਾਲਾ ਨੌਜਵਾਨ ਸੈਂਡੀ ਵਿਦੇਸ਼ ਜਾਣਾ ਚਾਹੁੰਦਾ ਸੀ ਪਰ ਕੰਮ ਨਾ ਮਿਲਣ ਕਾਰਨ ਦੁਖੀ ਸੀ।
ਸੈਂਡੀ ਦੇ ਪਿਤਾ ਸੰਜੀਵ ਸ਼ਰਮਾ ਅਤੇ ਮਾਂ ਦੋਵੇਂ ਸਰਕਾਰੀ ਅਧਿਆਪਕ ਹਨ। ਇਸ ਘਟਨਾ ਤੋਂ ਬਾਅਦ ਦੋਵਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਸੈਂਡੀ ਪੀਏਪੀ ਵਿੱਚ ਸ਼ੂਟਿੰਗ ਦਾ ਅਭਿਆਸ ਕਰਦਾ ਸੀ। ਇਸ ਤੋਂ ਇਲਾਵਾ ਉਸ ਨੇ ਪੰਜਾਬੀ ਐਲਬਮਾਂ ਵਿੱਚ ਫਿਲਮਾਏ ਗੀਤਾਂ ਵਿੱਚ ਵੀ ਅਦਾਕਾਰੀ ਕੀਤੀ ਹੈ। ਉਹ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹਏ ਥਾਣਾ ਇੰਚਾਰਜ ਰਾਮਾਮੰਡੀ ਦੇ ਐਸਐਚਓ ਨੇ ਦੱਸਿਆ ਕਿ ਉਸਦਾ ਲਾਇਸੈਂਸੀ ਰਿਵਾਲਵਰ ਪੁਲੀਸ ਨੇ ਕਬਜ਼ੇ ਵਿੱਚ ਲੈ ਲਿਆ ਹੈ। ਗੋਲੀਬਾਰੀ ਦੇ ਕਾਰਨਾਂ ਦਾ ਅਜੇ ਪਤਾ ਲਗਾਇਆ ਜਾ ਰਿਹਾ ਹੈ।
Newsline Express