ਪਟਿਆਲਾ, 20 ਅਕਤੂਬਰ : ਨਿਊਜ਼ਲਾਈਨ ਐਕਸਪ੍ਰੈਸ – ਰੋਡ ਰੇਂਜ ਮਾਮਲੇ ਵਿਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਸਾਬਕਾ ਮੰਤਰੀ ਅਤੇ ਪ੍ਰਸਿੱਧ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਅੱਜ 59 ਸਾਲਾਂ ਦੇ ਹੋ ਗਏ ਹਨ। ਅੱਜ ਜਨਮਦਿਨ ਮੌਕੇ ਜੇਲ੍ਹ ਵਿੱਚ ਅਚਾਨਕ ਤਬੀਅਤ ਵਿਗੜ ਗਈ, ਜਿਸ ਕਾਰਨ ਜੇਲ੍ਹ ਪ੍ਰਸਾਸ਼ਨ ਵੱਲੋਂ ਉਨ੍ਹਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ ਹੈ। ਡਾਕਟਰਾਂ ਦੀ ਟੀਮ ਉਨ੍ਹਾਂ ਦਾ ਚੈਕਅਪ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਅੱਜ ਨਵਜੋਤ ਸਿੰਘ ਸਿੱਧੂ ਦਾ 59ਵਾਂ ਜਨਮਦਿਨ ਹੈ ਅਤੇ ਉਨ੍ਹਾਂ ਦੇ ਸਮਰਥਕ ਵੱਖ ਵੱਖ ਤਰੀਕਿਆਂ ਨਾਲ ਉਨ੍ਹਾਂ ਦੇ ਜਨਮਦਿਨ ਦੀਆਂ ਖੁਸ਼ੀਆਂ ਮਨਾ ਰਹੇ ਸਨ। ਚਹੇਤਿਆਂ ਦਾ ਕਹਿਣਾ ਹੈ ਕਿ ਸਾਡਾ ਨਿਧੱਡ਼ਕ ਤੇ ਬੇਬਾਕ ਆਗੂ ਨਵਜੋਤ ਸਿੱਧੂ ਜਲਦ ਜੇਲ੍ਹ ਵਿਚੋਂ ਰਿਹਾਅ ਹੋ ਕੇ ਆਉਣਗੇ। ਸਮਰਥਕ ਉਨ੍ਹਾਂ ਦੀ ਰਿਹਾਈ ਅਤੇ ਤੰਦਰੁਸਤੀ ਲਈ ਅਰਦਾਸਾਂ ਕਰ ਰਹੇ ਹਨ।
Newsline Express