???? ਕੇਂਦਰੀ ਮੰਤਰੀ ਹਰਦੀਪ ਪੁਰੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਹੋਏ ਨਤਮਸਤਕ*
???? ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਇਕਾਈ ਦੇ ਪ੍ਰਧਾਨ ਸਮੇਤ ਸਮੁੱਚੀ ਲੀਡਰਸ਼ਿਪ ਰਹੀ ਹਾਜ਼ਰ
ਪਟਿਆਲਾ, 22 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਭਾਰਤ ਸਰਕਾਰ ਦੇ ਹਾਊਸਿੰਗ, ਸ਼ਹਿਰੀ ਮਾਮਲੇ, ਪੈਟਰੋਲੀਅਮ ਅਤੇ ਕੁਦਰਤੀ ਗੈਸ ਵਿਭਾਗਾਂ ਦੇ ਕੈਬਨਿਟ ਮੰਤਰੀ ਹਰਦੀਪ ਪੁਰੀ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਭਾਜਪਾ ਦੀ ਪੰਜਾਬ ਅਤੇ ਜਿਲ੍ਹਾ ਇਕਾਈ ਦੀ ਲੀਡਰਸ਼ਿਪ ਵੀ ਹਾਜ਼ਰ ਸੀ। ਕੇਂਦਰੀ ਮੰਤਰੀ ਨੇ ਗੁਰੂ ਦਰਬਾਰ ‘ਚ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਜੀ ਆਇਆਂ ਆਖਿਆ ਅਤੇ ਸਿਰੋਪਾਓ ਭੇਟ ਕੀਤੀ ਗਈ। ਇਸ ਮੌਕੇ ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਡਿਪਟੀ ਮੈਨੇਜਰ ਗੁਰਮੀਤ ਸਿੰਘ ਸੁਨਾਮ ਤੋਂ ਇਲਾਵਾ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਜਨਰਲ ਸੈਕਟਰੀ ਰਾਜੇਸ਼ ਬੱਘਾ, ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਹਰਿੰਦਰ ਕੋਹਲੀ, ਦੀਦਾਰ ਸਿੰਘ ਭੱਟੀ, ਸੁਖਵਿੰਦਰ ਕੌਰ ਨੌਲੱਖਾ, ਕਲਚਰਲ ਸੈਲ ਦੇ ਮੈਂਬਰ ਗੁਰਜੀਤ ਕੋਹਲੀ, ਜਗਮੋਹਨ ਸੈਣੀ, ਭੁਪੇਸ਼ ਅਗਰਵਾਲ, ਅਜੇ ਥਾਪਰ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ ਆਦਿ ਸ਼ਾਮਲ ਸਨ।
ਕੇਂਦਰੀ ਮੰਤਰੀ ਹਰਦੀਪ ਪੁਰੀ ਅੱਜ ਡੀਐਮਡਬਲਿਊ ਵਿਖੇ ਇਕ ਸਮਾਗਮ ਵਿਚ ਸ਼ਾਮਲ ਹੋਏ ਸਨ। Newsline Express