????ਨਵਜੋਤ ਸਿੰਘ ਸਿੱਧੂ ਕੱਲ੍ਹ ਆ ਸਕਦੇ ਹਨ ਪਟਿਆਲਾ ਜੇਲ੍ਹ ‘ਚੋਂ ਬਾਹਰ; ਪੜ੍ਹੋ ਕਿਵੇਂ??
ਚੰਡੀਗੜ੍ਹ, 20 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪਟਿਆਲਾ ਜੇਲ੍ਹ ਵਿੱਚ ਬੰਦ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਨਾਂ ‘ਤੇ ਲੁਧਿਆਣਾ ਅਦਾਲਤ ਨੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ। ਉਨ੍ਹਾਂ ਨੂੰ ਕੱਲ੍ਹ ਪੇਸ਼ ਹੋਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੀ.ਐਲ.ਯੂ. ਮਾਮਲੇ ਵਿਚ ਸਿੱਧੂ ਨੂੰ ਇਹ ਵਾਰੰਟ ਜਾਰੀ ਕੀਤੇ ਗਏ ਹਨ। ਸਿੱਧੂ ਨੂੰ ਇਸ ਮਾਮਲੇ ਵਿੱਚ ਗਵਾਹ ਵਜੋਂ ਅਦਾਲਤ ਵਿੱਚ ਪੇਸ਼ ਹੋਣਗੇ। ਅਦਾਲਤ ਨੇ ਵਾਰੰਟ ਜਾਰੀ ਕਰਦਿਆਂ ਕਿਹਾ ਹੈ ਕਿ ਸਿੱਧੂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ ਤਾਂ ਜੋ ਮਾਮਲੇ ਦੀ ਜਾਂਚ ਹੋ ਸਕੇ।
Newsline Express