newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home EMPLOYEES ???? ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ; ਨੋਟੀਫਿਕੇਸ਼ਨ ਜਲਦੀ ਜਾਰੀ ਕਰਨ ਦੀ ਮੰਗ

???? ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ; ਨੋਟੀਫਿਕੇਸ਼ਨ ਜਲਦੀ ਜਾਰੀ ਕਰਨ ਦੀ ਮੰਗ

by Newslineexpres@1

???? ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ

???? ਸਤਨਾਮ ਸਿੰਘ ਲੁਬਾਣਾ, ਸਤਨਾਮ ਸਿੰਘ ਕੰਬੋਜ ਤੇ ਜਸਵਿੰਦਰ ਸਿੰਘ ਆਗੂਆਂ ਵੱਲੋਂ ਸਰਕਾਰ ਦੇ ਫੈਸਲੇ ਦਾ ਸਵਾਗਤ

???? ਸੰਘਰਸ਼ ਵਿੱਚ ਸਾਥ ਦੇਣ ਲਈ ਸਮੂਹ ਕਰਮਚਾਰੀਆਂ ਦਾ ਧੰਨਵਾਦ : ਸਤਨਾਮ ਸਿੰਘ ਲੁਬਾਣਾ

???? ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕਰੇ : ਪ੍ਰਿੰਸ

    ਪਟਿਆਲਾ, 25 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਜਲ ਸਪਲਾਈ ਅਤੇ ਸੈਨੀਟੇਸ਼ਨ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਹਲਕਾ ਪਟਿਆਲਾ ਨੇ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਮੌਕੇ ਹਲਕਾ ਪ੍ਰਧਾਨ ਸਤਨਾਮ ਸਿੰਘ ਲੁਬਾਣਾ ਨੇ ਕਿਹਾ ਕਿ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਲੰਮੇ ਸਮੇਂ ਤੋਂ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਸੰਘਰਸ਼ ਕਰ ਰਹੇ ਸਨ, ਜਿਸਦਾ ਨਤੀਜਾ ਹੁਣ ਮੁਲਾਜ਼ਮਾਂ ਦੇ ਹਿੱਤ ਵਿੱਚ ਆਇਆ ਹੈ। ਉਨ੍ਹਾਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਹਲਕਾ ਪਟਿਆਲਾ ਦੇ ਸਾਥੀਆਂ ਅਤੇ ਯੂਨੀਅਨ ਮੈਂਬਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੀ ਮਿਹਨਤ ਅਤੇ ਸਹਿਯੋਗ ਨਾਲ ਉਨ੍ਹਾਂ ਨੂੰ ਜਿੱਤ ਪ੍ਰਾਪਤ ਹੋਈ ਹੈ।
ਮਨਿਸਟੀਰੀਅਲ ਯੂਨੀਅਨ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਕੰਬੋਜ਼ ਅਤੇ ਸੀ.ਪੀ.ਐਫ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਵੀ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ।
ਇਸ ਮੌਕੇ ਚੇਅਰਮੈਨ ਪ੍ਰਿੰਸ ਕੁਮਾਰ ਨੇ ਦੱਸਿਆ ਕਿ ਹੁਣ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਆਉਣ ਵਾਲੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਨੋਟੀਫਿਕੇਸ਼ਨ ਦਾ ਇੰਤਜ਼ਾਰ ਹੈ, ਇਸ ਲਈ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕਰੇ।
ਇਸ ਸੰਘਰਸ਼ ਵਿੱਚ ਯੂਨੀਅਨ ਦੇ ਜਨਰਲ ਸਕੱਤਰ ਕੁਲਵੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਲਖਬੀਰ ਸਿੰਘ ਭੱਟੀ, ਕੈਸ਼ੀਅਰ ਸੰਜੀਵ ਕੁਮਾਰ, ਸਕੱਤਰ ਜਨਰਲ ਹਰਪ੍ਰੀਤ ਕੌਰ, ਮੀਤ ਪ੍ਰਧਾਨ ਰੀਟਾ ਰਾਣੀ, ਮੀਤ ਪ੍ਰਧਾਨ ਸਤਵੰਤ ਸਿੰਘ, ਉਪ ਸਕੱਤਰ ਮਨਪ੍ਰੀਤ ਕੌਰ, ਪ੍ਰੈਸ ਸਕੱਤਰ ਹਿਮਾਂਸ਼ੂੰ ਸ਼ਰਮਾ, ਉਪ ਕੈਸ਼ੀਅਰ ਜਸਵਿੰਦਰ ਸਿੰਘ, ਸਮੂਹ ਇੰਚਾਰਜ ਦੇੇਸ ਰਾਜ, ਸਲਾਹਕਾਰ ਹਰਜੀਤ ਸਿੰਘ, ਵਿਨੋਦ ਕੰਗ, ਗੁਰਮੀਤ ਸਿੰਘ, ਜਤਿੰਦਰ ਜਿੰਦਲ ਅਤੇ ਯੂਨੀਅਨ ਮੈਂਬਰ ਜਗਤਾਰ ਸਿੰਘ, ਰਘਬੀਰ ਸਿੰਘ, ਪ੍ਰਦੀਪ ਕੁਮਾਰ, ਲਲਿਤ ਕੁਮਾਰ, ਨਵੀਨ ਗੋਇਲ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਹਲਕਾ ਪਟਿਆਲਾ ਦੇ ਹੋਰ ਸਮੂਹ ਸਟਾਫ ਨੇ ਅਹਿਮ ਭੂਮਿਕਾ ਨਿਭਾਈ।
ਕਰਮਚਾਰੀ ਜਥੇਬੰਦੀਆਂ ਦੇ ਸਾਰੇ ਅਹੁਦੇਦਾਰਾਂ ਨੇ ਮੁਲਾਜ਼ਮਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਦੇ ਸੰਘਰਸ਼ ਵਿਚ ਸਾਥ ਦੇਣ ਲਈ ਸਮੂਹ ਕਰਮਚਾਰੀਆਂ ਦਾ ਧੰਨਵਾਦ ਕੀਤਾ।
Newsline Express

Related Articles

Leave a Comment