newslineexpres

Breaking News
Home Study ???? ਵੀਰ ਹਕੀਕਤ ਰਾਏ ਸਕੂਲ ਵਿਚ ਧੂਮਧਾਮ ਨਾਲ ਮਨਾਈ ਦੀਵਾਲੀ

???? ਵੀਰ ਹਕੀਕਤ ਰਾਏ ਸਕੂਲ ਵਿਚ ਧੂਮਧਾਮ ਨਾਲ ਮਨਾਈ ਦੀਵਾਲੀ

by Newslineexpres@1

???? ਵੀਰ ਹਕੀਕਤ ਰਾਏ ਸਕੂਲ ਵਿਚ ਧੂਮਧਾਮ ਨਾਲ ਮਨਾਈ ਦੀਵਾਲੀ

???? ਸਕੂਲ ਪ੍ਰਬੰਧਕਾਂ ਸਮੇਤ ਪ੍ਰਿੰਸੀਪਲ ਨੇ ਦਿੱਤੀਆਂ ਸ਼ੁਭਕਾਮਨਾਵਾਂ !

ਪਟਿਆਲਾ, 22 ਅਕਤੂਬਰ – ਈਸ਼ਾ/ਜੂਨੀਅਰ ਰਿਪੋਰਟਰ/ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਦੇ ਪ੍ਰਸਿੱਧ ਸਕੂਲ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸਕੈਡਰੀ ਸਕੂਲ ਵਿੱਚ ਅੱਜ ਦੀਵਾਲੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀਆਂ ਆਪਣੀਆਂ ਕਲਾਸਾਂ ਦੇ ਕਮਰਿਆਂ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਰੰਗੋਲੀ, ਕਾਰਡ, ਪੇਂਟਿੰਗ, ਪੋਸਟਰ, ਫੁੱਲਾਂ ਆਦਿ ਨਾਲ ਬਹੁਤ ਖੂਬਸੂਰਤੀ ਨਾਲ ਸਜਾਇਆ। ਵਿਦਿਆਰਥੀਆਂ ਨੇ ਦੀਵਾਲੀ ਦੇ ਗਰੀਟਿੰਗ ਕਾਰਡ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਅਤੇ ਗ੍ਰੀਟਿੰਗ ਕਾਰਡਾਂ ਰਾਹੀਂ ਵਿਦਿਆਰਥੀਆਂ ਨੇ ਸੁਰੱਖਿਅਤ ਦੀਵਾਲ਼ੀ ਅਤੇ ਗ੍ਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਵੀ ਦਿੱਤਾ।
ਇਸ ਮੌਕੇ ਵੀਰ ਹਕੀਕਤ ਰਾਏ ਸਨਾਤਨ ਧਰਮ ਸਭਾ ਨੇ ਸਕੂਲ ਸਟਾਫ ਅਤੇ ਮੰਦਰ ਦੇ ਸਟਾਫ ਨੂੰ ਤੋਹਫੇ ਦੇ ਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ। ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਖਾਣ ਪੀਣ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ। ਸਮੂਹ ਵਿਦਿਆਰਥੀਆਂ ਨੇ ਅੱਜ ਦੇ ਪ੍ਰੀ-ਦੀਵਾਲੀ ਫੈਸਟੀਵਲ ਦਾ ਖੂਬ ਆਨੰਦ ਮਾਣਿਆ।
ਇਸ ਮੌਕੇ ਕੁਝ ਦਿਨ ਪਹਿਲਾਂ ਤੋਂ ਹੀ ਸਕੂਲ ਵਿਚ ਆਯੋਜਿਤ ਕਰਵਾਏ ਸਮਾਗਮਾਂ ਦੌਰਾਨ ਸੁਰੱਖਿਅਤ ਅਤੇ ਗਰੀਨ ਦੀਵਾਲੀ ਮਨਾਉਣ ਦੇ ਸੰਕਲਪ ਨੂੰ ਵੀ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਦੋਹਰਾਇਆ ਗਿਆ।
ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਅਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਸਰਲਾ ਭਟਨਾਗਰ ਨੇ ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
Newsline Express

Related Articles

Leave a Comment